ਸੁਖਬੀਰ ਸਿੰਘ ਬਾਦਲ ਖਿਲਾਫ਼ ਕੂੜ ਪ੍ਰਚਾਰ ਕਰਨ ਵਾਲਿਆਂ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਚੇਤਾਵਨੀ
ਡਾਕਟਰ ਦਲਜੀਤ ਸਿੰਘ ਚੀਮਾ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੁਝ ਲੋਕਾਂ ਵੱਲੋਂ ਜਾਣ-ਬੁਝ ਕੇ ਸੰਗਤ ਵਿੱਚ ਗਲਤ-ਫਹਿਮੀਆਂ ਪੈਦਾ ਕਰਨ ਲਈ ਸੋਸ਼ਲ ਮੀਡੀਆ 'ਤੇ ਜਾਣ-ਬੁੱਝ ਕੇ ਗਲਤ ਪ੍ਰਚਾਰ ਕੀਤਾ ਜਾ ਰਿਹਾ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾਕਟਰ ਦਲਜੀਤ ਸਿੰਘ ਚੀਮਾ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੁਝ ਲੋਕਾਂ ਵੱਲੋਂ ਜਾਣ-ਬੁਝ ਕੇ ਸੰਗਤ ਵਿੱਚ ਗਲਤ-ਫਹਿਮੀਆਂ ਪੈਦਾ ਕਰਨ ਲਈ ਸੋਸ਼ਲ ਮੀਡੀਆ 'ਤੇ ਜਾਣ-ਬੁੱਝ ਕੇ ਗਲਤ ਪ੍ਰਚਾਰ ਕੀਤਾ ਜਾ ਰਿਹਾ। ਉਨ੍ਹਾਂ ਇੱਕ ਪੰਫ਼ਲੇਟ ਸ਼ੇਅਰ ਕਰਦਿਆਂ ਦੱਸਿਆ ਕਿ ਕੁਝ ਲੋਕਾਂ ਵੱਲੋਂ ਜਾਣ-ਬੁਝ ਕੇ ਸੁਖਬੀਰ ਬਾਦਲ ਦੇ ਪੋਸਟਰ 'ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਦੀ ਫੋਟੋ ਇਕੱਠੀ ਲਗਾ ਕੇ ਸੰਗਤ ਵਿੱਚ ਗਲਤ ਫਹਿਮੀਆਂ ਪੈਦਾ ਕਰਨ ਲਈ ਗਲਤ ਅਤੇ ਕੂੜ ਪ੍ਰਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਅਜਿਹੇ ਲੋਕਾਂ ਦੇ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਆਪਣੀ ਲੀਗਲ ਟੀਮ ਨਾਲ ਸਲਾਹ ਕਰਵਾ ਕੇ ਬਣਦੀ ਕਾਰਵਾਈ ਕੀਤੀ ਜਾਣੀ ਹੈ। ਉਨ੍ਹਾਂ ਕਿਹਾ ਕਿ ਇਹ ਪੂਰਾ ਮਾਮਲਾ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਦੇ ਧਿਆਨ ਵਿੱਚ ਵੀ ਲਿਆਂਦਾ ਜਾਵੇਗਾ।
ਡਾਕਟਰ ਚੀਮਾ ਨੇ ਇਸ ਸਬੰਧੀ ਸੋਸ਼ਲ ਮੀਡੀਆ 'ਤੇ ਪੋਸਟ ਸਾਂਝੀ ਕਰਕੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਇਸ ਮੌਕੇ ਸੂਬਾ ਸਰਕਾਰ ਦੇ ਖਿਲਾਫ ਕਿਹਾ ਕੇ ਧਰਨਿਆਂ ਵਿੱਚੋਂ ਨਿਕਲੀ ਪਾਰਟੀ ਦੀ ਸਰਕਾਰ ਹੁਣ ਕਿਸਾਨ ਲੀਡਰ ਜੋ ਆਪਣੀਆਂ ਮੰਗਾਂ ਲਈ ਧਰਨੇ 'ਤੇ ਬੈਠਦੇ ਹਨ, ਉਨ੍ਹਾਂ 'ਤੇ ਪੁਲਸੀਆ ਕਾਰਵਾਈਆਂ ਕਰਵਾ ਰਹੀ ਹੈ। ਉਨ੍ਹਾਂ ਜੰਮ ਕੇ ਸੂਬਾ ਸਰਕਾਰ ਦੀ ਇਸ ਮਾਮਲੇ 'ਚ ਆਲੋਚਨਾ ਕੀਤੀ।