ਸਿੱਖ ਨੌਜਵਾਨ ਨੂੰ 'ਖਾਲਿਸਤਾਨੀ' ਕਹਿ ਕੇ ਕੁੱਟਮਾਰ ਦਾ ਮਾਮਲਾ, ਕੈਥਲ ਪੁਲਿਸ ਨੇ 2 ਨੌਜਵਾਨਾਂ ਨੂੰ ਕੀਤਾ ਗ੍ਰਿਫ਼ਤਾਰ

Sikh Youth Beaten : ਹਰਿਆਣਾ (Haryana News) ਦੇ ਕੈਥਲ ’ਚ ਇੱਕ ਸਿੱਖ ਨੌਜਵਾਨ ਦੀ 'ਖਾਲਿਸਤਾਨੀ' ਕਹਿ ਕੇ ਬੇਰਹਿਮੀ ਨਾਲ ਕੁੱਟਮਾਰ ਕਰਨ ਦੇ ਮਾਮਲੇ 'ਚ ਪੁਲਿਸ (Kaithal Police) ਨੇ ਕਾਰਵਾਈ ਕਰਦੇ ਹੋਏ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

By  KRISHAN KUMAR SHARMA June 14th 2024 08:14 PM -- Updated: June 14th 2024 08:17 PM

Sikh Youth Beaten : ਹਰਿਆਣਾ (Haryana News) ਦੇ ਕੈਥਲ ’ਚ ਇੱਕ ਸਿੱਖ ਨੌਜਵਾਨ ਦੀ 'ਖਾਲਿਸਤਾਨੀ' ਕਹਿ ਕੇ ਬੇਰਹਿਮੀ ਨਾਲ ਕੁੱਟਮਾਰ ਕਰਨ ਦੇ ਮਾਮਲੇ 'ਚ ਪੁਲਿਸ (Kaithal Police) ਨੇ ਕਾਰਵਾਈ ਕਰਦੇ ਹੋਏ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ (SAD) ਨੇ ਇਸ ਮਾਮਲੇ ਨੂੰ ਵਿਸ਼ੇਸ਼ ਤੌਰ 'ਤੇ ਚੁੱਕਿਆ ਸੀ ਅਤੇ ਨੌਜਵਾਨ ਦਾ ਸਾਥ ਦੇਣ ਦੀ ਵੀ ਗੱਲ ਆਖੀ, ਜਿਸ ਤੋਂ ਬਾਅਦ ਸਿੱਖ ਕੌਮ ਦੇ ਰੋਹ ਕਾਰਨ ਪੁਲਿਸ ਵੱਲੋਂ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਗਿਆ ਸੀ। ਪੁਲਿਸ ਨੇ ਮੁਲਜ਼ਮਾਂ ਖਿਲਾਫ਼ ਕੁੱਟਮਾਰ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਹੇਠ ਕੇਸ ਦਰਜ ਕੀਤਾ ਹੈ।

ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਐਸਪੀ ਉਪਾਸਨਾ ਨੇ ਦੱਸਿਆ ਕਿ 10 ਜੂਨ 2024 ਨੂੰ ਰਾਤ ਕਰੀਬ 9.55 ਵਜੇ ਕੈਥਲ ਦੇ ਰਹਿਣ ਵਾਲੇ ਸੁਖਵਿੰਦਰ ਸਿੰਘ ਦੀ ਹੁੱਡਾ ਸੈਕਟਰ 19 ਦੇ ਅੱਗੇ ਕਾਲੇ ਰੰਗ ਦੀ ਸਪਲੈਂਡਰ ਬਾਈਕ ਸਵਾਰ ਦੋ ਅਣਪਛਾਤੇ ਨੌਜਵਾਨਾਂ ਨੇ ਹਮਲਾ ਕਰ ਦਿੱਤਾ ਸੀ। ਨੌਜਵਾਨਾਂ ਨੇ ਉਸ ਨੂੰ ਕੈਥਲ ਦੇ ਬੱਸ ਸਟੈਂਡ ਨੇੜੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਸ਼ਬਦ ਬੋਲੇ ਸਨ ਅਤੇ ਕੁੱਟਮਾਰ ਕੀਤੀ ਸੀ, ਜਿਸ ਸਬੰਧੀ ਸ਼ਿਕਾਇਤਕਰਤਾ ਸੁਖਵਿੰਦਰ ਦੀ ਸ਼ਿਕਾਇਤ 'ਤੇ ਥਾਣਾ ਸਿਵਲ ਲਾਈਨ ਕੈਥਲ 'ਚ ਮਾਮਲਾ ਦਰਜ ਕੀਤਾ ਗਿਆ ਸੀ।

ਉਨ੍ਹਾਂ ਦੱਸਿਆ ਕਿ ਉਕਤ ਮਾਮਲੇ ਦੀ ਜਾਂਚ ਲਈ ਡੀਐਸਪੀ ਗੁਰਵਿੰਦਰ ਸਿੰਘ ਦੀ ਅਗਵਾਈ ਵਿੱਚ 5 ਮੈਂਬਰੀ ਐਸਆਈਟੀ ਬਣਾਈ ਗਈ ਸੀ ਅਤੇ ਮੁਲਜ਼ਮਾਂ ਨੂੰ ਜਲਦੀ ਤੋਂ ਜਲਦੀ ਟਰੇਸ ਕਰਕੇ ਗ੍ਰਿਫ਼ਤਾਰ ਕਰਨ ਦੇ ਆਦੇਸ਼ ਦਿੱਤੇ ਗਏ ਸਨ। ਐਸਆਈਟੀ ਦੀ ਟੀਮ, ਸੀਆਈਏ-1 ਦੇ ਇੰਚਾਰਜ ਇੰਸਪੈਕਟਰ ਮਹਿੰਦਰ ਸਿੰਘ, ਥਾਣਾ ਸਿਵਲ ਲਾਈਨ ਦੇ ਐਸਐਚਓ ਇੰਸਪੈਕਟਰ ਸ਼ੀਲਵੰਤੀ ਅਤੇ ਸਾਈਬਰ ਸੈੱਲ ਦੇ ਇੰਚਾਰਜ ਏਐਸਆਈ ਸਤਬੀਰ ਸਿੰਘ ਨੇ ਸੀਸੀਟੀਵੀ ਕੈਮਰਿਆਂ ਅਤੇ ਹੋਰ ਤਕਨੀਕੀ ਪਹਿਲੂਆਂ ਨਾਲ ਜਾਂਚ ਕਰਕੇ ਮੁਲਜ਼ਮਾਂ ਦੀ ਪਛਾਣ ਕੀਤੀ, ਜਿਸ ਤੋਂ ਬਾਅਦ ਸ਼ਨਾਖਤ ਕਰਕੇ ਤੁਰੰਤ ਕਾਰਵਾਈ ਕਰਦੇ ਹੋਏ ਸੀਆਈਏ-1 ਥਾਣਾ ਟੀਮ ਨੇ ਮੁਲਜ਼ਮ ਈਸ਼ੂ ਵਾਸੀ ਪਿੰਡ ਸਿੰਗਵਾਲ ਜ਼ਿਲ੍ਹਾ ਜੀਂਦ ਅਤੇ ਸੁਨੀਲ ਵਾਸੀ ਪਿੰਡ ਸੀ. ਜ਼ਿਲ੍ਹਾ ਜੀਂਦ ਦੇ ਪਿੰਡ ਪੈਗਾ ਤੋਂ ਸ਼ੇਰਗੜ੍ਹ ਨੂੰ ਕਾਬੂ ਕੀਤਾ ਗਿਆ।

ਐਸਪੀ ਨੇ ਦੱਸਿਆ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਮੁਲਜ਼ਮ ਈਸ਼ੂ ਕੈਥਲ ਵਿੱਚ ਫਾਈਨਾਂਸ ਦਾ ਕੰਮ ਕਰਦਾ ਹੈ ਅਤੇ ਸੁਨੀਲ ਟੈਕਸੀ ਸਟੈਂਡ ’ਤੇ ਡਰਾਈਵਰ ਵਜੋਂ ਕੰਮ ਕਰਦਾ ਹੈ। ਉਨ੍ਹਾਂ ਦੱਸਿਆ ਕਿ 10 ਜੂਨ ਦੀ ਸ਼ਾਮ ਨੂੰ ਦੋਵਾਂ ਮੁਲਜ਼ਮਾਂ ਨੇ ਕਰਨਾਲ ਬਾਈਪਾਸ 'ਤੇ ਸ਼ਰਾਬ ਪੀਤੀ ਸੀ ਅਤੇ ਉਹ ਦੋਵੇਂ ਅੰਬਾਲਾ ਬਾਈਪਾਸ ਨੇੜੇ ਕਿਸੇ ਦੋਸਤ ਨੂੰ ਮਿਲਣ ਜਾ ਰਹੇ ਸਨ। ਰਸਤੇ 'ਚ ਗੇਟ ਨੇੜੇ ਸੁਖਵਿੰਦਰ ਨਾਲ ਉਨ੍ਹਾਂ ਦੀ ਬਹਿਸ ਹੋ ਗਈ, ਜਿਸ ਕਾਰਨ ਬਾਅਦ 'ਚ ਲੜਾਈ ਹੋ ਗਈ ਅਤੇ ਈਸ਼ੂ ਨੇ ਸੁਖਵਿੰਦਰ ਸਿੰਘ ਦੇ ਸਿਰ 'ਤੇ ਇੱਟ ਮਾਰ ਦਿੱਤੀ। ਉਨ੍ਹਾਂ ਕਿਹਾ ਕਿ ਦੋਵਾਂ ਮੁਲਜ਼ਮਾਂ ਨੂੰ ਸ਼ਨੀਵਾਰ ਨੂੰ ਅਦਾਲਤ 'ਚ ਪੇਸ਼ ਕੀਤਾ ਜਾਵੇਗਾ।

Related Post