ਸੁਖਬੀਰ ਸਿੰਘ ਬਾਦਲ ਦਾ ਵੱਡਾ ਐਲਾਨ, ਨਹੀਂ ਲੜਨਗੇ 2024 ਲੋਕ ਸਭਾ ਚੋਣਾਂ

By  KRISHAN KUMAR SHARMA April 1st 2024 09:36 PM -- Updated: April 1st 2024 10:13 PM

Lok Sabha Election 2024: ਲੋਕ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਇਸ ਵਾਰ ਖੁਦ ਉਮੀਦਵਾਰ ਵੱਜੋਂ ਲੋਕ ਸਭਾ ਚੋਣ ਨਾ ਲੜਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਨੇ ਨਾਲ ਲੋਕ ਸਭਾ ਉਮੀਦਵਾਰਾਂ ਦੇ ਐਲਾਨ ਬਾਰੇ ਵੀ ਛੇਤੀ ਹੀ ਫੈਸਲਾ ਕਰਨ ਬਾਰੇ ਕਿਹਾ ਹੈ।

ਲੋਕ ਸਭਾ ਚੋਣਾਂ ਨੂੰ ਲੈ ਕੇ ਕੀਤੇ ਇਸ ਵੱਡੇ ਐਲਾਨ ਮੌਕੇ ਉਨ੍ਹਾਂ ਕਿਹਾ ਕਿ ਕਿਸਾਨੀ ਜੋ ਭਾਵਨਾ ਹੈ, ਉਨ੍ਹਾਂ ਨੂੰ ਸੋਚਣਾ ਚਾਹੀਦਾ ਹੈ ਕਿ ਕਿਸਾਨਾਂ ਦੀ ਕੀ ਭਾਵਨਾ ਹੈ। ਇਹ ਕਿਸਾਨਾਂ ਦਾ ਜੋ ਸੰਘਰਸ਼ ਹੈ, ਇਨ੍ਹਾਂ ਚੀਜ਼ਾਂ ਕਰਕੇ ਹੀ ਹੋਇਆ ਸੀ। ਪਰ ਇਹ ਜੋ ਭਗਵੰਤ ਮਾਨ ਸਰਕਾਰ ਨੂੰ ਨਾ ਕਿਸਾਨਾਂ ਦੀ ਕੋਈ ਫਿਕਰ ਹੈ, ਇਹ ਕੇਂਦਰ ਦੇ ਇਸ਼ਾਰੇ 'ਤੇ ਚੱਲ ਰਹੀ ਹੈ ਇਸ ਲਈ ਇਨ੍ਹਾਂ ਨੂੰ ਦੇਖ ਹੀ ਫੈਸਲਾ ਕਰਨਾ ਚਾਹੀਦਾ ਹੈ।

ਲੋਕ ਸਭਾ ਚੋਣਾਂ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਦਾ ਵੱਡਾ ਐਲਾਨ

ਲੋਕ ਸਭਾ ਚੋਣਾਂ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਦਾ ਵੱਡਾ ਐਲਾਨ ਉਮੀਦਵਾਰ ਵਜੋਂ ਨਹੀਂ ਲੜਨਗੇ 2024 ਲੋਕ ਸਭਾ ਚੋਣਾਂ #Latestnews #Elections #Ptcnews #LokSabhaElection Shiromani Akali Dal Sukhbir Singh Badal

Posted by PTC News on Monday, April 1, 2024

ਉਨ੍ਹਾਂ ਇਸ ਮੌਕੇ ਪਾਰਟੀ ਵੱਲੋਂ ਲੋਕ ਸਭਾ ਉਮੀਦਵਾਰ ਐਲਾਨ ਜਾਣ ਦੇ ਸਵਾਲ 'ਤੇ ਕਿਹਾ ਕਿ ਉਨ੍ਹਾਂ ਅੱਜ 6 ਪਾਰਲੀਮਾਨੀ ਹਲਕਿਆਂ ਦੀ ਮੀਟਿੰਗ ਕੀਤੀ ਹੈ, ਜਿਸ ਵਿੱਚ ਹਲਕਾ ਇੰਚਾਰਜ, ਐਸਜੀਪੀਸੀ ਮੈਂਬਰ ਅਤੇ ਹੋਰ ਪਾਰਟੀ ਆਗੂਆਂ ਨੂੰ ਨਿੱਜੀ ਤੌਰ 'ਤੇ ਮਿਲ ਕੇ ਵਿਚਾਰ ਵਟਾਂਦਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਬਾਰੇ ਅਜੇ ਕੰਸਲਟੇਸ਼ਨ ਚੱਲ ਰਹੀ ਹੈ, ਜਿਸ ਤੋਂ ਬਾਅਦ ਹੀ ਉਮੀਦਵਾਰਾਂ ਦਾ ਐਲਾਨ ਕੀਤਾ ਜਾਵੇਗਾ।

ਦੱਸ ਦਈਏ ਕਿ ਸੁਖਬੀਰ ਸਿੰਘ ਬਾਦਲ, ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਮੈਂਬਰ ਪਾਰਲੀਮੈਂਟ ਹਨ।

Related Post