SC ਵੱਲੋਂ ਨਜ਼ਰਸਾਨੀ ਪਟੀਸ਼ਨ ਖਾਰਜ ਕਰਨ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਬਿਆਨ
ਬਠਿੰਡਾ : ਸਿਖਰਲੀ ਅਦਾਲਤ ਵੱਲੋਂ ਐਸਜੀਪੀਸੀ ਦੀ ਨਜ਼ਰਸਾਨੀ ਪਟੀਸ਼ਨ ਖਾਰਜ ਕਰਨ ਉਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਬਿਆਨ ਸਾਹਮਣੇ ਆਇਆ। ਇਸ ਫੈਸਲੇ ਉਤੇ ਟਿੱਪਣੀ ਕਰਦੇ ਹੋਏ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਕਿਹਾ ਕਿ ਸਿੱਖਾਂ ਨੂੰ ਕਿਤੋਂ ਇਨਸਾਫ਼ ਮਿਲਣ ਦੀ ਆਸ ਨਹੀਂ ਹੈ। ਉਨ੍ਹਾਂ ਕਿਹਾ ਕਿ 1947 ਤੋਂ ਹੁਣ ਤੱਕ ਸਿੱਖਾਂ ਨੂੰ ਕਦੇ ਵੀ ਇਨਸਾਫ਼ ਨਹੀਂ ਮਿਲਿਆ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਜਨਰਲ ਇਜਲਾਸ 'ਚ ਆਲ ਇੰਡੀਆ ਗੁਰਦੁਆਰਾ ਐਕਟ ਦਾ ਮਤਾ ਪਾਸ ਕਰਕੇ ਭਾਰਤ ਸਰਕਾਰ ਨੂੰ ਭੇਜਣਾ ਚਾਹੀਦਾ ਹੈ ਤੇ ਆਲ ਇੰਡੀਆ ਐਕਟ ਵੱਲ ਵਧਣਾ ਚਾਹੀਦਾ ਹੈ।
ਜੇ ਭਾਰਤ ਸਰਕਾਰ ਆਲ ਇੰਡੀਆ ਗੁਰਦੁਆਰਾ ਐਕਟ ਪਾਸ ਨਹੀਂ ਕਰਦੀ ਜਿਸ ਤਰ੍ਹਾਂ ਹਰਿਆਣਾ ਦੇ ਸਿੱਖਾਂ ਨੇ ਆਪਣੀ ਵੱਖਰੀ ਕਮੇਟੀ ਬਣਾ ਲਈ ਹੈ। ਉਸੇ ਤਰ੍ਹਾਂ ਹਿਮਾਚਲ ਦੀ ਵੀ ਵੱਖਰੀ ਕਮੇਟੀ ਬਣ ਜਾਵੇਗੀ। ਭਾਰਤ ਸਰਕਾਰ ਦੇ ਪਾਰਲੀਮੈਂਟ ਦੇ ਜੂਲੇ ਥੱਲਿਓ ਸ਼੍ਰੋਮਣੀ ਕਮੇਟੀ ਨੂੰ ਕੱਢ ਲੈਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਝੰਡੇ ਦੀ ਰਸਮ ਦੇਖ ਕੇ ਪਰਤ ਰਹੀ ਸਿੱਕਮ ਦੀ ਕੁੜੀ ਦੀ ਆਟੋ 'ਚ ਲੁੱਟ-ਖੋਹ ਦੌਰਾਨ ਡਿੱਗਣ ਕਾਰਨ ਮੌਤ
ਸ਼੍ਰੋਮਣੀ ਕਮੇਟੀ ਨੂੰ ਭਾਰਤੀ ਪਾਰਲੀਮੈਂਟ ਦੇ ਜੂਲੇ ਥੱਲਿਓ ਕੱਢਣ ਲਈ ਸ਼੍ਰੋਮਣੀ ਕਮੇਟੀ ਨੂੰ ਸੋਚਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਜੇ ਹਰਿਆਣੇ ਨੂੰ ਹਰਿਆਣਾ ਕਮੇਟੀ ਚਲਾਉਣ ਦਾ ਅਧਿਕਾਰ ਹੈ। ਫਿਰ ਪੰਜਾਬ ਦੇ ਸਿੱਖਾਂ ਨੂੰ ਪੰਜਾਬ ਦੀ ਸ਼੍ਰੋਮਣੀ ਕਮੇਟੀ ਚਲਾਉਣ ਦਾ ਅਧਿਕਾਰ ਕਿਉਂ ਨਹੀਂ ਹੈ।