ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਮਾਮਲਾ ਵਿਚਾਰਅਧੀਨ ਹੈ, ਇਸ 'ਤੇ ਕਿਸੇ ਤਰ੍ਹਾਂ ਦੀਆਂ ਵੀ ਟਿੱਪਣੀਆਂ ਉਚਿਤ ਨਹੀਂ : ਜਥੇਦਾਰ ਰਘਬੀਰ ਸਿੰਘ

ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਿੱਖ ਸਿਆਸਤ ਨਾਲ ਜੁੜੇ ਆਗੂਆਂ ਨੂੰ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ, ਸਤਿਕਾਰ, ਸਿਧਾਂਤ ਅਤੇ ਪਰੰਪਰਾ ਨੂੰ ਧਿਆਨ ਵਿੱਚ ਰੱਖਦਿਆਂ ਇਕ-ਦੂਜੇ ਦੇ ਵਿਰੁੱਧ ਬਿਆਨਬਾਜ਼ੀ ਤੁਰੰਤ ਬੰਦ ਕੀਤੀ ਜਾਵੇ।

By  KRISHAN KUMAR SHARMA September 3rd 2024 01:57 PM -- Updated: September 3rd 2024 02:01 PM

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਵਿਚਾਰੇ ਜਾ ਰਹੇ ਮਾਮਲੇ ਦੇ ਸਬੰਧ ਵਿਚ ਵੱਖ-ਵੱਖ ਅਕਾਲੀ ਆਗੂਆਂ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ-ਮਰਿਆਦਾ ਅਤੇ ਇਕ-ਦੂਜੇ ਦੇ ਖਿਲਾਫ਼ ਕੀਤੀ ਜਾ ਰਹੀ ਬਿਆਨਬਾਜ਼ੀ ਦਾ ਸਖ਼ਤ ਨੋਟਿਸ ਲਿਆ ਹੈ।

ਉਨ੍ਹਾਂ ਕਿਹਾ ਕਿ ਇਹ ਵਰਤਾਰਾ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ ਮਰਯਾਦਾ ਅਤੇ ਸਰਬਉੱਚਤਾ ਦੇ ਵਿਰੁੱਧ ਹੈ, ਕਿਉਂਕਿ ਜਦੋਂ ਤੱਕ ਇਹ ਮਾਮਲਾ ਵਿਚਾਰ ਅਧੀਨ ਹੈ ਤਦ ਤੱਕ ਇਸ ’ਤੇ ਕਿਸੇ ਤਰ੍ਹਾਂ ਦੀਆਂ ਵੀ ਟਿੱਪਣੀਆਂ ਉਚਿਤ ਨਹੀਂ ਹਨ। 

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਲਿਖਤੀ ਬਿਆਨ ਵਿਚ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਿੱਖ ਸਿਆਸਤ ਨਾਲ ਜੁੜੇ ਆਗੂਆਂ ਨੂੰ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ, ਸਤਿਕਾਰ, ਸਿਧਾਂਤ ਅਤੇ ਪਰੰਪਰਾ ਨੂੰ ਧਿਆਨ ਵਿੱਚ ਰੱਖਦਿਆਂ ਇਕ-ਦੂਜੇ ਦੇ ਵਿਰੁੱਧ ਬਿਆਨਬਾਜ਼ੀ ਤੁਰੰਤ ਬੰਦ ਕੀਤੀ ਜਾਵੇ। ਜੇਕਰ ਸਿੱਖ ਸਿਆਸੀ ਆਗੂ ਬਾਜ਼ ਨਾ ਆਏ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ-ਮਰਿਆਦਾ ਦੀ ਉਲੰਘਣਾ ਕਰਨ ਵਾਲੇ ਆਗੂਆਂ ਦੇ ਖਿਲਾਫ਼ ਪੰਥਕ ਰਹੁ-ਰੀਤਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

Related Post