Who is Narain Singh Chaura ? ਕੌਣ ਹੈ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਕਰਨ ਵਾਲਾ ਨਰਾਇਣ ਸਿੰਘ ਚੌੜਾ ? ਹਮਲੇ ਪਿੱਛੇ ਕੀ ਸੀ ਉਸਦੀ ਮੰਸ਼ਾ
ਉੱਥੇ ਹੀ ਜੇਕਰ ਗੋਲੀ ਚਲਾਉਣ ਵਾਲੇ ਨਰਾਇਣ ਸਿੰਘ ਚੌੜਾ ਦੀ ਗੱਲ ਕਰੀਏ ਤਾਂ ਇਸ ਸਬੰਧੀ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਉਸਦਾ ਅਪਰਾਧਿਕ ਪਿਛੋਕੜ ਹੈ।
Who is Narain Singh Chaura ? ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਦੇ ਬਾਹਰ ਸੁਖਬੀਰ ਸਿੰਘ ਬਾਦਲ 'ਤੇ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਗੋਲੀ ਚਲਾਉਣ ਵਾਲਾ ਬਜ਼ੁਰਗ ਵਿਅਕਤੀ ਦੱਸਿਆ ਜਾ ਰਿਹਾ ਹੈ। ਜਿਸ ਦੀ ਪਛਾਣ ਨਰਾਇਣ ਸਿੰਘ ਚੌੜਾ ਵਜੋਂ ਹੋਈ ਹੈ। ਜਿਸ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਦੱਸ ਦਈਏ ਕਿ ਸੁਖਬੀਰ ਸਿੰਘ ਬਾਦਲ ਨੂੰ ਅਕਾਲ ਤਖ਼ਤ ਵੱਲੋਂ ਧਾਰਮਿਕ ਸਜ਼ਾ ਸੁਣਾਈ ਗਈ ਹੈ ਅਤੇ ਸਜ਼ਾ ਵਜੋਂ ਉਹ ਸ੍ਰੀ ਹਰਿਮੰਦਰ ਸਾਹਿਬ ਵਿੱਚ ਸੇਵਾ ਨਿਭਾਅ ਰਹੇ ਹਨ।
ਉੱਥੇ ਹੀ ਜੇਕਰ ਗੋਲੀ ਚਲਾਉਣ ਵਾਲੇ ਨਰਾਇਣ ਸਿੰਘ ਚੌੜਾ ਦੀ ਗੱਲ ਕਰੀਏ ਤਾਂ ਇਸ ਸਬੰਧੀ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਉਸਦਾ ਅਪਰਾਧਿਕ ਪਿਛੋਕੜ ਹੈ। ਇਨ੍ਹਾਂ ਹੀ ਨਹੀਂ ਨਰਾਇਣ ਸਿੰਘ ਚੌੜਾ ਬੁੜੈਲ ਜੇਲ ਬ੍ਰੇਕ ਦਾ ਮੁੱਖ ਦੋਸ਼ੀ ਹੈ ਅਤੇ ਡੇਰਾ ਬਾਬਾ ਨਾਨਕ ਦੇ ਪਿੰਡ ਚੌੜਾ ਦਾ ਮੁਲਜ਼ਮ ਰਹਿਣ ਵਾਲਾ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਡਾ. ਦਲਜੀਤ ਸਿੰਘ ਚੀਮਾ ਵੱਲੋਂ ਇਸ ਹਮਲੇ ਮਗਰੋਂ ਪੰਜਾਬ ਸਰਕਾਰ ’ਤੇ ਸਵਾਲ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਨੂੰਨ ਵਿਵਸਥਾ ਫੇਲ ਸਾਬਿਤ ਹੋਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇਣਾ ਚਾਹੀਦਾ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਹਮਲਾਵਰ ਦਾ ਨਾਂ ਨਰਾਇਣ ਸਿੰਘ ਚੌੜਾ ਹੈ। ਜੋ ਕਿ ਡੇਰਾ ਬਾਬਾ ਨਾਨਕ ਮਾਰਕਿਟ ਕਮੇਟੀ ਚੇਅਰਮੈਨ ਨਰਿੰਦਰ ਸਿੰਘ ਚੌੜਾ ਦਾ ਭਰਾ ਹੈ। ਉਹ ਪਹਿਲੇ ਦਿਨ ਤੋਂ ਹੀ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਕਰਨ ਦੀ ਫਿਰਾਕ ’ਚ ਸੀ। ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ’ਤੇ ਸਾਨੂੰ ਕੋਈ ਵੀ ਭਰੋਸਾ ਨਹੀਂ ਹੈ। ਪੂਰੇ ਮਾਮਲੇ ਦੀ ਨਿਆਂਇਕ ਜਾਂਚ ਹੋਣੀ ਚਾਹੀਦੀ ਹੈ। ਸਾਡੀ ਲੀਡਰਸ਼ਿਪ ਨੂੰ ਖਤਮ ਕਰਨ ਦੀ ਸਾਜਿਸ਼ ਕੀਤੀ ਜਾ ਰਹੀ ਹੈ।
ਸੁਖਬੀਰ ਸਿੰਘ ਬਾਦਲ ’ਤੇ ਹਮਲਾ ਕਰਨ ਵਾਲੇ ਨਾਲ ਜੁੜੀਆਂ ਖ਼ਾਸ ਗੱਲ੍ਹਾਂ
- ਖਾਲਿਸਤਾਨ ਸਮਰਥਕ ਹੈ ਮੁਲਜ਼ਮ
- ਦਲ ਖਾਲਸਾ ਨਾਲ ਜੁੜਿਆ ਹੋਇਆ ਹੈ ਸ਼ਖਸ
- ਸਾਲ 2018 ’ਚ ਹੀ ਜੇਲ੍ਹ ਤੋਂ ਬਾਹਰ ਆਇਆ ਸੀ ਮੁਲਜ਼ਮ
- ਖਾਲਿਸਤਾਨ ਲਿਬਰਲ ਫੋਰਸ ਨਾਲ ਜੁੜਿਆ ਹੋਇਆ ਹੈ ਵਿਅਕਤੀ
- 12 ਤੋਂ ਜ਼ਿਆਦਾ ਗੰਭੀਰ ਕੇਸਾਂ ’ਚ ਸ਼ਮੂਲੀਅਤ
- 1984 ਵੇਲੇ ਪਾਕਿਸਤਾਨ ਗਿਆ ਸੀ ਮੁਲਜ਼ਮ
- 1984 ਵੇਲੇ ਪਾਕਿਸਤਾਨ ਤੋਂ ਭਾਰੀ ਅਸਲੇ ਦੀ ਭਾਰਤ ’ਚ ਸਪਲਾਈ ਕੀਤੀ
ਇਹ ਵੀ ਪੜ੍ਹੋ : ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸੇਵਾ ਨਿਭਾ ਰਹੇ ਸੁਖਬੀਰ ਸਿੰਘ ਬਾਦਲ 'ਤੇ ਜਾਨਲੇਵਾ ਹਮਲਾ, ਹਮਲਾਵਰ ਕਾਬੂ