ਗੁਰੂ ਨਗਰੀ ਵਿੱਚ ਪਲਾਟ ਦੇ ਝਗੜੇ ਨੂੰ ਲੈ ਕੇ ਚੱਲੀਆਂ ਗੋਲ਼ੀਆਂ, ਇੱਕ ਨੌਜਵਾਨ ਦੀ ਹੋਈ ਮੌਤ

ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਛਾਪਾ ਰਾਮ ਸਿੰਘ ਵਿੱਚ ਪਲਾਟ ਨੂੰ ਲੈ ਕੇ 2 ਧਿਰਾਂ ਵਿਚਾਲੇ ਲੜਾਈ ਹੋ ਗਈ। ਇਸੇ ਝਗੜੇ ਦੌਰਾਨ ਕੁਝ ਨੌਜਵਾਨਾਂ ਨੇ ਗੋਲੀਆਂ ਚਲਾ ਦਿੱਤੀਆਂ, ਗੋਲੀ ਲੱਗਣ ਕਾਰਨ ਹਰਪ੍ਰੀਤ ਸਿੰਘ ਦੀ ਮੌਤ ਹੋ ਗਈ ਹੈ।

By  Dhalwinder Sandhu June 22nd 2024 04:12 PM

ਅੰਮ੍ਰਿਤਸਰ: ਪੰਜਾਬ ਵਿੱਚੋਂ ਆਏ ਦਿਨੀਂ ਗੋਲ਼ੀ ਚੱਲਣ ਦੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ। ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਛਾਪਾ ਰਾਮ ਸਿੰਘ ਤੋਂ ਸਾਹਮਣੇ ਆਇਆ ਹੈ, ਜਿਥੇ ਬੀਤੀ ਰਾਤ ਦੋ ਧਿਰਾਂ ਵਿਚਾਲੇ ਪਲਾਟ ਨੂੰ ਲੈ ਕੇ ਝਗੜਾ ਹੋ ਗਿਆ ਤੇ ਗੋਲੀਆਂ ਚੱਲ ਗਈਆਂ। ਇਸ ਗੋਲੀਬਾਰੀ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ।

ਇੱਕ ਵਿਅਕਤੀ ਦੀ ਹੋਈ ਮੌਤ

ਜਾਣਕਾਰੀ ਮੁਤਾਬਿਕ ਪਿੰਡ ਛਾਪਾ ਰਾਮ ਸਿੰਘ ਵਿੱਚ ਪਲਾਟ ਨੂੰ ਲੈ ਕੇ 2 ਧਿਰਾਂ ਵਿਚਾਲੇ ਲੜਾਈ ਹੋ ਗਈ। ਇਸੇ ਝਗੜੇ ਦੌਰਾਨ ਹਰਪ੍ਰੀਤ ਸਿੰਘ ਨਾਮਕ ਵਿਅਕਤੀ ਦੇ ਉੱਪਰ ਕੁਝ ਨੌਜਵਾਨਾਂ ਨੇ ਗੋਲੀਆਂ ਚਲਾ ਦਿੱਤੀਆਂ। ਗੋਲੀ ਲੱਗਣ ਕਾਰਨ ਹਰਪ੍ਰੀਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਿਸ ਦਾ ਕਿ ਅੱਜ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਕਰਵਾਇਆ ਗਿਆ।

ਮ੍ਰਿਤਕ ਨੌਜਵਾਨ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ 16 ਮਰਲੇ ਦੇ ਪਲਾਟ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ ਅਤੇ ਪਹਿਲਾਂ ਉਹਨਾਂ ਦਾ ਆਪਸੀ ਰਾਜੀਨਾਮਾ ਵੀ ਹੋ ਚੁੱਕਾ ਸੀ। ਬੀਤੀ ਰਾਤ ਚਾਰ ਤੋਂ ਪੰਜ ਵਿਅਕਤੀਆਂ ਵੱਲੋਂ ਮੌਕੇ ਤੇ ਪਹੁੰਚ ਕੇ ਹਰਪ੍ਰੀਤ ਸਿੰਘ ਤੇ ਗੋਲੀਆਂ ਚਲਾਈਆਂ ਗਈਆਂ ਤੇ  ਹਰਪ੍ਰੀਤ ਸਿੰਘ ਦੀ ਮੌਤ ਹੋ ਗਈ। ਪੀੜਤ ਪਰਿਵਾਰ ਨੇ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ। 

ਮੁਲਜ਼ਮਾਂ ਉੱਤੇ ਪਹਿਲਾਂ ਵੀ ਕਈ ਮਾਮਲੇ ਦਰਜ

ਦੂਜੇ ਪਾਸੇ ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਬੀਤੀ ਰਾਤ ਪਿੰਡ ਛਾਪਾ ਰਾਮ ਸਿੰਘ ਦੇ ਵਿੱਚ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ, ਜਿਸ ਵਿੱਚ ਕਿ ਹਰਪ੍ਰੀਤ ਸਿੰਘ ਨਾਮਕ ਨੌਜਵਾਨ ਦੀ ਮੌਤ ਹੋ ਗਈ ਹੈ। ਪੁਲਿਸ ਨੇ ਦੱਸਿਆ ਕਿ ਪੁਲਿਸ ਵੱਲੋਂ ਛੇ ਤੋਂ ਸੱਤ ਲੋਕਾਂ ਦੇ ਉੱਪਰ ਮਾਮਲਾ ਦਰਜ ਕੀਤਾ ਗਿਆ ਜਿਸ ਦੇ ਵਿੱਚ 2 ਲੋਕਾਂ ਨੂੰ ਗਿਰਫਤਾਰ ਕਰ ਲਿਆ ਹੈ ਤੇ ਬਾਕੀਆਂ ਦੀ ਭਾਲ ਜਾਰੀ ਹੈ। ਪੁਲਿਸ ਨੇ ਦੱਸਿਆ ਕਿ ਗਿਰਫ਼ਤਾਰ ਕੀਤੇ ਗਏ ਵਿਅਕਤੀਆਂ ਦੇ ਉੱਪਰ ਪਹਿਲਾਂ ਵੀ ਅਪਰਾਧਿਕ ਮਾਮਲੇ ਦਰਜ ਹਨ।

ਇਹ ਵੀ ਪੜ੍ਹੋ: ਸ੍ਰੀ ਹਰਿਮੰਦਰ ਸਾਹਿਬ ਪਰਿਕਰਮਾ ’ਚ ਯੋਗਾ ਕਰਦੀ ਲੜਕੀ ਦੀਆਂ ਤਸਵੀਰਾਂ ਵਾਇਰਲ, SGPC ਨੇ ਲਿਆ ਐਕਸ਼ਨ

ਇਹ ਵੀ ਪੜ੍ਹੋ:  ਨਿੰਜਾ, ਹਰਫ ਚੀਮਾ, ਵੱਡਾ ਗਰੇਵਾਲ ਸਣੇ ਕਈ ਗਾਇਕਾਂ ਨੇ ਕੀਤੀ ਛਬੀਲ ਤੇ ਲੰਗਰ ਸੇਵਾ

Related Post