Shubkaran Singh Death Case : ਹਾਈਕੋਰਟ ਨੇ ਪੰਜਾਬ ਤੇ ਹਰਿਆਣਾ ਸਰਕਾਰ ਨੂੰ ਜਾਰੀ ਕੀਤਾ ਨੋਟਿਸ, ਸ਼ੁਭਕਰਨ ਸਿੰਘ ਦੇ ਪਿਤਾ ਨੇ ਮੰਗੀ CBI ਜਾਂਚ
Kisan Shubkaran Singh Death Case : ਪੰਜਾਬ-ਹਰਿਆਣਾ ਹਾਈਕੋਰਟ ਨੇ ਦੋਵਾਂ ਰਾਜਾਂ ਨੂੰ ਨੋਟਿਸ ਜਾਰੀ ਕਰਕੇ 21 ਦਸੰਬਰ ਤੱਕ ਜਵਾਬ ਮੰਗਿਆ ਹੈ। ਹਾਈਕੋਰਟ ਨੇ ਇਹ ਨੋਟਿਸ ਸ਼ੁਭਕਰਨ ਸਿੰਘ ਦੇ ਪਿਤਾ ਦੀ ਪਟੀਸ਼ਨ 'ਤੇ ਜਾਰੀ ਕੀਤਾ ਹੈ।
Shubkaran Singh Death Case : ਕਿਸਾਨ ਅੰਦੋਲਨ ਦੌਰਾਨ ਖਨੌਰੀ ਬਾਰਡਰ 'ਤੇ ਗੋਲੀ ਲੱਗਣ ਨਾਲ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੇ ਮਾਮਲੇ 'ਚ ਪੰਜਾਬ ਤੇ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਹੋਇਆ ਹੈ। ਪੰਜਾਬ-ਹਰਿਆਣਾ ਹਾਈਕੋਰਟ ਨੇ ਦੋਵਾਂ ਰਾਜਾਂ ਨੂੰ ਨੋਟਿਸ ਜਾਰੀ ਕਰਕੇ 21 ਦਸੰਬਰ ਤੱਕ ਜਵਾਬ ਮੰਗਿਆ ਹੈ। ਹਾਈਕੋਰਟ ਨੇ ਇਹ ਨੋਟਿਸ ਸ਼ੁਭਕਰਨ ਸਿੰਘ ਦੇ ਪਿਤਾ ਦੀ ਪਟੀਸ਼ਨ 'ਤੇ ਜਾਰੀ ਕੀਤਾ ਹੈ।
ਸ਼ੁਭਕਰਨ ਸਿੰਘ ਦੇ ਪਿਤਾ ਨੇ ਇਹ ਪਟੀਸ਼ਨ ਸੀਨੀਅਰ ਵਕੀਲ ਆਰ.ਐਸ. ਬੈਂਸ ਰਾਹੀਂ ਦਾਖਲ ਕੀਤੀ ਹੈ। ਇਸ ਸਬੰਧੀ ਵਕੀਲ ਬੈਂਸ ਨੇ ਜਾਣਕਾੀਰ ਦਿੰਦਿਆਂ ਦੱਸਿਆ ਕਿ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਦੀ ਸੀਬੀਆਈ ਜਾਂਚ ਦੀ ਮੰਗ 'ਤੇ ਹਾਈਕੋਰਟ ਨੇ ਪੰਜਾਬ ਅਤੇ ਹਰਿਆਣਾ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।
ਬੈਂਸ ਨੇ ਅੱਗੇ ਕਿਹਾ ਕਿ ਮ੍ਰਿਤਕ ਸ਼ੁਭਕਰਨ ਦੇ ਪਿਤਾ ਨੇ ਪਟੀਸ਼ਨ ਵਿੱਚ ਕਿਹਾ ਹੈ ਕਿ ਨਾ ਤਾਂ ਪੰਜਾਬ ਪੁਲਿਸ ਅਤੇ ਨਾ ਹੀ ਹਰਿਆਣਾ ਪੁਲਿਸ ਉਸਦੇ ਪੁੱਤਰ ਦੇ ਕਤਲ ਦੀ ਸਹੀ ਢੰਗ ਨਾਲ ਜਾਂਚ ਕਰ ਰਹੀ ਹੈ, ਇਸ ਲਈ ਨਿਰਪੱਖ ਜਾਂਚ ਲਈ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪੀ ਜਾਵੇ।
ਹਾਈਕੋਰਟ ਨੇ ਫਿਲਹਾਲ ਪੰਜਾਬ ਅਤੇ ਹਰਿਆਣਾ ਨੂੰ 17 ਦਸੰਬਰ ਨੂੰ ਨੋਟਿਸ ਜਾਰੀ ਕਰਕੇ ਪਟੀਸ਼ਨ 'ਤੇ ਜਵਾਬ ਮੰਗਿਆ ਹੈ।
ਦੱਸ ਦਈਏ ਕਿ ਕਿਸਾਨ ਅੰਦੋਲਨ ਦੌਰਾਨ ਪਟਿਆਲਾ ਜ਼ਿਲ੍ਹੇ ਦੀ ਪਤਾਰਾ ਤਹਿਸੀਲ ਵਿੱਚ ਪੰਜਾਬ-ਹਰਿਆਣਾ ਸਰਹੱਦ ’ਤੇ 21 ਫਰਵਰੀ 2024 ਨੂੰ ਸਿਰ ਵਿੱਚ ਗੋਲੀ ਲੱਗਣ 22 ਸਾਲਾ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਹੋ ਗਈ ਸੀ।