ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਆਗੂ ਭਾਈ ਗਜਿੰਦਰ ਸਿੰਘ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ

ਉਨ੍ਹਾਂ ਕਿਹਾ ਕਿ ਭਾਈ ਗਜਿੰਦਰ ਸਿੰਘ ਵੱਲੋਂ ਦ੍ਰਿੜਤਾ ਨਾਲ ਸਿੱਖ ਸਿਧਾਂਤਾਂ ਤੇ ਪਹਿਰਾ ਦੇਣਾ ਅਤੇ ਕਠਨ ਹਾਲਾਤਾਂ ਵਿੱਚ ਜੀਵਨ ਬੰਦ ਤੈਅ ਕਰਨਾ ਉਨ੍ਹਾਂ ਦੀ ਪੰਥਕ ਪਛਾਣ ਦਾ ਲਿਖਾਇਕ ਹੈ। ਕੌਮ ਵੱਲੋਂ ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।

By  KRISHAN KUMAR SHARMA July 5th 2024 02:47 PM

ਅੰਮ੍ਰਿਤਸਰ ਅੱਜ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਕੀਤੀ ਗਈ। ਇਸ ਤੋਂ ਬਾਅਦ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਲੰਮਾ ਸਮਾਂ ਜਲਾ ਵਤਨ ਰਹਿਣ ਵਾਲੇ ਭਾਈ ਗਜਿੰਦਰ ਸਿੰਘ ਦੇ ਸਿੰਘਾਸਨ ਮਈ ਜੀਵਨ ਅਤੇ ਕੁਰਬਾਨੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਤਿਕਾਰ ਭੇਟ ਕਰਦੀ ਹੈ।

ਉਨ੍ਹਾਂ ਕਿਹਾ ਕਿ ਭਾਈ ਗਜਿੰਦਰ ਸਿੰਘ ਵੱਲੋਂ ਦ੍ਰਿੜਤਾ ਨਾਲ ਸਿੱਖ ਸਿਧਾਂਤਾਂ ਤੇ ਪਹਿਰਾ ਦੇਣਾ ਅਤੇ ਕਠਨ ਹਾਲਾਤਾਂ ਵਿੱਚ ਜੀਵਨ ਬੰਦ ਤੈਅ ਕਰਨਾ ਉਨ੍ਹਾਂ ਦੀ ਪੰਥਕ ਪਛਾਣ ਦਾ ਲਿਖਾਇਕ ਹੈ। ਕੌਮ ਵੱਲੋਂ ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।

ਦੂਸਰਾ ਭਾਈ ਸੁਰਜੀਤ ਸਿੰਘ ਭਿੱਟੇਵਿਡ ਦੇ ਪਿਤਾ ਦੇ ਅਕਾਲ ਚਲਾਣੇ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਗਿਆ। ਉਸ ਤੋਂ ਇਲਾਵਾ ਜਿਹੜਾ ਸਾਡਾ ਅੱਜ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਐਗਜੈਕਟਿਵ ਦੇ ਵਿੱਚ ਕਿਉਂਕਿ ਪਿਛਲੇ ਲੰਮੇ ਸਮੇਂ ਤੋਂ ਇਹ ਮੰਗ ਸੀ ਕਿ ਸੱਚਖੰਡ ਸ੍ਰੀ ਹਜ਼ੂਰ ਦਰਬਾਰ ਸਾਹਿਬ ਜੀ ਦੇ ਘੱਟੋ ਘੱਟ ਦੋ ਗ੍ਰੰਥੀ ਜਰੂਰ ਰੱਖੇ ਜਾਣ।

Related Post