Mohinder Singh Kaypee Wife Death: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮਹਿੰਦਰ ਸਿੰਘ ਕੇਪੀ ਨੂੰ ਲੱਗਾ ਵੱਡਾ ਸਦਮਾ, ਪਤਨੀ ਦਾ ਹੋਇਆ ਦੇਹਾਂਤ
ਮਿਲੀ ਜਾਣਕਾਰੀ ਮੁਤਾਬਿਕ ਉਹ ਪਿਛਲੇ ਲੰਬੇ ਸਮੇਂ ਤੋਂ ਬੀਮਾਰ ਚੱਲ ਰਹੇ ਸੀ ਅਤੇ ਅੱਜ ਉਨ੍ਹਾਂ ਦੀ ਜਿਆਦਾ ਸਿਹਤ ਵਿਗੜਨ ਕਾਰਨ ਮੌਤ ਹੋ ਗਈ।

Mohinder Singh KP Wife Death: ਸ਼੍ਰੋਮਣੀ ਅਕਾਲੀ ਦਲ ਦੇ ਜਲੰਧਰ ਤੋਂ ਲੋਕ ਸਭਾ ਲੜ ਚੁੱਕੇ ਉਮੀਦਵਾਰ ਮਹਿੰਦਰ ਸਿੰਘ ਕੇਪੀ ਦੀ ਧਰਮ ਪਤਨੀ ਸੁਮਨ ਕੇਪੀ ਦਾ ਦੇਹਾਂਤ ਦਾ ਹੋ ਗਿਆ ਹੈ।
ਲੰਬੇ ਸਮੇਂ ਤੋਂ ਬੀਮਾਰ ਚੱਲ ਰਹੇ ਸਨ, ਅਤੇ ਪਰਸੋਂ ਹੀ ਉਹਨਾਂ ਨੂੰ ਪੀਜੀਆਈ ਤੋਂ ਛੁੱਟੀ ਮਿਲੀ ਸੀ, ਜਿਸ ਦੇ ਚਲਦਿਆਂ ਜਲੰਧਰ ਅੱਜ ਉਹਨਾਂ ਦੇ ਘਰ ਵਿਖੇ ਸਿਹਤ ਜਿਆਦਾ ਵਿਗੜਨ ਦੇ ਨਾਲ ਉਹਨਾਂ ਦੀ ਮੌਤ ਹੋ ਗਈ।
ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਕਸ ’ਤੇ ਪੋਸਟ ਸਾਂਝੀ ਕਰਦੇ ਹੋਏ ਕਿਹਾ ਕਿ ਸਾਡੀ ਪਾਰਟੀ ਦੇ ਸੀਨੀਅਰ ਆਗੂ ਮਹਿੰਦਰ ਕੇਪੀ ਜੀ ਦੇ ਉਨ੍ਹਾਂ ਦੀ ਪਤਨੀ ਸ੍ਰੀਮਤੀ ਸੁਮਨ ਕੇਪੀ ਜੀ ਦੇ ਦੁਖਦਾਈ ਅਤੇ ਬੇਵਕਤੀ ਦੇਹਾਂਤ 'ਤੇ ਦਿਲੀ ਹਮਦਰਦੀ ਹੈ। ਗੁਰੂ ਸਾਹਿਬ ਇਸ ਦੁੱਖ ਦੀ ਘੜੀ ਵਿੱਚ ਵਿਛੜੀ ਰੂਹ ਨੂੰ ਸ਼ਾਂਤੀ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
ਇਹ ਵੀ ਪੜ੍ਹੋ: Singh Sahib Giani Harpreet Singh: MP ਅੰਮ੍ਰਿਤਪਾਲ ਸਿੰਘ ਦੀ ਰਿਹਾਈ ’ਤੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ