Sidhu Moosewala ਦੇ ਕਰੀਬੀ ਹਰਸਿਮਰਨ ਸਿੰਘ ਸੰਧੂ ਨੂੰ ਪੰਜਾਬ ਸਰਕਾਰ ਨੇ ਸੁਰੱਖਿਆ ਲਈ ਦਿੱਤੇ 6 ਮੁਲਾਜ਼ਮ

ਦੱਸ ਦਈਏ ਕਿ ਹਰਸਿਮਰਨ ਸੰਧੂ ਪੰਜਾਬ ਦੇ ਸਹਾਇਕ ਐਡਵੋਕੇਟ ਜਨਰਲ ਵੀ ਰਹਿ ਚੁੱਕੇ ਹਨ। ਸੰਧੂ ਨੇ ਹਾਈ ਕੋਰਟ ਵਿੱਚ 2022 ਵਿੱਚ ਪਟੀਸ਼ਨ ਦਾਇਰ ਕੀਤੀ ਸੀ

By  Aarti May 20th 2024 02:27 PM

ਪੰਜਾਬ ਸਰਕਾਰ ਨੇ ਸਿੱਧੂ ਮੂਸੇਵਾਲਾ ਦੇ ਕਰੀਬੀ ਹਰਸਿਮਰਨ ਸਿੰਘ ਸੰਧੂ ਨੂੰ ਸੁਰੱਖਿਆ ਦੇ ਦਿੱਤੀ ਹੈ। ਦੱਸ ਦਈਏ ਕਿ  ਪੰਜਾਬ ਸਰਕਾਰ ਨੇ ਮੰਨਿਆ ਕਿ ਸੰਧੂ ਦੀ ਜਾਨ ਨੂੰ ਖਤਰਾ ਹੈ, ਫਿਲਹਾਲ ਉਨ੍ਹਾਂ ਦੀ ਸੁਰੱਖਿਆ ਲਈ 6 ਸੁਰੱਖਿਆ ਕਰਮਚਾਰੀ ਤੈਨਾਤ ਕੀਤੇ ਗਏ ਹਨ। ਇਸ ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ ਹੈ। 

ਦੱਸ ਦਈਏ ਕਿ ਹਰਸਿਮਰਨ ਸੰਧੂ ਪੰਜਾਬ ਦੇ ਸਹਾਇਕ ਐਡਵੋਕੇਟ ਜਨਰਲ ਵੀ ਰਹਿ ਚੁੱਕੇ ਹਨ। ਸੰਧੂ ਨੇ ਹਾਈ ਕੋਰਟ ਵਿੱਚ 2022 ਵਿੱਚ ਪਟੀਸ਼ਨ ਦਾਇਰ ਕੀਤੀ ਸੀ, ਜਿਸ ਦਿਨ ਸਿੱਧੂ ਮੂਸੇਵਾਲਾ ਦਾ ਕਤਲ ਹੋਇਆ ਸੀ, ਸੁਰੱਖਿਆ ਦੀ ਮੰਗ ਕਰਦਿਆਂ ਦੱਸਿਆ ਸੀ ਕਿ ਉਸ ਨੂੰ ਵੀ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਤੋਂ ਧਮਕੀਆਂ ਮਿਲ ਰਹੀਆਂ ਹਨ। ਜਿਸ ਤੋਂ ਬਾਅਦ ਹਾਈ ਕੋਰਟ ਨੇ ਸੰਧੂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਸਨ।

ਸੰਧੂ ਨੂੰ ਹਾਲੇ ਵੀ ਦੋਵਾਂ ਗੈਂਗਸਟਰਾਂ ਵੱਲੋਂ ਧਮਕੀਆਂ ਮਿਲ ਰਹੀਆਂ ਹਨ, ਜਿਸ ਸਬੰਧੀ ਸੰਧੂ ਨੇ ਪਿਛਲੇ ਸਾਲ ਨਵੰਬਰ ਮਹੀਨੇ ਮੋਹਾਲੀ ਦੇ ਮਟੌਰ ਥਾਣੇ ਵਿੱਚ ਐਫਆਈਆਰ ਵੀ ਦਰਜ ਕਰਵਾਈ ਸੀ। ਹੁਣ ਪੰਜਾਬ ਸਰਕਾਰ ਨੇ ਸੰਧੂ ਦੀ ਸੁਰੱਖਿਆ ਲਈ ਛੇ ਸੁਰੱਖਿਆ ਮੁਲਾਜ਼ਮ ਤਾਇਨਾਤ ਕਰ ਦਿੱਤੇ ਹਨ ਅਤੇ ਅੱਜ ਹਾਈ ਕੋਰਟ ਨੂੰ ਇਸ ਦੀ ਜਾਣਕਾਰੀ ਦਿੱਤੀ ਹੈ। ਦੱਸ ਦਈਏ ਕਿ ਹਰਸਿਮਰਨ ਸੰਧੂ ਸਿੱਧੂ ਮੂਸੇਵਾਲਾ ਦੇ ਸਭ ਤੋਂ ਨਜ਼ਦੀਕੀਆਂ ਵਿੱਚ ਸ਼ਾਮਲ ਹੈ।

ਇਹ ਵੀ ਪੜ੍ਹੋ: ਅੱਤ ਦੀ ਗਰਮੀ ਕਾਰਨ ਪੰਜਾਬ ’ਚ 1 ਜੂਨ ਤੋਂ ਪਹਿਲਾਂ ਹੀ ਪਈਆਂ ਛੁੱਟੀਆਂ, 21 ਮਈ ਤੋਂ ਸਾਰੇ ਸਕੂਲ ਹੋ ਜਾਣਗੇ ਬੰਦ

Related Post