Shree Brar: ਮਸ਼ਹੂਰ ਗਾਇਕ ਸ਼੍ਰੀ ਬਰਾੜ ਦੀ ਇੰਸਟਾਗ੍ਰਾਮ ਪੋਸਟ ਨੇ ਪ੍ਰਸ਼ੰਸਕਾਂ 'ਚ ਮਚਾਈ ਹਲਚਲ
Shree Brar: ਇਸ ਸਮੇਂ ਪੰਜਾਬੀ ਗਾਇਕ ਸ਼੍ਰੀ ਬਰਾੜ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ
Shree Brar: ਇਸ ਸਮੇਂ ਪੰਜਾਬੀ ਗਾਇਕ ਸ਼੍ਰੀ ਬਰਾੜ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਉਨ੍ਹਾਂ ਦੇ ਪ੍ਰਸ਼ੰਸਕਾਂ ਦੀ ਚਿੰਤਾ ਵਧਾ ਦਿੱਤੀ ਹੈ। ਦਰਅਸਲ, ਕੁਝ ਸਮਾਂ ਪਹਿਲਾਂ ਗਾਇਕ ਸ਼੍ਰੀ ਬਰਾੜ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਪੋਸਟ ਸ਼ੇਅਰ ਕੀਤੀ ਸੀ। ਇਸ ਪੋਸਟ ਵਿੱਚ ਸ੍ਰੀ ਬਰਾੜ ਹਸਪਤਾਲ ਦੇ ਬੈੱਡ ’ਤੇ ਪਏ ਤੇ ਬਾਂਹ ’ਤੇ ਡ੍ਰਿਪ ਲੱਗੀ ਨਜ਼ਰ ਆ ਰਹੀ ਹੈ।
ਦੱਸ ਦੇਈਏ ਕਿ ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਬਰਾੜ ਨੇ ਲਿਖਿਆ, ਤਕਰੀਬਨ ਮਹੀਨੇ ਤੋਂ ਬੈਡ ਰੈਸਟ ਤੇ ਚਲ ਰਿਹਾ ਸੀ ,ਮੈਂ ਤੁਹਾਡੀਆਂ ਦੁਆਵਾਂ ਨਾਲ ਠੀਕ ਹੈ ਹੋਰ ਇਕ-ਦੋ ਮਹੀਨਿਆਂ ਵਿਚ ਆਪਾਂ ਘਰ ਆ ਜਾਣਾ..ਕਲ ਬੈਠੇ-ਬੈਠੇ ਅਚਾਨਕ ਅੱਖਾਂ ਭਰ ਆਈਆਂ ਤੇ ਦਿੱਲ ਵਿਚ ਪਿਆਰ ਭਰ ਆਯਾ ਬਾਬਾ ਦੀਪ ਸਿੰਘ ਜੀ ਦੇ ਲਈ ਅਤੇ ਇਹ ਕੁਜ ਸ਼ਬਦ ਲਿਖੇ ਮੈਂ ਭਰੀਆਂ ਅੱਖਾਂ ਨਾਲ ਤੇ ਰਿਕਾਰਡ ਕਿਤੇ ਸ਼ਾਇਦ ਤੁਹਾਨੂੰ ਪਸੰਦ ਆਉਣ..ਬੁਰੇ ਟਾਈਮ ਦੀ ਏਕ ਚੰਗੀ ਗੱਲ ਹੈ ਇਹ ਸਾਨੂੰ ਆਪਣੇ ਅਤੇ ਅਪਣਾਇਆ ਅਤੇ ਓਸ ਪਰਮਾਤਮਾ ਦੇ ਨੇੜੇ ਲੈ ਆਉਂਦਾ ਜਿਸਦੀ ਕੋਈ ਕੀਮਤ ਨਹੀਂ ਹੋ ਸਕਦੀ, ਵਾਹਿਗੁਰੂ ਜੀ ਮੇਹਰ ਕਰਨ ਬਾਕੀ 3-4 ਗੀਤ ਤਿਆਰ ਨੇ ਵੀਡੀਓ ਨਾਲ ਛੇਤੀ ਕਰ ਦੇਣੇ ਆਪਾਂ.. ਜ਼ਿੰਦਗੀ ਜ਼ਿੰਦਾਬਾਦ ਹੱਸਦੇ ਵਸਦੇ ਰਹੋ ਸਾਰੇ, ਸ਼੍ਰੀ ਬਰਾੜ।
ਸ਼੍ਰੀ ਬਰਾੜ ਇੱਕ ਗਾਇਕ ਹੋਣ ਦੇ ਨਾਲ-ਨਾਲ ਸੰਗੀਤਕਾਰ ਅਤੇ ਲੇਖਕ ਹਨ, ਜਿਨ੍ਹਾਂ ਨੇ ਪੰਜਾਬੀ ਗਾਇਕ ਮਨਕੀਰਤ ਔਲਖ ਨੂੰ 'ਭਾਬੀ', ਬਾਰਬੀ ਮਾਨ ਨੂੰ 'ਜਾਨ' ਅਤੇ ਹੋਰ ਬਹੁਤ ਸਾਰੇ ਗੀਤਾਂ ਲਈ ਸਿੰਗਰਸ ਨੂੰ ਫੇਮਸ ਕੀਤਾ। ਉਹ ਪਹਿਲਾਂ ਲੇਖਕ ਅਤੇ ਫਿਰ ਗਾਇਕ ਵਜੋਂ ਉਭਰੇ। ਇਸ ਤੋਂ ਇਲਾਵਾ ਉਨ੍ਹਾਂ ਨੇ ਇਤਿਹਾਸਕ ਕਿਸਾਨ ਅੰਦੋਲਨ' ਲਈ 'ਕਿਸਾਨ ਐਂਥਮ' (Kisaan Anthem) ਅਤੇ 'ਕਿਸਾਨ ਐਂਥਮ 2' (Kisaan Anthem 2) ਸ਼ਾਨਦਾਰ ਟਰੈਕ ਦਿੱਤੇ, ਜਿਨ੍ਹਾਂ ਦੇ ਬੋਲ ਹੁਣ ਵੀ ਲੋਕਾਂ ਦੇ ਦਿਲਾਂ 'ਚ ਰਾਜ਼ ਕਰਦੇ ਹਨ।