ਸ਼੍ਰੋਮਣੀ ਅਕਾਲੀ ਦਲ ਵੱਲੋਂ ਜ਼ਾਹਿਦਾ ਸੁਲੇਮਾਨ ਨੂੰ ਮਾਲੇਰਕੋਟਲਾ ਤੋਂ ਲਗਾਇਆ ਹਲਕਾ ਇੰਚਾਰਜ

By  Pardeep Singh January 11th 2023 04:19 PM

ਮਾਲੇਰਕੋਟਲਾ:  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਾਲੇਰਕੋਟਲਾ ਤੋਂ  ਜ਼ਾਹਿਦਾ ਸੁਲੇਮਾਨ ਨੂੰ ਹਲਕਾ ਇੰਚਾਰਜ ਲਗਾਇਆ ਹੈ। ਇਸ ਦੀ ਜਾਣਕਾਰੀ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਦਿੱਤੀ ਹੈ।

ਪਾਰਟੀ ਪ੍ਰਧਾਨ ਨੇ ਟਵੀਟ ਕਰਕੇ ਜ਼ਾਹਿਦਾ ਸੁਲੇਮਾਨ ਨੂੰ ਵਧਾਈ ਦਿੰਦੇ ਹੋਏ ਕਿਹਾ ਹੈ ਕਿ ਪਾਰਟੀ ਹਮੇਸ਼ਾਂ ਵਰਕਰਾਂ ਦਾ ਸਨਮਾਨ ਕਰਦੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜ਼ਾਹਿਦਾ ਸੁਲੇਮਾਨ ਮਾਲੇਰਕੋਟਲਾ ਦੀ ਮਿਹਨਤੀ ਵਰਕਰ ਹੈ ਇਹ ਪਾਰਟੀ ਲਈ ਹਮੇਸ਼ਾ ਸਖ਼ਤ ਮਿਹਨਤ ਕਰਦੀ ਹੈ ।

Related Post