1 ਨਵੰਬਰ ਦੀ ਬਹਿਸ ਦਾ ਏਜੰਡਾ ਅੱਜ ਦੁਪਹਿਰ ਤੱਕ ਸਪਸ਼ਟ ਕਰਨ ਸੀ.ਐਮ.- ਸ਼੍ਰੋਮਣੀ ਅਕਾਲੀ ਦਲ

ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਕਿਹਾ ਕਿ ਸੂਬੇ ਅਤੇ ਇਸਦੇ ਕਿਸਾਨਾਂ ਲਈ ਮੁੱਦੇ ਦੀ ਅਹਿਮੀਅਤ ਦਾ ਧਿਆਨ ਵਿਚ ਰੱਖਦਿਆਂ ਐਡਵਾਂਸ ਵਿਚ ਵਿਸਥਾਰਿਤ ਰਣਨੀਤੀ ਤੈਅ ਕੀਤੀ ਜਾਣੀ ਚਾਹੀਦੀ ਹੈ।

By  Aarti October 30th 2023 09:06 AM

ਚੰਡੀਗੜ੍ਹ,: ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ 1 ਨਵੰਬਰ ਨੂੰ ਉਹਨਾਂ ਵੱਲੋਂ ਰੱਖੀ ਬਹਿਸ ਦਾ ਏਜੰਡਾ ਭਲਕੇ ਦੁਪਹਿਰ 1.00 ਵਜੇ ਤੱਕ ਸਪਸ਼ਟ ਕਰਨ ਕਿਉਂਕਿ ਹਾਲੇ ਤੱਕ ਬਹਿਸ ਲਈ ਕੋਈ ਏਜੰਡਾ ਤੈਅ ਨਹੀਂ ਕੀਤਾ ਗਿਆ।

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਬਿਕਰਮ ਸਿੰਘ ਮਜੀਠੀਆ ਤੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਸਾਹਮਣੇ ਇਸ ਵੇਲੇ ਸੁਪਰੀਮ ਕੋਰਟ ਦਾ ਉਹ ਤਾਜ਼ਾ ਫੈਸਲਾ ਹੈ ਜਿਸ ਰਾਹੀਂ ਉਸਨੇ ਪੰਜਾਬ ਸਰਕਾਰ ਨੂੰ ਸਤਲੁਜ ਯਮੁਨਾਲਿੰਕ ਨਹਿਰ ਨਿਸ਼ਚਿਤ ਸਮੇਂ ਵਿਚ ਪੂਰੀ ਕਰਨ ਦੀ ਹਦਾਇਤ ਕੀਤੀ ਹੈ। 


ਉਨ੍ਹਾਂ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਇਸਦੇ ਵਿਰੋਧ ਵਾਸਤੇ ਸਾਂਝੀ ਰਣਨੀਤੀ ਤੈਅ ਕੀਤੀ ਜਾਵੇਗੀ। ਇਸ ਵਾਸਤੇ ਚੰਗਾ ਹੋਵੇਗਾ ਕਿ ਜੇਕਰ ਧਿਆਨ ਸਿਰਫ ਕਿਸੇ ਵੀ ਕੀਮਤ ’ਤੇ ਪੰਜਾਬੀ ਦੇ ਦਰਿਆਈ ਪਾਣੀਆਂ ਦੀ ਰਾਖੀ ਤੱਕ ਸੀਮਤ ਰਹੇ। ਹੋਰ ਮੁੱਦੇ ਵੱਖਰੀ ਤਾਰੀਕ ਨੂੰ ਵਿਚਾਰੇ ਜਾ ਸਕਦੇ ਹਨ।

ਇਨ੍ਹਾਂ ਆਗੂਆਂ ਨੇ ਕਿਹਾ ਕਿ ਸੂਬੇ ਅਤੇ ਇਸਦੇ ਕਿਸਾਨਾਂ ਲਈ ਮੁੱਦੇ ਦੀ ਅਹਿਮੀਅਤ ਦਾ ਧਿਆਨ ਵਿਚ ਰੱਖਦਿਆਂ ਐਡਵਾਂਸ ਵਿਚ ਵਿਸਥਾਰਿਤ ਰਣਨੀਤੀ ਤੈਅ ਕੀਤੀ ਜਾਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਤੇ ਸਾਰੀਆਂ ਸਿਆਸੀ ਪਾਰਟੀਆਂ ਦੇ ਪ੍ਰਤੀਨਿਧਾਂ ਦਰਮਿਆਨ ਫੌਰੀ ਮੀਟਿੰਗ ਹੋਣੀ ਚਾਹੀਦੀ ਹੈ ਤਾਂ ਜੋ ਏਜੰਡਾ ਤੇ ਹੋਰ ਬਾਰੀਕੀਆਂ ਵਿਸਥਾਰ ਨਾਲ ਤੈਅ ਕੀਤੀਆਂ ਜਾ ਸਕਣ।

ਇਹ ਵੀ ਪੜ੍ਹੋ: VK Bhawra And Punjab DGP: IPS ਵੀ.ਕੇ. ਭਾਵਰਾ ਨੇ DGP ਯਾਦਵ ਦੀ ਨਿਯੁਕਤੀ ’ਤੇ ਚੁੱਕੇ ਸਵਾਲ, ਕੇਂਦਰੀ ਪ੍ਰਬੰਧਕੀ ਟ੍ਰਿਬਿਊਨਲ ਨੂੰ ਲਿਖੀ ਚਿੱਠੀ

Related Post