Sidhu Moosewala Songs: ਮੂਸੇਵਾਲਾ ਨੇ ਕੈਨੇਡਾ ਤੋਂ ਰਿਲੀਜ ਕੀਤਾ ਸੀ ਆਪਣਾ ਪਹਿਲਾ ਗਾਣਾ, ਅੱਜ ਵੀ ਇਹ ਗੀਤ ਪ੍ਰਸ਼ੰਸਕਾਂ ਦੇ ਦਿਲਾਂ ‘ਤੇ ਕਰਦੇ ਨੇ ਰਾਜ਼

ਮਰਹੂਮ ਪੰਜਾਬੀ ਗਾਇਕ ਅਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੀ ਮੌਤ ਨੂੰ ਇੱਕ ਸਾਲ ਹੋਣ ਵਾਲਾ ਹੈ। ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।

By  Aarti May 27th 2023 03:52 PM

Sidhu Moosewala Songs: ਮਰਹੂਮ ਪੰਜਾਬੀ ਗਾਇਕ ਅਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੀ ਮੌਤ ਨੂੰ ਇੱਕ ਸਾਲ ਹੋਣ ਵਾਲਾ ਹੈ। ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਮੂਸੇਵਾਲਾ 'ਤੇ ਹਮਲਾ ਪੰਜਾਬ ਸਰਕਾਰ ਵੱਲੋਂ ਸੁਰੱਖਿਆ ਵਾਪਸ ਲੈਣ ਤੋਂ ਇਕ ਦਿਨ ਬਾਅਦ ਹੋਇਆ ਸੀ। ਉਸ ਸਮੇਂ ਤੋਂ ਲੈ ਕੇ ਅੱਜ ਪਰਿਵਾਰ ਅਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ ਹੈ।  

ਉੱਥੇ ਹੀ ਦੂਜੇ ਪਾਸੇ ਸਿੱਧੂ ਦਾ ਨਾਂ ਪੰਜਾਬ ਦੇ ਸਿਰਮੌਰ ਗਾਇਕਾਂ ਵਿੱਚੋਂ ਇੱਕ ਸੀ। ਉਹ ਵਿਵਾਦਤ ਗੀਤ ਵੀ ਬਣਾਉਂਦਾ ਸੀ ਪਰ ਉਸ ਦੇ ਕਈ ਗੀਤਾਂ ਨੂੰ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਕੀਤਾ ਜਾਂਦਾ ਹੈ। ਉਨ੍ਹਾਂ ਦੀ ਮੌਤ ਨਾਲ ਪ੍ਰਸ਼ੰਸਕਾਂ ਨੂੰ ਵੱਡਾ ਸਦਮਾ ਲੱਗਾ। ਆਪਣੇ ਗੀਤਾਂ ਦੀ ਬਦੌਲਤ ਉਸ ਨੇ ਦੇਸ਼ ਹੀ ਨਹੀਂ ਵਿਦੇਸ਼ਾਂ 'ਚ ਵੀ ਆਪਣੀ ਪਛਾਣ ਬਣਾਈ ਸੀ। ਅਜਿਹੇ 'ਚ ਅਸੀਂ ਤੁਹਾਨੂੰ ਉਨ੍ਹਾਂ ਦੇ ਕੁਝ ਬਿਹਤਰੀਨ ਗੀਤਾਂ ਬਾਰੇ ਦੱਸਣ ਜਾ ਰਹੇ ਹਾਂ। ਜਿਨ੍ਹਾਂ ਨੂੰ ਅੱਜ ਵੀ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਬਹੁਤ ਹੀ ਪਸੰਦ ਕੀਤਾ ਜਾਂਦਾ ਹੈ। 

ਕੌਣ ਸਨ ਮਰਹੂਮ ਗਾਇਕ ਸਿੱਧੂ ਮੂਸੇਵਾਲਾ

ਤਕਰੀਬਨ ਚਾਰ ਸਾਲ ਪਹਿਲਾਂ ਪੰਜਾਬੀ ਮਨੋਰੰਜਨ ਜਗਤ 'ਚ ਆਏ ਸ਼ੁਭਦੀਪ ਸਿੰਘ ਸਿੱਧੂ ਬੜੀ ਤੇਜ਼ੀ ਨਾਲ ਸਿੱਧੂ ਮੂਸੇਵਾਲਾ ਦੇ ਨਾਂ ਨਾਲ ਮਸ਼ਹੂਰ ਹੋਏ। ਸਿੱਧੂ ਮੂਸੇਵਾਲਾ ਦਾ ਪਿੰਡ ਜ਼ਿਲ੍ਹਾ ਮਾਨਸਾ 'ਚ ਪੈਂਦਾ ਮੂਸਾ ਹੈ। ਸਿੱਧੂ ਮੂਸੇਵਾਲਾ ਦੀ ਚਰਚਾ ਸਾਲ 2018 ਤੋਂ ਜ਼ਿਆਦਾ ਹੋਣ ਲੱਗੀ ਜਦੋਂ ਬੰਦੂਕ ਸੱਭਿਆਚਾਰ ਸਬੰਧੀ ਕਈ ਗੀਤ ਆਏ। ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਮੂਸਾ ਪਿੰਡ ਦੇ ਸਰਪੰਚ ਹਨ।

ਮੀਡੀਆ ਰਿਪੋਰਟਾਂ ਮੁਤਾਬਕ ਸਿੱਧੂ ਮੂਸੇਵਾਲਾ ਨੇ ਸਰਦਾਰ ਚੇਤਨ ਸਿੰਘ ਸਰਵਹਿੱਤਕਾਰੀ ਵਿੱਦਿਆ ਮੰਦਰ ਮਾਨਸਾ ਤੋਂ ਬਾਰ੍ਹਵੀਂ ਤੱਕ ਦੀ ਪੜ੍ਹਾਈ ਨਾਨ ਮੈਡੀਕਲ ਨਾਲ ਕੀਤੀ ਹੈ। ਇਸ ਮਗਰੋਂ ਉਨ੍ਹਾਂ ਨੇ ਗ੍ਰੈਜੂਏਸ਼ਨ ਕੀਤੀ ਅਤੇ ਬਾਅਦ 'ਚ ਇੱਕ ਸਾਲ ਦਾ ਡਿਪਲੋਮਾ ਕੈਨੇਡਾ ਵਿੱਚ ਕੀਤਾ।

ਜੀ ਵੈਗਨ

ਗ੍ਰੈਜੂਏਸ਼ਨ ਤੋਂ ਬਾਅਦ ਸਿੱਧੂ ਮੂਸੇਵਾਲਾ ਕੈਨੇਡਾ ਗਏ ਅਤੇ ਉੱਥੋਂ ਹੀ ਪਹਿਲਾ ਗੀਤ 'ਜੀ ਵੈਗਨ' ਰਿਲੀਜ਼ ਕੀਤਾ। ਇਸ ਗੀਤ ਤੋਂ ਬਾਅਦ ਉਨ੍ਹਾਂ ਨੇ ਭਾਰਤ ਅਤੇ ਕੈਨੇਡਾ ਵਿੱਚ ਲਾਈਵ ਸ਼ੋਅ ਵਿੱਚ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ। ਉਨ੍ਹਾਂ ਦੇ ਇਸ ਗੀਤ ਨੂੰ 90 ਲੱਖ ਤੋਂ ਵੀ ਵੱਧ ਵਿਊਜ਼ ਮਿਲ ਚੁੱਕੇ ਹਨ। ਇਸ ਤੋਂ ਇਲਾਵਾ ਸਿੱਧੂ ਮੂਸੇਵਾਲਾ ਨੇ ਅਕਤੂਬਰ 2018 ‘ਚ ਆਪਣੀ ਐਲਬਮ ਪੀਬੀਐਸ 1 ਰਿਲੀਜ਼ ਕੀਤੀ। ਉਨ੍ਹਾਂ ਦੇ ਇਸ ਗੀਤ ‘ਚ ਪੌਪ ਸੰਗੀਤ ਸ਼ੈਲੀ ਦੀ ਇਸ ਐਲਬਮ ‘ਚ ਹਿੱਪ-ਹੌਪ ਦੀ ਛੂਹ ਸੀ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦਾ ਪੀਬੀਐਸ 1 ਗੀਤ ਐਲਬਮ ਚਾਰਟ ਵਿੱਚ ਸਭ ਤੋਂ ਉੱਪਰ ਰਿਹਾ ਸੀ। 

ਟੋਚਨ

2018 ਵਿੱਚ ਰਿਲੀਜ਼ ਹੋਏ ਇਸ ਗੀਤ ਦੇ ਬੋਲ ਖੁਦ ਸਿੱਧੂ ਮੂਸੇਵਾਲਾ ਨੇ ਲਿਖੇ ਹਨ। ਇਸ ਗੀਤ ਨੂੰ ਲੋਕਾਂ ਨੇ ਬਹੁਤ ਪਸੰਦ ਕੀਤਾ ਅਤੇ ਹਿੱਟ ਸਾਬਤ ਹੋਇਆ। ਇਸ ਗੀਤ ਨੂੰ 24 ਕਰੋੜ ਤੋਂ ਵੱਧ ਲੋਕ ਦੇਖ ਚੁੱਕੇ ਹਨ।

ਡਾਲਰ

ਸਿੱਧੂ ਮੂਸੇਵਾਲਾ ਦਾ ਇਹ ਗੀਤ ਪੰਜਾਬੀ ਫਿਲਮ 'ਡਾਕੂਆਂ ਦਾ ਮੁੰਡਾ' 'ਚ ਸ਼ਾਮਲ ਕੀਤਾ ਗਿਆ ਸੀ। ਇਸ ਗੀਤ ਨੂੰ ਹੁਣ ਤੱਕ 13 ਕਰੋੜ ਤੋਂ ਵੱਧ ਲੋਕ ਦੇਖ ਚੁੱਕੇ ਹਨ। 

ਬੈਡ ਫੈਲਾ

ਮੂਸੇਵਾਲਾ ਦੇ ਬੈਡ ਫੈਲਾ ਗੀਤ ਦੀ ਸ਼ੂਟਿੰਗ ਕੈਨੇਡਾ 'ਚ ਹੋਈ। ਸਿੱਧੂ ਮੂਸੇਵਾਲਾ ਦਾ ਇਹ ਗੀਤ 2019 ਵਿੱਚ ਆਇਆ ਸੀ, ਜਿਸ ਨੂੰ ਹੁਣ ਤੱਕ 9 ਕਰੋੜ ਤੋਂ ਵੱਧ ਲੋਕ ਦੇਖ ਚੁੱਕੇ ਹਨ।

ਜੱਟ ਦਾ ਮੁਕਾਬਲਾ 

ਜੱਟ ਦਾ ਮੁਕਾਬਲਾ ਗੀਤ 2018 ਵਿੱਚ ਆਇਆ ਸੀ, ਜਿਸ ਨੂੰ ਸਿੱਧੂ ਮੂਸੇਵਾਲਾ ਨੇ ਬਹੁਤ ਵਧੀਆ ਢੰਗ ਨਾਲ ਗਾਇਆ ਸੀ। ਇਸ ਗੀਤ ਨੂੰ ਹੁਣ ਤੱਕ 8 ਕਰੋੜ ਤੋਂ ਵੱਧ ਲੋਕ ਦੇਖ ਚੁੱਕੇ ਹਨ। 

ਖ਼ੈਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਅੱਜ ਵੀ ਆਪਣੇ ਪ੍ਰਸ਼ੰਸ਼ਕਾ ਵਿਚਾਲੇ ਆਪਣੇ ਗੀਤਾਂ ਰਾਹੀਂ ਜਿਉਂਦੇ ਹਨ। ਜੀ ਹਾਂ ਸਿੱਧੂ ਮੂਸੇਵਾਲਾ ਨੇ ਆਪਣੇ ਗੀਤ ਚ ਇੱਕ ਗੱਲ ਆਖੀ ਸੀ ਜੋ ਕਿ ਉਨ੍ਹਾਂ ਦੀ ਮੌਤ ਤੋਂ ਬਾਅਦ ਸੱਚ ਹੋ ਗਈ ਹੈ। ਸਾਲ 2019 ਚ ਰਿਲੀਜ਼ ਹੋਏ ਗੀਤ ਗੋਲੀ ‘ਚ ਉਨ੍ਹਾਂ ਨੇ ਕਿਹਾ ਸੀ ਕਿ ਗੋਲੀ ਵਜੀ ਤੇ ਸੋਚੀ ਨਾ ਮੈਂ ਮੁਕ ਜਾਵਾਂਗਾ ਨੀ ਮੇਰੇ ਯਾਰਾਂ ਦੀ ਬਹਾਂ ਤੇ ਮੇਰੇ ਟੈਟੂ ਬਣਨੇ ਇਹ ਗੱਲ ਹੁਣ ਸੱਚ ਵੀ ਸਾਬਿਤ ਹੋਈ ਹੈ। ਦਰਅਸਲ ਮੂਸੇਵਾਲਾ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸ਼ਕਾਂ ਵੱਲੋਂ ਹੱਥਾਂ ‘ਤੇ ਟੈਟੂ ਬਣਵਾਏ ਸੀ। 

Related Post