Shiv Sena Leader Attack Update: ਸ਼ਿਵ ਸੈਨਾ ਆਗੂ ’ਤੇ ਹਮਲਾ ਮਾਮਲੇ ’ਚ ਵੱਡੀ ਕਾਰਵਾਈ, ਸੰਦੀਪ ਥਾਪਰ ਦੀ ਹਾਲਤ ਨਾਜ਼ੁਕ

ਸ਼ਿਵ ਸੈਨਾ ਆਗੂ ’ਤੇ ਹਮਲਾ ਕਰਨ ਦੇ ਮਾਮਲੇ ਵਿੱਚ ਪੁਲਿਸ ਨੇ ਸੰਦੀਪ ਥਾਪਰ ਉਰਫ਼ ਗੋਰਾ ਦੇ ਗੰਨਮੈਨ ਨੂੰ ਸਸਪੈਂਡ ਕਰ ਦਿੱਤਾ ਹੈ।

By  Dhalwinder Sandhu July 6th 2024 02:06 PM

Shiv Sena Leader Attack Update: ਲੁਧਿਆਣਾ ਵਿੱਚ ਸ਼ਿਵ ਸੈਨਾ ਆਗੂ ’ਤੇ ਹਮਲਾ ਕਰਨ ਦੇ ਮਾਮਲੇ ਵਿੱਚ ਵੱਡੀ ਕਾਰਵਾਈ ਕਰਦੇ ਹੋਏ ਪੁਲਿਸ ਨੇ ਸੰਦੀਪ ਥਾਪਰ ਉਰਫ਼ ਗੋਰਾ ਦੇ ਗੰਨਮੈਨ ਨੂੰ ਸਸਪੈਂਡ ਕਰ ਦਿੱਤਾ ਹੈ ਤੇ ਉਸ ਖਿਲਾਫ ਜਾਂਚ ਖੋਲ੍ਹ ਦਿੱਤੀ ਹੈ। ਦੱਸ ਦਈਏ ਕਿ ਹਮਲਾਵਰਾਂ ਉੱਤੇ ਕੋਈ ਵੀ ਕਾਰਵਾਈ ਨਾ ਕਰਨ ’ਤੇ ਪੁਲਿਸ ਨੇ ਇਹ ਐਕਸ਼ਨ ਲਿਆ ਹੈ।

ਸੰਦੀਪ ਥਾਪਰ ਦੀ ਹਾਲਤ ਨਾਜ਼ੁਕ

ਦੱਸ ਦਈਏ ਕਿ ਲੁਧਿਆਣਾ ਵਿੱਚ ਬੀਤੇ ਦਿਨ ਯਾਨੀ ਸ਼ੁੱਕਰਵਾਰ ਨੂੰ ਨਿਹੰਗਾਂ ਨੇ ਤਲਵਾਰਾਂ ਨਾਲ ਸ਼ਿਵ ਸੈਨਾ ਆਗੂ ਸੰਦੀਪ ਥਾਪਰ ਉਰਫ਼ ਗੋਰਾ ਉੱਤੇ ਹਮਲਾ ਕਰ ਦਿੱਤਾ ਸੀ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੈ ਤੇ ਉਸ ਦੀ ਹਾਲਾਤ ਨਾਜ਼ੁਕ ਬਣੀ ਹੋਈ ਹੈ।

2 ਮੁਲਜ਼ਮ ਕੀਤੇ ਗ੍ਰਿਫ਼ਤਾਰ

ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਨੇ ਸ਼ੁੱਕਰਵਾਰ ਸ਼ਾਮ ਨੂੰ ਦੱਸਿਆ ਕਿ 2 ਹਮਲਾਵਰਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਹ ਬਾਬਾ ਬੁੱਢਾ ਦਲ ਨਾਲ ਸਬੰਧਤ ਹਨ। ਗੰਨਮੈਨ ਪੁਲਿਸ ਮੁਲਾਜ਼ਮ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਦੇ ਵਿਰੋਧ ਵਿੱਚ ਹਿੰਦੂ ਆਗੂਆਂ ਨੇ ਸ਼ਨੀਵਾਰ ਨੂੰ ਲੁਧਿਆਣਾ ਬੰਦ ਦਾ ਐਲਾਨ ਕੀਤਾ ਸੀ ਪਰ ਦੇਰ ਰਾਤ ਹਿੰਦੂ ਆਗੂਆਂ ਨੇ ਲੁਧਿਆਣਾ ਬੰਦ ਦੇ ਸੱਦੇ ਨੂੰ ਮੁਲਤਵੀ ਕਰ ਦਿੱਤਾ ਹੈ। 

ਤਲਵਾਰਾਂ ਨਾਲ ਕੀਤਾ ਸੀ ਹਮਲਾ

ਸ਼ਿਵ ਸੈਨਾ ਆਗੂ ਸੰਦੀਪ ਥਾਪਰ ਇੱਕ ਧਾਰਮਿਕ ਪ੍ਰੋਗਰਾਮ ਤੋਂ ਸਕੂਟਰ 'ਤੇ ਵਾਪਸ ਆ ਰਹੇ ਸਨ। ਉਸ ਦਾ ਗੰਨਮੈਨ ਵੀ ਉਸ ਦੇ ਪਿੱਛੇ ਬੈਠਾ ਸੀ। ਸਿਵਲ ਹਸਪਤਾਲ ਦੇ ਬਾਹਰ ਨਿਹੰਗਾਂ ਨੇ ਉਸ ਨੂੰ ਘੇਰ ਲਿਆ ਤੇ ਉਸ ਉੱਤੇ ਤਲਵਾਰਾਂ ਨਾਲ ਹਮਲਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਇੱਕ ਨਿਹੰਗ ਗੰਨਮੈਨ ਨੂੰ ਧੱਕਾ ਦੇ ਕੇ ਸਾਈਡ 'ਤੇ ਲੈ ਲਿਆ, ਜਿਸ ਤੋਂ ਬਾਅਦ ਗੰਨਮੈਨ ਨੇ ਵਿਰੋਧ ਨਹੀਂ ਕੀਤਾ ਅਤੇ ਇੱਕ ਪਾਸੇ ਖੜ੍ਹਾ ਹੋ ਗਿਆ। ਇਸ ਤੋਂ ਮਗਰੋਂ ਹਮਲਾਵਰ ਸਕੂਟਰੀ ਲੈ ਕੇ ਭੱਜ ਗਏ।

ਇਹ ਵੀ ਪੜ੍ਹੋ: Sidhu Moosewala Murder Case Update: ਮੂਸੇਵਾਲਾ ਕਤਲ ਕਾਂਡ ਦੇ ਮੁੱਖ ਗਵਾਹ ਨਹੀਂ ਪਹੁੰਚੇ ਅਦਾਲਤ, ਮੰਗਿਆ ਸਮਾਂ

Related Post