ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਕੀਤਾ ਪੱਤਰ ਜਨਤਕ, 2007 ਤੋਂ 17 ਤੱਕ ਦੇ ਸਿੱਖ ਮੰਤਰੀਆਂ ਤੋਂ ਵੀ ਮੰਗਿਆਂ ਸਪੱਸ਼ਟੀਕਰਨ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 17 ਸਾਬਕਾ ਅਕਾਲੀ ਮੰਤਰੀਆਂ ਨੂੰ 15 ਦਿਨਾਂ ਦੇ ਅੰਦਰ ਆਪੋ-ਆਪਣੇ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ। ਪੜ੍ਹੋ ਪੂਰੀ ਖਬਰ...

By  Dhalwinder Sandhu September 3rd 2024 01:32 PM

Shri Akal Takht Sahib Letter : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ 17 ਸਾਬਕਾ ਮੰਤਰੀਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ। ਦੱਸ ਦਈਏ ਕਿ ਪੰਜ ਤਖ਼ਤਾਂ ਦੇ ਜਥੇਦਾਰਾਂ ਦੀ 30 ਅਗਸਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਮੀਟਿੰਗ ਤੋਂ ਬਾਅਦ ਹੁਕਮਨਾਮਾ ਜਾਰੀ ਕੀਤਾ ਗਿਆ ਸੀ, ਜਿਸ ਵਿੱਚ ਸੁਖਬੀਰ ਸਿੰਘ ਬਾਦਲ ਸਮੇਤ 17 ਸਾਬਕਾ ਅਕਾਲੀ ਮੰਤਰੀਆਂ ਨੂੰ 15 ਦਿਨਾਂ ਦੇ ਅੰਦਰ ਆਪੋ-ਆਪਣੇ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਪੱਤਰ ਵਿੱਚ ਲਿਖਿਆ ਗਿਆ ਹੈ- ਤੁਹਾਨੂੰ ਸੂਚਿਤ ਕੀਤਾ ਜਾਂਦਾ ਹੈ ਕਿ 30 ਅਗਸਤ 2024 ਨੂੰ ਪੰਜ ਸਿੱਖ ਸਾਹਿਬਾਨ ਦੀ ਇਕੱਤਰਤਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ। ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਨਾਲ-ਨਾਲ ਉਸ ਸਮੇਂ ਦੇ ਕੈਬਨਿਟ ਮੰਤਰੀ ਹੋਣ ਦੇ ਨਾਤੇ ਆਪ ਵੀ ਬਰਾਬਰ ਦੇ ਜ਼ਿੰਮੇਵਾਰ ਹੋ। ਜਿਸ ਲਈ ਆਪ 15 ਦਿਨਾਂ ਦੇ ਅੰਦਰ ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਨਿੱਜੀ ਤੌਰ 'ਤੇ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਦੇਣ।

ਜਾਣੋ ਕਿਹੜੇ-ਕਿਹੜੇ ਸਾਬਕਾ ਅਕਾਲੀ ਮੰਤਰੀਆਂ ਨੂੰ ਭੇਜਿਆ ਪੱਤਰ

ਇਸ ਨੋਟਿਸ ਵਿੱਚ ਸੁਖਬੀਰ ਸਿੰਘ ਬਾਦਲ ਦੇ ਨਾਲ ਡਾ. ਉਪਿੰਦਰ ਕੌਰ, ਆਦੇਸ਼ ਪ੍ਰਤਾਪ ਸਿੰਘ ਕੈਰੋਂ, ਗੁਲਜ਼ਾਰ ਸਿੰਘ ਰਣੀਕੇ, ਪਰਮਿੰਦਰ ਸਿੰਘ, ਸੁੱਚਾ ਸਿੰਘ ਲੰਗਾਹ, ਜਨਮੇਜਾ ਸਿੰਘ, ਹੀਰਾ ਸਿੰਘ, ਸਰਵਣ ਸਿੰਘ ਫਿਲੌਰ, ਸੋਹਣ ਸਿੰਘ, ਦਲਜੀਤ ਸਿੰਘ, ਸਿਕੰਦਰ ਸਿੰਘ ਮਲੂਕਾ, ਬੀਬੀ ਜਗੀਰ ਕੌਰ, ਮਨਪ੍ਰੀਤ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਸ਼ਰਨਜੀਤ ਸਿੰਘ, ਸੁਰਜੀਤ ਸਿੰਘ ਅਤੇ ਮਹੇਸ਼ਇੰਦਰ ਸਿੰਘ ਦੇ ਨਾਂ ਸ਼ਾਮਲ ਹਨ।

ਅਗਲੇ ਹੀ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ ਸੁਖਬੀਰ ਸਿੰਘ ਬਾਦਲ

ਹੁਕਮ ਜਾਰੀ ਹੋਣ ਤੋਂ ਅਗਲੇ ਹੀ ਦਿਨ ਸੁਖਬੀਰ ਸਿੰਘ ਬਾਦਲ, ਡਾਕਟਰ ਦਲਜੀਤ ਚੀਮਾ ਅਤੇ ਗੁਲਜ਼ਾਰ ਸਿੰਘ ਰਣੀਕੇ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ। ਇਸ ਦੌਰਾਨ ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਪਣਾ ਸਪੱਸ਼ਟੀਕਰਨ ਦਿੱਤਾ ਸੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕ ਕੇ ਮੁਆਫ਼ੀ ਵੀ ਮੰਗੀ ਸੀ।

ਇਹ ਵੀ ਪੜ੍ਹੋ : What is Enemy Property : ਦੁਸ਼ਮਣ ਜਾਇਦਾਦ ਕੀ ਹੁੰਦੀ ਹੈ ? ਜਾਣੋ ਭਾਰਤ ਕੋਲ੍ਹ ਕਿੰਨ੍ਹੀ ਹੈ ?

Related Post