ਸ਼੍ਰੋਮਣੀ ਅਕਾਲੀ ਦਲ ਨੇ ਦਰਬਾਰਾ ਸਿੰਘ ਗੁਰੂ ਦੀ ਨਿਯੁਕਤੀ ਕੀਤੀ ਰੱਦ, ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦਾ ਸਲਾਹਕਾਰ ਕੀਤਾ ਗਿਆ ਸੀ ਨਿਯੁਕਤ

ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਆਈਏਐਸ ਅਧਿਕਾਰੀ ਦਰਬਾਰਾ ਸਿੰਘ ਗੁਰੂ ਦੀ ਨਿਯੁਕਤੀ ਰੱਦ ਕਰ ਦਿੱਤੀ ਹੈ। ਉਨ੍ਹਾਂ ਨੂੰ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦਾ ਸਲਾਹਕਾਰ ਨਿਯੁਕਤ ਕੀਤਾ ਗਿਆ ਸੀ।

By  Dhalwinder Sandhu September 8th 2024 10:50 AM

Shiromani Akali Dal News :  ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਆਈਏਐਸ ਅਧਿਕਾਰੀ ਦਰਬਾਰਾ ਸਿੰਘ ਗੁਰੂ ਦੀ ਨਿਯੁਕਤੀ ਰੱਦ ਕਰ ਦਿੱਤੀ ਹੈ। ਉਨ੍ਹਾਂ ਨੂੰ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦਾ ਸਲਾਹਕਾਰ ਨਿਯੁਕਤ ਕੀਤਾ ਗਿਆ ਸੀ। 

ਪਾਰਟੀ ਦੇ ਸੀਨੀਅਰ ਆਗੂ ਡਾ.ਦਲਜੀਤ ਸਿੰਘ ਚੀਮਾ ਦੀ ਤਰਫੋਂ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਪੋਸਟ ਪਾ ਕੇ ਆਪਣੀ ਨਿਯੁਕਤੀ ਰੱਦ ਕਰਨ ਦੀ ਜਾਣਕਾਰੀ ਦਿੱਤੀ ਹੈ।

ਦਰਬਾਰਾ ਸਿੰਘ ਗੁਰੂ ਸੂਬੇ ਦੇ ਪ੍ਰਮੁੱਖ ਸਕੱਤਰ ਰਹਿ ਚੁੱਕੇ ਹਨ

ਦਰਬਾਰਾ ਸਿੰਘ ਗੁਰੂ ਸਾਬਕਾ ਆਈ.ਏ.ਐਸ. ਅਧਿਕਾਰੀ ਹਨ। ਉਹ 2007 ਤੋਂ 2011 ਤੱਕ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ-ਭਾਜਪਾ ਗੱਠਜੋੜ ਸਰਕਾਰ ਦੌਰਾਨ ਪ੍ਰਮੁੱਖ ਸਕੱਤਰ ਰਹੇ ਹਨ। ਆਈਏਐਸ ਦੇ ਅਹੁਦੇ ਤੋਂ ਸੇਵਾਮੁਕਤ ਹੋਣ ਤੋਂ ਬਾਅਦ ਉਹ ਸਰਗਰਮ ਸਿਆਸਤ ਵਿੱਚ ਆਏ ਅਤੇ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਲੋਕ ਸਭਾ ਚੋਣ ਲੜ ਚੁੱਕੇ ਹਨ। ਇਸ ਤੋਂ ਇਲਾਵਾ ਉਨ੍ਹਾਂ ਭਦੌੜ ਅਤੇ ਬੱਸੀ ਪਠਾਣਾਂ ਤੋਂ ਵਿਧਾਨ ਸਭਾ ਚੋਣ ਵੀ ਲੜੀ ਸੀ।

Related Post