ਸ਼੍ਰੋਮਣੀ ਅਕਾਲੀ ਦਲ ਵੱਲੋਂ ਲਾਹੌਰ 'ਚ ਗੁਰਦੁਆਰਾ ਸ਼ਹੀਦਗੰਜ ਨੂੰ ਸੰਗਤ ਲਈ ਬੰਦ ਕਰਨ ਦੀ ਨਿਖੇਧੀ
ਚੰਡੀਗੜ੍ਹ : ਪਾਕਿਸਤਾਨ ਦੇ ਲਾਹੌਰ ਦੇ ਗੁਰਦੁਆਰਾ ਸ਼ਹੀਦ ਗੰਜ ਭਾਈ ਤਾਰੂ ਸਿੰਘ ਉੱਤੇ ਮੁਸਲਿਮ ਕੱਟੜਪੰਥੀਆਂ ਵੱਲੋਂ ਤਾਲਾ ਲਗਾਉਣ ਦੀ ਘਟਨਾ ਦੀ ਸ਼੍ਰੋਮਣੀ ਅਕਾਲੀ ਦਲ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਸ ਘਟਨਾ ਨਾਲ ਦੁਨੀਆ ਭਰ ਦੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪੁੱਜੀ ਹੈ।
ਸ਼੍ਰੋਮਣੀ ਅਕਾਲੀ ਦਲ ਨੇ ਭਾਰਤ ਸਰਕਾਰ ਨੂੰ ਇਹ ਮਾਮਲਾ ਪਾਕਿਸਤਾਨ ਸਰਕਾਰ ਕੋਲ ਉਠਾਉਣ ਅਤੇ ਸਿੱਖ ਗੁਰਦੁਆਰੇ ਦਾ ਕੰਟਰੋਲ ਸਿੱਖ ਸੰਗਤਾਂ ਦੇ ਹਵਾਲੇ ਕਰਨ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਕਿਹਾ ਕਿ ਗੁਰਦੁਆਰਾ ਸ਼ਹੀਦ ਗੰਜ ਭਾਈ ਤਾਰੂ ਸਿੰਘ ਨੂੰ ਜਲਦ ਤੋਂ ਜਲਦ ਸਿੰਘ ਸਿੱਖ ਸੰਗਤ ਦੇ ਹਵਾਲੇ ਕੀਤਾ ਜਾਵੇ। ਕਾਬਿਲੇਗੌਰ ਹੈ ਕਿ ਬੀਤੇ ਦਿਨ ਪਾਕਿਸਤਾਨ ਦੇ ਲਾਹੌਰ ਦੇ ਗੁਰਦੁਆਰਾ ਸ਼ਹੀਦ ਗੰਜ ਭਾਈ ਤਾਰੂ ਸਿੰਘ ਉੱਤੇ ਮੁਸਲਿਮ ਕੱਟੜਪੰਥੀਆਂ ਨੇ ਤਾਲਾ ਲਗਾ ਦਿੱਤਾ ਸੀ। ਪਾਕਿਸਤਾਨ ਦੀ ਈਟੀਪੀਬੀ ਨੇ ਮੁਸਲਿਮ ਕੱਟੜਪੰਥੀਆਂ ਨਾਲ ਮਿਲ ਕੇ ਸ਼ਰਧਾਲੂਆਂ ਲਈ ਗੁਰਦੁਆਰਾ ਸਾਹਿਬ ਨੂੰ ਬੰਦ ਕਰ ਦਿੱਤਾ ਸੀ। ਕੱਟੜਪੰਥੀਆਂ ਵੱਲੋਂ ਦਾਅਵਾ ਕੀਤਾ ਜਾ ਰਿਹਾ ਸੀ ਕਿ ਇੱਥੇ ਮਸਜਿਦ ਹੁੰਦੀ ਸੀ।
ਇਸ ਘਟਨਾ ਤੋਂ ਬਾਅਦ ਸਿੱਖ ਭਾਈਚਾਰੇ ਵਿੱਚ ਭਾਰੀ ਰੋਸ ਹੈ। ਪਾਕਿਸਤਾਨ ਦੇ ਸਿੱਖ ਭਾਈਚਾਰੇ ਵੱਲੋਂ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਇਸ ਮਾਮਲੇ ਵਿੱਚ ਦਾਖ਼ਲ ਦਿੱਤਾ ਜਾਵੇ। ਪਾਕਿਸਤਾਨ ਵਿੱਚ ਘੱਟ ਗਿਣਤੀਆਂ ਨੂੰ ਨਿਸ਼ਾਨਾ ਬਣਾਇਆ ਜਾਂਦਾ ਹੈ। ਬੀਤੇ ਸਮੇਂ ਵਿੱਚ ਅਫਗਾਨਿਸਤਾਨ ਵਿੱਚ ਗੁਰਦੁਆਰਾ ਸਾਹਿਬ ਉੱਤੇ ਹਮਲਾ ਕੀਤਾ ਗਿਆ ਸੀ। ਕੱਟੜਪੰਥੀਆਂ ਵੱਲੋਂ ਘੱਟ ਗਿਣਤੀਆਂ ਨੂੰ ਨਿਸ਼ਾਨਾ ਬਣਾਇਆ ਜਾਂਦਾ ਹੈ।
ਇਹ ਵੀ ਪੜ੍ਹੋ : ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵਿਵਾਦਾਂ 'ਚ ਘਿਰੇ, ਪੁੱਛਗਿੱਛ ਲਈ ਪੁੱਜੇ ਵਿਜੀਲੈਂਸ ਦਫ਼ਤਰ