Sukhbir Singh Badal Resigned : ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਦਿੱਤਾ ਅਸਤੀਫ਼ਾ, ਜਾਣੋ ਕਦੋਂ ਹੋਵੇਗੀ ਅਗਲੇ ਪ੍ਰਧਾਨ ਦੀ ਚੋਣ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਐਕਸ 'ਤੇ ਸਾਂਝੀ ਕਰਦਿਆਂ ਲਿਖਿਆ ਕਿ 'ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਆਪਣਾ ਅਸਤੀਫਾ ਪਾਰਟੀ ਦੀ ਵਰਕਿੰਗ ਕਮੇਟੀ ਨੂੰ ਸੌਂਪ ਕੇ ਨਵੇਂ ਪ੍ਰਧਾਨ ਦੀ ਚੋਣ ਲਈ ਰਾਹ ਪੱਧਰਾ ਕਰ ਦਿੱਤਾ ਹੈ

By  Amritpal Singh November 16th 2024 02:37 PM -- Updated: November 16th 2024 03:38 PM

Sukhbir Singh Badal Resigned : ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਹੈ। ਇਸ ਅਸਤੀਫੇ ਸਬੰਧੀ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਆਪਣੇ ਸੋਸ਼ਲ ਮੀਡੀਆ ਉੱਤੇ ਪੋਸਟ ਕਰਕੇ ਦਿੱਤੀ ਹੈ। 


ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਐਕਸ 'ਤੇ ਸਾਂਝੀ ਕਰਦਿਆਂ ਲਿਖਿਆ ਕਿ 'ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਆਪਣਾ ਅਸਤੀਫਾ ਪਾਰਟੀ ਦੀ ਵਰਕਿੰਗ ਕਮੇਟੀ ਨੂੰ ਸੌਂਪ ਕੇ ਨਵੇਂ ਪ੍ਰਧਾਨ ਦੀ ਚੋਣ ਲਈ ਰਾਹ ਪੱਧਰਾ ਕਰ ਦਿੱਤਾ ਹੈ, ਉਨ੍ਹਾਂ ਨੇ ਪਾਰਟੀ ਦੇ ਸਾਰੇ ਆਗੂਆਂ ਅਤੇ ਵਰਕਰਾਂ ਦਾ ਉਨ੍ਹਾਂ ਦੀ ਲੀਡਰਸ਼ਿਪ ਵਿੱਚ ਵਿਸ਼ਵਾਸ ਜਤਾਉਣ ਅਤੇ ਉਨ੍ਹਾਂ ਦੇ ਪੂਰੇ ਕਾਰਜਕਾਲ ਦੌਰਾਨ ਦਿਲੋਂ ਸਹਿਯੋਗ ਦੇਣ ਲਈ ਧੰਨਵਾਦ ਕੀਤਾ'। 

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ 5 ਸਾਲ ਬਾਅਦ ਪ੍ਰਧਾਨ ਦੀ ਚੋਣ ਦੁਬਾਰਾ ਹੋਵੇਗੀ। 14 ਦਸੰਬਰ ਤੋਂ ਬਾਅਦ ਪ੍ਰਧਾਨ ਦੀ ਚੋਣ ਹੋਵੇਗੀ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਦੱਸਿਆ ਕਿ ਜਲਦ ਵਰਕਿੰਗ ਕਮੇਟੀ ਦੀ ਬੈਠਕ ਸੱਦੀ ਜਾਵੇਗੀ। 

ਮਿਲੀ ਜਾਣਕਾਰੀ ਮੁਤਾਬਿਕ ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਪਾਰਟੀ ਦੀ ਵਰਕਿੰਗ ਕਮੇਟੀ ਦੀ ਹੰਗਾਮੀ ਮੀਟਿੰਗ 18 ਨਵੰਬਰ ਨੂੰ ਦੁਪਹਿਰ 12 ਵਜੇ ਪਾਰਟੀ ਦੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਬੁਲਾਈ ਹੈ।  ਕਮੇਟੀ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤੇ ਅਸਤੀਫੇ 'ਤੇ ਵਿਚਾਰ ਕਰੇਗੀ ਅਤੇ ਅਗਲੀ ਕਾਰਵਾਈ ਤੈਅ ਕਰੇਗੀ। 

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ, ਅਹੁਦੇਦਾਰਾਂ ਅਤੇ ਵਰਕਿੰਗ ਕਮੇਟੀ ਦੇ ਅਹੁਦੇ ਲਈ ਚੋਣਾਂ 14 ਦਸੰਬਰ, 2024 ਨੂੰ ਹੋਣੀਆਂ ਹਨ ਜਦੋਂ ਮੌਜੂਦਾ ਸਦਨ ​​ਦੀ ਪੰਜ ਸਾਲ ਦੀ ਮਿਆਦ ਸਮਾਪਤ ਹੋ ਰਹੀ ਹੈ।

ਇਹ ਵੀ ਪੜ੍ਹੋ : ਮੋਗਾ ਤੋਂ ਵੱਡੀ ਖਬਰ, 10 ਸਾਲਾ ਬੱਚੀ ਦੀ ਗੋਲੀ ਲੱਗਣ ਨਾਲ ਹੋਈ ਮੌਤ

Related Post