ਪੰਚਾਇਤ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਨੇ ਸੱਦੀ ਕੋਰ ਕਮੇਟੀ ਮੀਟਿੰਗ
Panchayat Elections 2024 : ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਦੀਆਂ ਪੰਚਾਇਤੀ ਚੋਣਾਂ ਅਤੇ ਹੋਰਨਾਂ ਮੁੱਦਿਆਂ ਨੂੰ ਲੈ ਕੇ ਕੋਰ ਕਮੇਟੀ ਦੀ ਮੀਟਿੰਗ ਸੱਦੀ ਗਈ ਹੈ। 13 ਅਕਤੂਬਰ ਨੂੰ ਸੱਦੀ ਗਈ ਮੀਟਿੰਗ ਦੀ ਅਗਵਾਈ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਕਰਨਗੇ।
Panchayat Elections 2024 : ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਦੀਆਂ ਪੰਚਾਇਤੀ ਚੋਣਾਂ ਅਤੇ ਹੋਰਨਾਂ ਮੁੱਦਿਆਂ ਨੂੰ ਲੈ ਕੇ ਕੋਰ ਕਮੇਟੀ ਦੀ ਮੀਟਿੰਗ ਸੱਦੀ ਗਈ ਹੈ। 13 ਅਕਤੂਬਰ ਨੂੰ ਸੱਦੀ ਗਈ ਮੀਟਿੰਗ ਦੀ ਅਗਵਾਈ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਕਰਨਗੇ। ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਸੋਸ਼ਲ ਮੀਡੀਆ ਅਕਾਊਂਟ ਟਵਿੱਟਰ ਐਕਸ ਰਾਹੀਂ ਪੋਸਟ ਕਰਕੇ ਦਿੱਤੀ।
ਡਾ. ਚੀਮਾ ਨੇ ਟਵੀਟ ਕਰਦਿਆਂ ਦੱਸਿਆ, ''ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਪਾਰਟੀ ਦੀ ਕੋਰ ਕਮੇਟੀ ਦੀ ਅਹਿਮ ਮੀਟਿੰਗ 13 ਅਕਤੂਬਰ ਨੂੰ ਦੁਪਹਿਰ 12 ਵਜੇ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਬੁਲਾਈ ਹੈ।''