SGPC ਨੂੰ 'ਸ਼੍ਰੋਮਣੀ ਕ੍ਰਿਸ਼ਚਨ ਕਮੇਟੀ' ਕਹਿਣ ਦਾ ਮਾਮਲਾ, ਸ਼੍ਰੋਮਣੀ ਕਮੇਟੀ ਨੇ BJP ਲੀਡਰ ਨੂੰ ਭੇਜਿਆ ਕਾਨੂੰਨੀ ਨੋਟਿਸ

SGPC ਨੂੰ 'ਸ਼੍ਰੋਮਣੀ ਕ੍ਰਿਸ਼ਚਨ ਕਮੇਟੀ' ਕਹਿਣ ਦੇ ਮਾਮਲੇ 'ਚ ਸ਼੍ਰੋਮਣੀ ਕਮੇਟੀ ਸਖਤ ਕਾਰਵਾਈ ਕਾਰਵਾਈ ਕਰਦਾ ਵਿਖਾਈ ਦੇ ਰਹੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਮਾਮਲੇ 'ਚ ਵਿਵਾਦਤ ਬਿਆਨ ਦੇਣ ਵਾਲੇ ਭਾਜਪਾ ਲੀਡਰ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ।

By  KRISHAN KUMAR SHARMA October 25th 2024 08:51 PM -- Updated: October 25th 2024 09:27 PM

BJP Leader Controversy on SGPC : ਭਾਜਪਾ ਦੇ ਸੀਨੀਅਰ ਆਗੂ ਅਤੇ ਕੌਮੀ ਬੁਲਾਰੇ ਆਰ.ਪੀ. ਸਿੰਘ ਵੱਲੋਂ SGPC ਨੂੰ 'ਸ਼੍ਰੋਮਣੀ ਕ੍ਰਿਸ਼ਚਨ ਕਮੇਟੀ' ਕਹਿਣ ਦੇ ਮਾਮਲੇ 'ਚ ਸ਼੍ਰੋਮਣੀ ਕਮੇਟੀ ਸਖਤ ਕਾਰਵਾਈ ਕਾਰਵਾਈ ਕਰਦਾ ਵਿਖਾਈ ਦੇ ਰਹੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਮਾਮਲੇ 'ਚ ਵਿਵਾਦਤ ਬਿਆਨ ਦੇਣ ਵਾਲੇ ਭਾਜਪਾ ਲੀਡਰ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ।

ਦੱਸ ਦਈਏ ਕਿ ਭਾਜਪਾ ਲੀਡਰ ਵੱਲੋਂ ਸ਼੍ਰੋਮਣੀ ਕਮੇਟੀ ਨੂੰ 'ਸ਼੍ਰੋਮਣੀ ਕ੍ਰਿਸ਼ਚਨ ਕਮੇਟੀ' ਦਾ ਵਿਵਾਦਤ ਭਰਿਆ ਬਿਆਨ ਇੱਕ ਨਿੱਜੀ ਟੀਵੀ ਚੈਨਲ 'ਤੇ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਸਿੱਖ ਹਲਕਿਆਂ 'ਚ ਭਾਜਪਾ ਆਗੂ ਖਿਲਾਫ਼ ਰੋਸ ਪਾਇਆ ਜਾ ਰਿਹਾ ਹੈ। ਭਾਜਪਾ ਆਗੂ ਆਰ.ਪੀ. ਸਿੰਘ ਨੇ ਬਿਆਨ ਵਿੱਚ ਕਿਹਾ ਸੀ ਕਿ ਅਗਲੇ ਪੰਜ ਸਾਲਾਂ ਤੱਕ ਗੁਰਦੁਆਰਾ ਕਮੇਟੀ ਬਚੇਗੀ ਨਹੀ ਤੇ ਇਸ ਦਾ ਨਾਂਅ ਸ਼੍ਰੋਮਣੀ ਕ੍ਰਿਸ਼ਚਨ ਕਮੇਟੀ ਹੋ ਜਾਵੇਗੀ।

ਪਹਿਲਾਂ ਅਕਾਲੀ ਦਲ ਨੇ ਭਾਜਪਾ ਆਗੂ ਦੇ ਬਿਆਨ ਦੀ ਕੀਤੀ ਸੀ ਸਖਤ ਨਿਖੇਧੀ

ਇਸਤੋਂ ਪਹਿਲਾਂ ਵਿਵਾਦਤ ਬਿਆਨ 'ਤੇ ਸ਼੍ਰੋਮਣੀ ਅਕਾਲੀ ਦਲ ਨੇ ਵੀ ਸਖਤ ਪ੍ਰਤੀਕਰਮ ਦਿੱਤਾ ਸੀ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਨੂੰ ਅਪੀਲ ਕੀਤੀ ਹੈ ਕਿ ਉਹ ਸਿੱਖ ਭਾਈਚਾਰੇ ਤੋਂ ਮਾਫ਼ੀ ਮੰਗਣ ਅਤੇ ਆਗੂ ਖਿਲਾਫ਼ ਸਖਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇ।

ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ ਦੇ ਕੌਮੀ ਆਗੂ ਅਤੇ ਬੁਲਾਰੇ ਆਰਪੀ ਸਿੰਘ ਵੱਲੋਂ ਐਸਜੀਪੀਸੀ ਨੂੰ ਸ਼੍ਰੋਮਣੀ ਕ੍ਰਿਸ਼ਚਨ ਕਮੇਟੀ ਕਹਿਣ ਦੀ ਟਿੱਪਣੀ ਦੀ ਸ਼੍ਰੋਮਣੀ ਅਕਾਲੀ ਦਲ ਸਖ਼ਤ ਨਿਖੇਧੀ ਕਰਦਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਆਗੂ ਦੇ ਬਿਆਨ ਦਾ ਉਦੇਸ਼ ਸਿੱਖ ਗੁਰਧਾਮਾਂ ਦੇ ਪ੍ਰਬੰਧ ਲਈ ਸਿਖਰਲੀ ਸੰਸਥਾ ਨੂੰ ਬਦਨਾਮ ਕਰਨਾ ਹੈ ਜੋ ਮਹਾਨ ਕੁਰਬਾਨੀਆਂ ਅਤੇ ਬ੍ਰਿਟਿਸ਼ ਸਰਕਾਰ ਵਿਰੁੱਧ ਲੰਬੇ ਅੰਦੋਲਨ ਤੋਂ ਬਾਅਦ ਹੋਂਦ ਵਿਚ ਆਇਆ ਸੀ।

ਡਾ. ਚੀਮਾ ਨੇ ਕਿਹਾ ਕਿ ਬੀਜੇਪੀ ਲੀਡਰ ਦੇ ਬਿਆਨ ਨਾਲ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚੀ ਹੈ। ਅਕਾਲੀ ਦਲ ਨੇ ਆਰ.ਪੀ. ਸਿੰਘ ਵਿਰੁੱਧ ਕਾਨੂੰਨ ਅਨੁਸਾਰ ਕੇਸ ਦਰਜ ਕਰਕੇ ਉਸ ਦੀ ਤੁਰੰਤ ਗ੍ਰਿਫਤਾਰੀ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਪਾਰਟੀ ਨੇ ਭਾਜਪਾ ਦੇ ਕੌਮੀ ਪ੍ਰਧਾਨ ਨੂੰ ਸਿੱਖ ਭਾਈਚਾਰੇ ਤੋਂ ਮੁਆਫ਼ੀ ਮੰਗਣ ਅਤੇ ਉਨ੍ਹਾਂ ਦੇ ਆਗੂ ਖ਼ਿਲਾਫ਼ ਸਖ਼ਤ ਅਨੁਸ਼ਾਸਨੀ ਕਾਰਵਾਈ ਕਰਨ ਦੀ ਵੀ ਅਪੀਲ ਕੀਤੀ ਹੈ।

ਸ਼੍ਰੋਮਣੀ ਕਮੇਟੀ ਨੇ ਭੇਜਿਆ ਕਾਨੂੰਨੀ ਨੋਟਿਸ

ਉਧਰ, ਹੁਣ ਸ਼੍ਰੋਮਣੀ ਕਮੇਟੀ ਨੇ ਵੀ ਭਾਜਪਾ ਆਗੂ ਆਰਪੀ ਸਿੰਘ ਖਿਲਾਫ਼ ਸਖਤ ਕਾਰਵਾਈ ਲਈ ਕਾਨੂੰਨੀ ਨੋਟਿਸ ਭੇਜਿਆ ਹੈ। ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸੰਸਥਾ ਵਿਰੁੱਧ ਕੀਤੀ ਗਲਤ ਬਿਆਨਬਾਜ਼ੀ ਲਈ ਆਪਣੇ ਕਾਨੂੰਨੀ ਸਲਾਹਕਾਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ ਰਾਹੀਂ ਭਾਜਪਾ ਆਗੂ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।

Related Post