ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦਾ ਮਾਮਲਾ ਹੱਲ ਕਰਨ ਲਈ SGPC ਨੇ ਵਿਦੇਸ਼ ਮੰਤਰਾਲੇ ਦਾ ਕੀਤਾ ਧੰਨਵਾਦ, ਰੱਖੀ ਇਹ ਮੰਗ
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੋਹਾ ਕਤਰ ਅੰਦਰ ਸਥਾਨਕ ਪੁਲਿਸ ਪਾਸੋਂ ਭਾਰਤ ਦੇ ਵਿਦੇਸ਼ ਮੰਤਰਾਲੇ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਪਾਵਨ ਸਰੂਪ ਵਾਪਸ ਲੈਣ ਦਾ ਸਵਾਗਤ ਕਰਦਿਆਂ, ਇਹ ਪਾਵਨ ਸਰੂਪ ਭਾਰਤ ਲਿਆਉਣ ਦੀ ਮੰਗ ਕੀਤੀ ਹੈ।
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੋਹਾ ਕਤਰ ਅੰਦਰ ਸਥਾਨਕ ਪੁਲਿਸ ਪਾਸੋਂ ਭਾਰਤ ਦੇ ਵਿਦੇਸ਼ ਮੰਤਰਾਲੇ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਪਾਵਨ ਸਰੂਪ ਵਾਪਸ ਲੈਣ ਦਾ ਸਵਾਗਤ ਕਰਦਿਆਂ, ਇਹ ਪਾਵਨ ਸਰੂਪ ਭਾਰਤ ਲਿਆਉਣ ਦੀ ਮੰਗ ਕੀਤੀ ਹੈ।
ਸ਼੍ਰੋਮਣੀ ਕਮੇਟੀ ਨੂੰ ਭਾਰਤ ਦੇ ਵਿਦੇਸ਼ ਮੰਤਰਾਲੇ ਵੱਲੋਂ ਇੱਕ ਈ-ਮੇਲ ਰਾਹੀਂ ਇਸ ਸਬੰਧੀ ਭੇਜੀ ਗਈ ਜਾਣਕਾਰੀ ਮਗਰੋਂ ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਚੰਗੀ ਗੱਲ ਹੈ ਕਿ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਸਤਿਕਾਰ ਨੂੰ ਵੇਖਦਿਆਂ ਕੇਂਦਰ ਸਰਕਾਰ ਨੇ ਸੰਜੀਦਗੀ ਨਾਲ ਕਾਰਵਾਈ ਕੀਤੀ ਹੈ।
ਉਨ੍ਹਾਂ ਕਿਹਾ ਕਿ ਇਹ ਮਾਮਲਾ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਹੋਇਆ ਹੋਣ ਕਰਕੇ ਬੇਹੱਦ ਸੰਜੀਦਾ ਹੈ। ਭਾਰਤ ਸਰਕਾਰ ਨੇ ਜਿੱਥੇ ਇਸ ’ਤੇ ਆਪਣੀ ਜਿੰਮੇਵਾਰੀ ਨਾਲ ਨਿਭਾਈ ਹੈ, ਉੱਥੇ ਹੀ ਹੁਣ ਇਸ ਉੱਤੇ ਅਗਲੀ ਕਾਰਵਾਈ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋਵੇਂ ਪਾਵਨ ਸਰੂਪ ਭਾਰਤ ਲਿਆਂਦੇ ਜਾਣ। ਉਨ੍ਹਾਂ ਕਿਹਾ ਕਿ ਦੋਹਾ ਕਤਰ ਅੰਦਰ ਪੁਲਿਸ ਪਾਸੋਂ ਵਾਪਸ ਲਏ ਗਏ ਪਾਵਨ ਸਰੂਪ ਸ਼੍ਰੋਮਣੀ ਕਮੇਟੀ ਨੂੰ ਸੌਂਪੇ ਜਾਣੇ ਚਾਹੀਦੇ ਹਨ ਤਾਂ ਜੋ ਇਨ੍ਹਾਂ ਦੀ ਅਦਬ ਸਤਿਕਾਰ ਸਹਿਤ ਸੇਵਾ ਸੰਭਾਲ ਕੀਤੀ ਜਾ ਸਕੇ ਜਾ ਸਕੇ।