ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਲੁਧਿਆਣਾ 'ਚ ਨੌਜਵਾਨਾਂ ਲਈ ਕਰਨਗੇ ਵੱਡੇ ਐਲਾਨ

Punjab News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਲੁਧਿਆਣਾ ਪਹੁੰਚਣਗੇ।

By  Amritpal Singh November 14th 2023 11:21 AM -- Updated: November 14th 2023 02:21 PM

Punjab News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਲੁਧਿਆਣਾ ਪਹੁੰਚਣਗੇ। ਇੱਥੇ ਉਹ ਆਉਣ ਵਾਲੀਆਂ ਚੋਣਾਂ ਸਬੰਧੀ ਅਕਾਲੀ ਆਗੂਆਂ ਨਾਲ ਮੀਟਿੰਗ ਕਰਨਗੇ। ਪਾਰਟੀ ਦੀਆਂ ਨੀਤੀਆਂ ਬਾਰੇ ਨੌਜਵਾਨਾਂ ਨੂੰ ਜਾਣਕਾਰੀ ਦੇਣਗੇ। ਚੋਣਾਂ ਤੋਂ ਪਹਿਲਾਂ ਸੁਖਬੀਰ ਬਾਦਲ ਅੱਜ ਨੌਜਵਾਨਾਂ ਲਈ ਵੱਡੇ ਐਲਾਨ ਕਰਨ ਜਾ ਰਹੇ ਹਨ।



ਸੁਖਬੀਰ ਸਿੰਘ ਬਾਦਲ ਪਿੰਡ ਆਲਮਗੀਰ ਸਥਿਤ ਤਾਜ ਰਿਜ਼ੋਰਟ ਪਹੁੰਚਣਗੇ। ਸੁਖਬੀਰ ਬਾਦਲ ਦੀ ਫੇਰੀ ਨੂੰ ਲੈ ਕੇ ਅਕਾਲੀ ਆਗੂਆਂ ਤੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ।


Related Post