ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਚੁੱਕੇ ਸਵਾਲ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਪ੍ਰੈੱਸ ਕਾਨਫਰੰਸ ਕਰਕੇ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਉੱਤੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਸਿੱਖ ਕੌਮ ਨੂੰ 1984 ਕਦੇ ਨਹੀਂ ਭੁੱਲ ਸਕਦੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਰਾਹੁਲ ਗਾਂਧੀ ਨੂੰ ਲਿਬਾਸ ਬਦਲਣ ਤੋਂ ਪਹਿਲਾ ਸੋਚ ਬਦਲਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਲਿਬਾਸ ਬਦਲਣ ਨਾਲ ਕੌਮ ਦੀ ਹਮਦਰਦੀ ਨਹੀਂ ਮਿਲ ਸਕਦੀ ਹੈ।
ਉਨ੍ਹਾਂ ਦਾ ਕਹਿਣਾ ਹੈ ਕਿ ਕਾਂਗਰਸ ਪਾਰਟੀ ਦੇ ਆਗੂਆਂ ਵੱਲੋਂ ਕੀਤੀਆਂ ਗਲਤੀਆਂ ਕਾਰਨ ਪੰਜਾਬ ਦਾ ਬਹੁਤ ਨੁਕਸਾਨ ਹੋਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਰਾਹੁਲ ਗਾਂਧੀ ਦੇ ਪੁਰਖਿਆਂ ਨੇ ਸ੍ਰੀ ਦਰਬਾਰ ਸਾਹਿਬ ਉੱਤੇ ਹਮਲਾ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਦਿੱਲੀ ਵਿੱਚ ਹੋਏ ਦੰਗਿਆ ਨੂੰ ਕਦੇ ਨਹੀਂ ਭੁੱਲਿਆ ਨਹੀਂ ਜਾ ਸਕਦਾ ਹੈ।
ਉਨ੍ਹਾਂ ਦਾ ਕਹਿਣਾ ਹੈ ਕਿ ਪਾਣੀਆ ਦੀ ਵੰਡ ਗਲਤ ਹੋਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾਂ ਪੰਜਾਬ ਦੇ ਪਾਣੀਆ ਲਈ ਸੰਘਰਸ਼ ਕਰਦਾ ਆਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਨੂੰ ਚਾਹੀਦਾ ਸੀ ਕਿ ਸਾਰੀਆਂ ਪਾਰਟੀਆਂ ਦੀ ਮੀਟਿੰਗ ਸੱਦ ਕੇ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ।
ਉਨ੍ਹਾਂ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਦੇ ਸੀਐਮ ਭਗਵੰਤ ਮਾਨ ਪੰਜਾਬ ਦੇ ਪਾਣੀਆ ਨੂੰ ਲੈ ਕੇ ਸਪੱਸ਼ਟ ਹੋਵੇ। ਉਨ੍ਹਾਂ ਨੇ ਕਿਹਾ ਹੈ ਕਿ ਅਕਾਲੀ ਦਲ ਹਮੇਸ਼ਾ ਰਿਪੇਰੀਅਨ ਲਾਅ ਅਨੁਸਾਰ ਹੀ ਪਾਣੀ ਦੀ ਵੰਡ ਚਾਹੁੰਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਵਿਚੋਂ ਲਾਅ ਐਂਡ ਆਰਡਰ ਦੀ ਸਥਿਤੀ ਵਿਗੜ ਹੋ ਚੁੱਕੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੂੰ ਪੰਜਾਬ ਸੰਭਾਲਣਾ ਚਾਹੀਦਾ ਹੈ।
ਚੰਦੂਮਾਜਰਾ ਦਾ ਕਹਿਣਾ ਹੈ ਕਿ ਗੱਠਜੋੜ ਜਦੋਂ ਵੀ ਹੁੰਦੇ ਹਨ ਇਹ ਪਾਰਟੀਆਂ ਦੀ ਲੋੜ ਮੁਤਾਬਿਕ ਹੁੰਦੇ ਹਨ। ਉਨ੍ਹਾਂ ਨੇ ਕਿਹਾ ਹੈ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਖੇਤਰੀ ਪਾਰਟੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਗੈਰ-ਪੰਜਾਬੀਆਂ ਦੇ ਹੱਥਾਂ ਵਿੱਚ ਜਾ ਰਿਹਾ ਹੈ ਜੋ ਕਿ ਪੰਜਾਬ ਲਈ ਘਾਤਕ ਸਿੱਧ ਹੋ ਸਕਦਾ ਹੈ।