Shooting Attack: ਪਾਕਿਸਤਾਨ ਦੇ ਸਕੂਲ 'ਚ ਚੱਲੀਆਂ ਗੋਲੀਆਂ, 8 ਅਧਿਆਪਕਾਂ ਦੀ ਹੋਈ ਮੌਤ
Pakistan Schools: ਹਥਿਆਰਬੰਦ ਬਦਮਾਸ਼ਾਂ ਨੇ ਵੀਰਵਾਰ ਨੂੰ ਪਾਕਿਸਤਾਨ ਦੇ ਇੱਕ ਸਕੂਲ ਨੂੰ ਨਿਸ਼ਾਨਾ ਬਣਾਇਆ।
Pakistan Schools: ਹਥਿਆਰਬੰਦ ਬਦਮਾਸ਼ਾਂ ਨੇ ਵੀਰਵਾਰ ਨੂੰ ਪਾਕਿਸਤਾਨ ਦੇ ਇੱਕ ਸਕੂਲ ਨੂੰ ਨਿਸ਼ਾਨਾ ਬਣਾਇਆ। ਇਸ ਗੋਲੀਬਾਰੀ ਵਿੱਚ 8 ਅਧਿਆਪਕਾਂ ਦੀ ਮੌਤ ਹੋ ਗਈ ਹੈ। ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਇਹ ਘਟਨਾ ਅੱਪਰ ਕਰਮ ਅਤੇ ਪਾਰਾਚਿਨਾਰ 'ਚ ਵਾਪਰੀ। ਮੀਡੀਆ ਰਿਪੋਰਟਾਂ ਮੁਤਾਬਕ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਦੇ ਪਾਰਾਚਿਨਾਰ ਇਲਾਕੇ 'ਚ ਕੁਝ ਹਥਿਆਰਬੰਦ ਬਦਮਾਸ਼ ਸਕੂਲ 'ਚ ਦਾਖਲ ਹੋ ਗਏ।
ਇੱਥੇ ਉਨ੍ਹਾਂ ਨੇ ਸਭ ਤੋਂ ਪਹਿਲਾਂ ਸਟਾਫ ਰੂਮ ਨੂੰ ਨਿਸ਼ਾਨਾ ਬਣਾਇਆ। ਜਿਵੇਂ ਹੀ ਉਹ ਸਟਾਫ ਰੂਮ ਵਿਚ ਦਾਖਲ ਹੋਏ, ਉਨ੍ਹਾਂ ਨੇ ਤੇਜ਼ੀ ਨਾਲ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਕਾਰਨ ਉਥੇ ਮੌਜੂਦ ਅਧਿਆਪਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਗੋਲੀਬਾਰੀ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਹੈ। ਹਾਲਾਂਕਿ ਅਜੇ ਤੱਕ ਕਿਸੇ ਵੀ ਸੰਗਠਨ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਅਜੇ ਤੱਕ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਹੈ।