Shri Achaleshwar Dham News : ਨਿਹੰਗ ਸਿੰਘ ਦੀ ਕਰਤੂਤ, ਮੰਦਰ ਦੇ ਪਵਿੱਤਰ ਸਰੋਵਰ ‘ਚ ਵਾੜ ਦਿੱਤਾ ਗੰਦਾ ਘੋੜਾ, ਕੀਤੀ ਬੇਅਦਬੀ !
ਹੈਰਾਨੀ ਦੀ ਗੱਲ ਇਹ ਹੈ ਕਿ ਮਾਮਲੇ ਦੀ ਸੂਚਨਾ ਮਿਲਣ ਦੇ ਬਾਵਜੂਦ ਖ਼ਬਰ ਲਿਖੇ ਜਾਣ ਤੱਕ ਐਸਐਚਓ ਤੋਂ ਇਲਾਵਾ ਕੋਈ ਵੀ ਅਧਿਕਾਰੀ ਮੌਕੇ ’ਤੇ ਨਹੀਂ ਪੁੱਜਿਆ। ਝੀਲ ਦੀ ਬੇਅਦਬੀ ਨੂੰ ਲੈ ਕੇ ਹਿੰਦੂ ਸੰਗਠਨਾਂ 'ਚ ਭਾਰੀ ਗੁੱਸਾ ਹੈ।
Shri Achaleshwar Dham News : ਸ਼੍ਰੀ ਅਚਲੇਸ਼ਵਰ ਧਾਮ ਦੇ ਸਰੋਵਰ ’ਚ ਬੇਅਦਬੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਇੱਕ ਨਿਹੰਗ ਸਿੰਘ ਨੇ ਘੋੜੇ ਤੋਂ ਉਤਰ ਕੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰਕੇ ਬੇਅਦਬੀ ਕੀਤੀ। ਇਸ ਦੌਰਾਨ ਜਦੋਂ ਮੰਦਰ ਦੇ ਸੇਵਾਦਾਰ ਰੁਕੇ ਤਾਂ ਨਿਹੰਗ ਸਿੰਘ ਨੇ ਸੇਵਾਦਾਰਾਂ 'ਤੇ ਕੁਹਾੜੀ ਨਾਲ ਹਮਲਾ ਕਰਨ ਦੀ ਵੀ ਕੋਸ਼ਿਸ਼ ਕੀਤੀ।
ਹੈਰਾਨੀ ਦੀ ਗੱਲ ਇਹ ਹੈ ਕਿ ਮਾਮਲੇ ਦੀ ਸੂਚਨਾ ਮਿਲਣ ਦੇ ਬਾਵਜੂਦ ਖ਼ਬਰ ਲਿਖੇ ਜਾਣ ਤੱਕ ਐਸਐਚਓ ਤੋਂ ਇਲਾਵਾ ਕੋਈ ਵੀ ਅਧਿਕਾਰੀ ਮੌਕੇ ’ਤੇ ਨਹੀਂ ਪੁੱਜਿਆ। ਝੀਲ ਦੀ ਬੇਅਦਬੀ ਨੂੰ ਲੈ ਕੇ ਹਿੰਦੂ ਸੰਗਠਨਾਂ 'ਚ ਭਾਰੀ ਗੁੱਸਾ ਹੈ।
ਮੰਦਰ ਟਰੱਸਟ ਦੇ ਪਵਨ ਕੁਮਾਰ ਨੇ ਇਸ ਮਾਮਲੇ ਵਿੱਚ ਕਿਹਾ ਕਿ ਨਿਹੰਗ ਸਿੰਘ ਨੇ ਜੋ ਵੀ ਕੀਤਾ ਉਹ ਨਿੰਦਣਯੋਗ ਹੈ। ਕੁਝ ਲੋਕ ਮੇਲੇ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਦੀ ਜਾਂਚ ਹੋਣੀ ਚਾਹੀਦੀ ਹੈ। ਇਨ੍ਹਾਂ ਖਿਲਾਫ ਐਫਆਈਆਰ ਦਰਜ ਕੀਤਾ ਜਾਣਾ ਚਾਹੀਦਾ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਇਹ ਕਾਰਨਾਮਾ ਹਿੰਦੂ ਸਿੱਖ ਦੇ ਵਿਚਾਲੇ ਲੜਾਈ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹਾਲਾਂਕਿ ਉਨ੍ਹਾਂ ਨੇ ਇਹ ਵੀ ਕਿਹਾ ਕਿ ਇਸ ਸਬੰਧੀ ਡੇਰੇ ਤੋਂ ਕੁਝ ਬੰਦੇ ਆਏ ਜਿਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਬੰਦੇ ਤੋਂ ਗਲਤੀ ਹੋਈ ਹੈ। ਜਿਸ ਤੋਂ ਬਾਅਦ ਮਾਮਲੇ ਨੂੰ ਸੁਲਝਾ ਲਿਆ ਗਿਆ ਹੈ।
ਇਹ ਵੀ ਪੜ੍ਹੋ : Aam Aadmi Clinic Name Change : ਪੰਜਾਬ ’ਚ ਆਮ ਆਦਮੀ ਕਲੀਨਿਕਾਂ ਦਾ ਬਦਲਿਆ ਜਾਵੇਗਾ ਨਾਂਅ; ਹਟਾਈ ਜਾਵੇਗੀ CM ਮਾਨ ਦੀ ਫੋਟੋ, ਇਹ ਹੋਵੇਗਾ ਨਵਾਂ ਨਾਂਅ