ਸ਼ੀਜ਼ਾਨ ਖ਼ਾਨ ਦੀਆਂ ਵਧੀਆਂ ਮੁਸ਼ਕਲਾਂ, ਤਨੀਸ਼ਾ ਸ਼ਰਮਾ ਦੀ ਮਾਂ ਨੇ ਲਗਾਏ ਗੰਭੀਰ ਦੋਸ਼
ਟੀਵੀ ਤੇ ਸਿਨੇਮਾ ਜਗਤ ਦੀ ਅਦਾਕਾਰਾ ਤੁਨਿਸ਼ਾ ਸ਼ਰਮਾ ਦੀ ਮੌਤ ਦੇ ਮਾਮਲੇ ਵਿਚ ਘਿਰੇ ਸ਼ੀਜ਼ਾਨ ਖ਼ਾਨ ਬੁਰੀ ਤਰ੍ਹਾਂ ਘਿਰਦੇ ਨਜ਼ਰ ਆ ਰਹੇ ਹਨ। ਤੁਨਿਸ਼ਾ ਸ਼ਰਮਾ ਦੀ ਮਾਂ ਨੇ ਸੀਜ਼ਾਨ ਖ਼ਾਨ ਉਤੇ ਗੰਭੀਰ ਦੋਸ਼ ਲਗਾਏ ਹਨ।
ਪਾਲਘਰ : ਅਦਾਕਾਰਾ ਤੁਨੀਸ਼ਾ ਸ਼ਰਮਾ ਦੇ ਖ਼ੁਦਕੁਸ਼ੀ ਮਾਮਲੇ ਵਿਚ ਘਿਰੇ ਅਦਾਕਾਰ ਸ਼ੀਜ਼ਾਨ ਖ਼ਾਨ ਨੇ ਦੀਆਂ ਮੁਸ਼ਕਲਾਂ ਘੱਟਦੀਆਂ ਨਜ਼ਰ ਨਹੀਂ ਰਹੀ। ਅਦਾਕਾਰਾ ਤਨੀਸ਼ਾ ਸ਼ਰਮਾ ਦੀ ਮਾਂ ਨੇ ਸੋਮਵਾਰ ਨੂੰ ਦੋਸ਼ ਲਾਏ ਕਿ ਸ਼ੀਜ਼ਾਨ ਖਾਨ ਨੇ ਉਸ ਦੀ ਧੀ ਨਾਲ ਧੋਖਾ ਕੀਤਾ ਹੈ। ਜ਼ਿਕਰਯੋਗ ਹੈ ਕਿ ਟੀਵੀ ਅਦਾਕਾਰਾ ਤਨੀਸ਼ਾ ਸ਼ਰਮਾ ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ ਵਿੱਚ ਦੋ ਦਿਨ ਪਹਿਲਾਂ ਟੀਵੀ ਸੀਰੀਅਲ ਦੇ ਸੈੱਟ ਉਤੇ ਮ੍ਰਿਤਕ ਪਾਈ ਗਈ ਸੀ। ਪੁਲਿਸ ਅਨੁਸਾਰ 21 ਵਰ੍ਹਿਆਂ ਦੀ ਅਦਾਕਾਰਾ ਨੇ ਪਾਲਘਰ ਜ਼ਿਲ੍ਹੇ ਦੇ ਵਸਾਈ ਇਲਾਕੇ ਵਿੱਚ ਟੀਵੀ ਸੀਰੀਅਲ ਦੇ ਸੈੱਟ ਉਤੇ ਖ਼ੁਦਕੁਸ਼ੀ ਕਰ ਲਈ ਸੀ।
ਅਦਾਕਾਰਾ ਦੀ ਮਾਂ ਵੱਲੋਂ ਦਿੱਤੀ ਗਈ ਸ਼ਿਕਾਇਤ ਦੇ ਆਧਾਰ ਉਤੇ ਸ਼ੀਜ਼ਾਨ ਖ਼ਾਨ ਖ਼ਿਲਾਫ਼ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਦੌਰਾਨ ਹੁਣ ਤੁਨੀਸ਼ਾ ਦੀ ਮਾਂ ਵਨੀਤਾ ਸ਼ਰਮਾ ਦਾ ਬਿਆਨ ਸਾਹਮਣੇ ਆਇਆ ਹੈ, ਜਿਸ 'ਚ ਉਨ੍ਹਾਂ ਨੇ ਸ਼ੀਜਾਨ 'ਤੇ ਆਪਣੀ ਬੇਟੀ ਨਾਲ ਕੁੱਟਮਾਰ ਕਰਨ ਦਾ ਦੋਸ਼ ਲਗਾਏ ਹਨ। ਵਨੀਤਾ ਸ਼ਰਮਾ ਨੇ ਅਲੀ ਬਾਬਾ ਦੀ ਮੁੱਖ ਅਦਾਕਾਰਾ 'ਤੇ ਦੋਸ਼ ਲਗਾਉਂਦੇ ਹੋਏ ਕਿਹਾ, 'ਸ਼ੀਜਾਨ ਨੇ ਤੁਨੀਸ਼ਾ ਨੂੰ ਧੋਖਾ ਦਿੱਤਾ ਸੀ। ਉਹ ਕਿਸੇ ਹੋਰ ਕੁੜੀ ਨਾਲ ਹੋਣ ਦੇ ਬਾਵਜੂਦ ਤੁਨੀਸ਼ਾ ਦੇ ਨਾਲ ਸੀ। ਸ਼ੀਜਾਨ ਨੂੰ ਕਿਸੇ ਵੀ ਹਾਲਤ ਵਿੱਚ ਰਿਹਾਅ ਨਹੀਂ ਕੀਤਾ ਜਾਣਾ ਚਾਹੀਦਾ, ਉਸ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ ਪੁਲਿਸ ਨੇ ਦਬੋਚਿਆ ਦੇਹਰਾਦੂਨ ਦਾ ਫੈਕਟਰੀ ਮਾਲਕ, ਨਸ਼ੀਲੀਆਂ ਗੋਲੀਆਂ ਦੀ ਖੇਪ ਬਰਾਮਦ
ਕਾਬਿਲੇਗੌਰ ਹੈ ਕਿ ਤੁਨੀਸ਼ਾ ਦੀ ਮਾਂ ਨੇ ਪੁਲਿਸ ਪੁੱਛਗਿੱਛ 'ਚ ਇਹ ਵੀ ਦੱਸਿਆ ਕਿ ਤੁਨੀਸ਼ਾ ਦੀ ਖੁਦਕੁਸ਼ੀ ਤੋਂ 20 ਮਿੰਟ ਪਹਿਲਾਂ ਉਸ ਨੇ ਅਭਿਨੇਤਰੀ ਦੇ ਡਰਾਈਵਰ ਨੂੰ ਫੋਨ ਕਰਕੇ ਉਸ ਦਾ ਹਾਲ-ਚਾਲ ਪੁੱਛਿਆ ਸੀ। ਤੁਨੀਸ਼ਾ ਦੀ ਮਾਂ ਨੇ ਦੱਸਿਆ ਕਿ ਉਨ੍ਹਾਂ ਦੇ ਡਰਾਈਵਰ ਨੇ ਉਨ੍ਹਾਂ ਨੂੰ ਦੱਸਿਆ ਕਿ ਅਭਿਨੇਤਰੀ ਸ਼ੀਜਾਨ ਨਾਲ ਡਿਨਰ ਕਰ ਰਹੀ ਹੈ ਪਰ ਇਸ ਤੋਂ ਕੁਝ ਦੇਰ ਬਾਅਦ ਹੀ ਅਦਾਕਾਰਾ ਦੀ ਖੁਦਕੁਸ਼ੀ ਦੀ ਖਬਰ ਸਾਹਮਣੇ ਆਈ।