Doctors Modify Protest in Punjab : ਡਾਕਟਰਾਂ ਦੀ ਹੜਤਾਲ ’ਤੇ ਵੱਡਾ ਅਪਡੇਟ; ਹੁਣ ਪੜਾਅਵਾਰ ਹੋਵੇਗੀ ਹੜਤਾਲ, ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ ?
ਸਰਕਾਰੀ ਡਾਕਟਰਾਂ ਦੀ ਪ੍ਰਮੁੱਖ ਜਥੇਬੰਦੀ ਪੰਜਾਬ ਸਿਵਲ ਮੈਡੀਕਲ ਸਰਵਿਸਿਸ ਐਸੋਸੀਏਸ਼ਨ ਨੇ ਆਪਣੇ ਸਾਰੇ ਜਿਲਿਆਂ ਦੇ ਅਹੁਦੇਦਾਰਾਂ ਨਾਲ ਮੀਟਿੰਗ ਕਰਕੇ ਕੱਲ ਭਲਕੇ 9 ਸਤੰਬਰ ਤੋਂ ਐਲਾਨੀ ਹੋਈ ਹੜਤਾਲ ਵਿੱਚ ਥੋੜ੍ਹੀ ਤਬਦੀਲੀ ਕਰਦਿਆਂ ਕੱਲ ਤੋਂ ਅਗਲੇ ਤਿੰਨ ਦਿਨਾਂ ਤੱਕ ਅੱਧੇ ਦਿਨ ਤੱਕ ਮਤਲਬ 8 ਤੋਂ 11 ਵਜੇ ਤੱਕ ਓਪਡੀ ਸੇਵਾਵਾਂ ਬੰਦ ਰੱਖਣ ਦਾ ਫੈਸਲਾ ਕੀਤਾ ਹੈ।
Doctors Modify Protest in Punjab : ਪੰਜਾਬ ਵਿੱਚ ਸਿਹਤ ਸੇਵਾਵਾਂ ਠੱਪ ਹੋਣ ਨੂੰ ਹਨ। ਲੋਕਾਂ ਨੂੰ ਇਲਾਜ ਲਈ ਭਟਕਣਾ ਪੈ ਸਕਦਾ ਹੈ। ਕਿਉਂਕਿ ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਦੀ ਅਗਵਾਈ ਹੇਠ ਡਾਕਟਰਾਂ ਨੇ 9 ਸਤੰਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ’ਤੇ ਜਾਣ ਦਾ ਫੈਸਲਾ ਕੀਤਾ ਹੈ।
ਸਰਕਾਰੀ ਡਾਕਟਰਾਂ ਦੀ ਪ੍ਰਮੁੱਖ ਜਥੇਬੰਦੀ ਪੰਜਾਬ ਸਿਵਲ ਮੈਡੀਕਲ ਸਰਵਿਸਿਸ ਐਸੋਸੀਏਸ਼ਨ ਨੇ ਆਪਣੇ ਸਾਰੇ ਜਿਲਿਆਂ ਦੇ ਅਹੁਦੇਦਾਰਾਂ ਨਾਲ ਮੀਟਿੰਗ ਕਰਕੇ ਕੱਲ ਭਲਕੇ 9 ਸਤੰਬਰ ਤੋਂ ਐਲਾਨੀ ਹੋਈ ਹੜਤਾਲ ਵਿੱਚ ਥੋੜ੍ਹੀ ਤਬਦੀਲੀ ਕਰਦਿਆਂ ਕੱਲ ਤੋਂ ਅਗਲੇ ਤਿੰਨ ਦਿਨਾਂ ਤੱਕ ਅੱਧੇ ਦਿਨ ਤੱਕ ਮਤਲਬ 8 ਤੋਂ 11 ਵਜੇ ਤੱਕ ਓਪਡੀ ਸੇਵਾਵਾਂ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਪਹਿਲਾਂ ਉਹਨਾਂ ਵੱਲੋਂ ਅਨਿਸ਼ਚਿਤ ਕਾਲ ਤੱਕ ਪੂਰਨ ਤੌਰ ਤੇ ਬੰਦ ਦਾ ਐਲਾਨ ਕੀਤਾ ਗਿਆ ਸੀ ਪਰ ਸਿਹਤ ਮੰਤਰੀ ਵੱਲੋਂ ਕੀਤੀ ਗਈ ਅਪੀਲ ਅਤੇ ਕੈਬਿਨਟ ਦੀ ਸਬ ਕਮੇਟੀ ਦੇ ਤੌਰ ਤੇ ਵਿੱਤ ਮੰਤਰੀ ਨਾਲ ਐਸੋਸੀਏਸ਼ਨ ਨੂੰ ਮੀਟਿੰਗ ਕਰਵਾਏ ਜਾਣ ਦਾ ਸੱਦਾ ਦੇਣ ਤੋਂ ਬਾਅਦ ਡਾਕਟਰਾਂ ਨੇ ਮਰੀਜ਼ਾਂ ਤੇ ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਆਪਣਾ ਵਿਧਰੋਹ ਥੋੜਾ ਘਟਾਇਆ ਹੈ।
ਐਸੋਸੀਏਸ਼ਨ ਦੇ ਪ੍ਰਧਾਨ ਅਖਿਲ ਸਰੀਨ ਅਨੁਸਾਰ ਪਹਿਲੇ ਪੜਾਅ ਵਿੱਚ ਸੋਮਵਾਰ ਤੋਂ ਹਰ ਰੋਜ਼ ਸਵੇਰੇ 8 ਵਜੇ ਤੋਂ ਸਵੇਰੇ 11 ਵਜੇ ਤੱਕ ਓਪੀਡੀ ਸੇਵਾਵਾਂ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਸਿਜੇਰੀਅਨ ਅਤੇ ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ ਪਹਿਲਾਂ ਤੋਂ ਨਿਰਧਾਰਤ ਓਪਰੇਸ਼ਨ ਨਹੀਂ ਹੋਣਗੇ।
PCMS ਐਸੋਸੀਏਸ਼ਨ ਨੇ ਸਰਕਾਰ ਦੇ ਭਰੋਸੇ ਮਗਰੋਂ ਵਿਰੋਧ ਯੋਜਨਾ ’ਚ ਕੀਤਾ ਬਦਲਾਅ
- ਪਹਿਲਾ ਪੜਾਅ ( 9 ਸਤੰਬਰ ਤੋਂ 11 ਸਤੰਬਰ):- ਸਵੇਰ 8 ਵਜੇ ਤੋਂ 11 ਵਜੇ ਤੱਕ ਓਪੀਡੀ ਸੇਵਾਵਾਂ ਰਹਿਣਗੀਆਂ ਬੰਦ; ਸਿਰਫ ਸਿਜੇਰੀਅਨ ਅਤੇ ਐਮਰਜੈਂਸੀ ਸੇਵਾਵਾਂ ਰਹਿਣਗੀਆਂ ਜਾਰੀ
- ਦੂਜਾ ਪੜਾਅ (12 ਸਤੰਬਰ ਤੋਂ 15 ਸਤੰਬਰ):- ਮੁਕੰਮਲ ਤੌਰ ’ਤੇ ਬੰਦ ਕੀਤੀ ਜਾਵੇਗੀ ਓਪੀਡੀ ਸੇਵਾਵਾਂ; ਸਿਜੇਰੀਅਨ ਅਤੇ ਐਮਰਜੈਂਸੀ ਸੇਵਾਵਾਂ ਨੂੰ ਛੱਡ ਬਾਕੀ ਸਭ ਸੇਵਾ ਰਹੇਗੀ ਬੰਦ
- ਤੀਜਾ ਪੜਾਅ (16 ਸਤੰਬਰ ਤੋਂ ਬਾਅਦ ) :- ਮੰਗਾਂ ਪੂਰੀਆਂ ਨਾ ਹੋਣ ਦੀ ਸਥਿਤੀ ’ਚ ਮੈਡੀਕੋ-ਲੀਗਲ ਪ੍ਰੀਖਿਆਵਾਂ ਨੂੰ ਮੁਅੱਤਲ ਕਰਨ ਦੀ ਬਣਾਈ ਗਈ ਹੈ ਯੋਜਨਾ
ਦੱਸ ਦਈਏ ਕਿ 11 ਸਤੰਬਰ ਨੂੰ ਐਸੋਸੀਏਸ਼ਨ ਦੀ ਕੈਬਨਿਟ ਸਬ ਕਮੇਟੀ ਨਾਲ ਮੀਟਿੰਗ ਵੀ ਹੋਣੀ ਹੈ, ਜਿਸ ਵਿੱਚ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਮੰਨੀਆਂ ਜਾਣਗੀਆਂ। ਐਸੋਸੀਏਸ਼ਨ ਵੱਲੋਂ ਇਹ ਅੰਦੋਲਨ ਹਸਪਤਾਲ ਵਿੱਚ ਡਾਕਟਰਾਂ ਅਤੇ ਮੈਡੀਕਲ ਸਟਾਫ਼ ਦੀ ਸੁਰੱਖਿਆ ਲਈ ਅਤੇ ਰੈਗੂਲਰ ਤਨਖ਼ਾਹਾਂ ਵਿੱਚ ਵਾਧੇ ਦੇ ਹੁਕਮ ਜਾਰੀ ਕਰਨ ਲਈ ਕੀਤਾ ਜਾ ਰਿਹਾ ਹੈ।
ਜਥੇਬੰਦੀ ਨੇ ਸਾਫ ਕੀਤਾ ਹੈ ਕਿ ਜੇਕਰ 11 ਸਤੰਬਰ ਦੀ ਮੀਟਿੰਗ ਬੇਸਿੱਟਾ ਰਹਿੰਦੀ ਹੈ, ਤੇ ਤਰੱਕੀਆਂ ਸਬੰਧੀ ਕਿਸੇ ਵੀ ਤਰ੍ਹਾਂ ਦਾ ਨੋਟੀਫਿਕੇਸ਼ਨ ਨਹੀਂ ਆਉਂਦਾ ਤਾਂ 12 ਤਰੀਕ ਤੋਂ ਮੁਕੰਮਲ ਹੜਤਾਲ ਕੀਤੀ ਜਾਏਗੀ।
ਇਹ ਵੀ ਪੜ੍ਹੋ : Digital Agriculture Mission : ਕੀ ਹੈ ਡਿਜੀਟਲ ਖੇਤੀਬਾੜੀ ਮਿਸ਼ਨ ? ਜਾਣੋ ਇਸ ਦਾ ਕਿਸਾਨਾਂ ਨੂੰ ਕੀ ਹੋਵੇਗਾ ਫਾਇਦਾ ?