Golden Temple ਦੇ ਲੰਗਰ ਘਰ ’ਚ ਹਾਦਸੇ ਦਾ ਸ਼ਿਕਾਰ ਹੋਏ ਸੇਵਾਦਾਰ ਦੀ ਹੋਈ ਮੌਤ, ਉਬਲਦੇ ਕੜਾਹੇ ’ਚ ਡਿੱਗਣ ਕਾਰਨ ਵਾਪਰਿਆ ਸੀ ਹਾਦਸਾ
ਅੰਮ੍ਰਿਤਸਰ 'ਚ ਹਰਿਮੰਦਰ ਸਾਹਿਬ ਦੇ ਲੰਗਰ ਹਾਲ 'ਚ ਵਾਪਰੇ ਹਾਦਸੇ ਦੇ ਪੀੜਤ ਸੇਵਾਦਾਰ ਦੀ ਜ਼ੇਕੇ ਇਲਾਜ ਮੌਤ ਹੋ ਗਈ ਹੈ।
Golden Temple Langar Hall Accident : ਅੰਮ੍ਰਿਤਸਰ 'ਚ ਹਰਿਮੰਦਰ ਸਾਹਿਬ ਦੇ ਲੰਗਰ ਹਾਲ 'ਚ ਵਾਪਰੇ ਹਾਦਸੇ ਦਾ ਪੀੜਤ ਸੇਵਾਦਾਰ ਜ਼ਿੰਦਗੀ ਦੀ ਜੰਗ ਹਾਰ ਗਿਆ ਹੈ। ਸੇਵਦਾਰ ਬਲਬੀਰ ਸਿੰਘ ਦੀ ਇਲਾਜ਼ ਦੇ ਦੌਰਾਨ ਮੌਤ ਹੋ ਗਈ ਹੈ। ਦੱਸ ਦਈਏ ਕਿ ਕੁਝ ਦਿਨ ਪਹਿਲਾਂ ਇੱਕ ਸੇਵਦਾਰ ਸੇਵਾ ਕਰਦੇ ਸਮੇਂ ਉਬਲਦੇ ਆਲੂਆਂ ਦੇ ਕੜਾਹੇ ਵਿੱਚ ਡਿੱਗ ਗਿਆ ਸੀ ਤੇ ਉਸ ਦਾ ਇਲਾਜ਼ ਅੰਮ੍ਰਿਤਸਰ ਦੇ ਵੱਲਾ ਸਥਿਤ ਸ੍ਰੀ ਗੁਰੂ ਰਾਮਦਾਸ ਹਸਪਤਾਲ 'ਚ ਚੱਲ ਰਿਹਾ ਸੀ।
ਪੈਰ ਤਿਲਕਣ ਕਾਰਨ ਵਾਪਰਿਆ ਸੀ ਹਾਦਸਾ
ਸੇਵਾਦਾਰ ਬਲਬੀਰ ਸਿੰਘ ਵਾਸੀ ਧਾਲੀਵਾਲ ਜ਼ਿਲ੍ਹਾ ਗੁਰਦਾਸਪੁਰ ਦਾ ਸੀ। ਉਹ ਪਿਛਲੇ ਦਸ ਸਾਲਾਂ ਤੋਂ ਹਰਿਮੰਦਰ ਸਾਹਿਬ ਵਿਖੇ ਸੇਵਾ ਲਈ ਆ ਰਿਹਾ ਸੀ। ਸੇਵਾਦਾਰ ਬਲਬੀਰ ਸਿੰਘ 1 ਅਗਸਤ ਨੂੰ ਸ੍ਰੀ ਗੁਰੂ ਰਾਸਮਦਾਸ ਲੰਗਰ ਹਾਲ ਵਿੱਚ ਆਲੂ ਉਬਾਲਣ ਦੀ ਸੇਵਾ ਕਰਦੇ ਸਮੇਂ ਵੱਡੇ ਕੜਾਹੇ ਵਿੱਚ ਡਿੱਗ ਗਿਆ ਸੀ, ਜਿਸ ਕਾਰਨ ਉਸ ਦਾ 70 ਫੀਸਦ ਸਰੀਰ ਸੜ ਗਿਆ ਸੀ।
ਦੱਸ ਦਈਏ ਕਿ ਸੇਵਾ ਕਰ ਰਹੇ ਸੇਵਾਦਾਰਾਂ ਨੇ ਦੱਸਿਆ ਸੀ ਕਿ ਆਲੂ ਉਬਾਲਣ ਸਮੇਂ ਕੜਾਹੇ 'ਤੇ ਝੱਗ ਨਜ਼ਰ ਆਉਂਦੀ ਹੈ, ਜਿਸ ਨੂੰ ਸਾਫ਼ ਕੀਤਾ ਜਾਂਦਾ ਹੈ। ਬਲਬੀਰ ਸਿੰਘ ਵੀ ਉਹੀ ਝੱਗ ਸਾਫ਼ ਕਰ ਰਿਹਾ ਸੀ। ਇਸ ਦੌਰਾਨ ਉਸ ਦਾ ਪੈਰ ਤਿਲਕ ਗਿਆ ਅਤੇ ਉਹ ਸਿੱਧਾ ਕੜਾਹੇ ਵਿੱਚ ਜਾ ਡਿੱਗਿਆ।
ਅੱਧੇ ਤੋਂ ਵੱਧ ਸਰੀਰ ਸੜ ਗਿਆ ਸੀ
ਪੀੜਤ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲਦੇ ਸ੍ਰੀ ਗੁਰੂ ਰਾਮਦਾਸ ਜੀ ਹਸਪਤਾਲ ਵੱਲਾ ਵਿਖੇ ਦਾਖਲ ਕਰਵਾਇਆ ਗਿਆ ਸੀ ਤੇ ਉਸਦਾ 70 ਫੀਸਦੀ ਸਰੀਰ ਸੜ ਗਿਆ ਸੀ।
ਇਹ ਵੀ ਪੜ੍ਹੋ: