Core Committee Meeting : 22 ਅਕਤੂਬਰ ਨੂੰ ਹੋਵੇਗੀ ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ
ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ 22 ਅਕਤੂਬਰ ਦਿਨ ਮੰਗਲਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਦੁਪਹਿਰ 12 ਵਜੇ ਬੁਲਾਈ ਹੈ।
Shiromani Akali Dal Core Committee Meeting : ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ 22 ਅਕਤੂਬਰ ਦਿਨ ਮੰਗਲਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਦੁਪਹਿਰ 12 ਵਜੇ ਬੁਲਾਈ ਹੈ।
ਮੀਟਿੰਗ ਵਿੱਚ ਆਉਣ ਵਾਲੀਆਂ ਚਾਰ ਜ਼ਿਮਨੀ ਚੋਣਾਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਜਾਵੇਗੀ। ਸ਼੍ਰੋਮਣੀ ਅਕਾਲੀ ਦਲ 28 ਅਕਤੂਬਰ ਨੂੰ ਹੋਣ ਵਾਲੀ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਦੀ ਸਾਲਾਨਾ ਚੋਣ ਬਾਰੇ ਵੀ ਆਪਣੀ ਰਣਨੀਤੀ ਨੂੰ ਅੰਤਿਮ ਰੂਪ ਦੇਵੇਗਾ।
ਇਸ ਤੋਂ ਇਲਾਵਾ ਪਾਰਟੀ ਸੂਬੇ ਵਿੱਚ ਝੋਨੇ ਦੀ ਖਰੀਦ ਦੇ ਵੱਡੇ ਸੰਕਟ ਦਾ ਵੀ ਜਾਇਜ਼ਾ ਲਵੇਗੀ। ਨਾ ਤਾਂ ਝੋਨਾ ਖਰੀਦਿਆ ਜਾ ਰਿਹਾ ਹੈ ਅਤੇ ਨਾ ਹੀ ਮੰਡੀਆਂ ਵਿੱਚੋਂ ਲਿਫਟਿੰਗ ਹੋ ਰਹੀ ਹੈ। ਕਿਸਾਨ ਹੁਣ ਤੱਕ ਦੇ ਸਭ ਤੋਂ ਭੈੜੇ ਸੰਕਟ ਦਾ ਸਾਹਮਣਾ ਕਰ ਰਹੇ ਹਨ।
ਇਸ ਤੋਂ ਇਲਾਵਾ ਮੀਟਿੰਗ 'ਚ ਮੌਜੂਦਾ ਸਿਆਸੀ ਸਥਿਤੀ 'ਤੇ ਚਰਚਾ ਕੀਤੀ ਜਾਵੇਗੀ। ਜਿਸ ਦੀ ਪ੍ਰਧਾਨਗੀ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਜੀ ਭੂੰਦੜ ਕਰਨਗੇ।