ਸਰਹਿੰਦ ਫੀਡਰ ਨਹਿਰ ਦੀ ਬੰਦੀ ਨੂੰ ਲੈ ਕੇ ਹੁਕਮ ਜਾਰੀ
ਬੁਲਾਰੇ ਨੇ ਦੱਸਿਆ ਕਿ ਮੌਸਮ ਅਤੇ ਫਸਲੀ ਹਾਲਾਤ ਨੂੰ ਧਿਆਨ ਵਿੱਚ ਰੱਖਦੇ ਹੋਏ 10 ਜਨਵਰੀ ਤੋਂ 10 ਫਰਵਰੀ, 2025 ਤੱਕ (ਦੋਵੇਂ ਦਿਨ ਸ਼ਾਮਲ) ਤੱਕ ਸਰਹਿੰਦ ਫੀਡਰ ਨਹਿਰ ਦੀ ਰੀਲਾਈਨਿੰਗ ਦੇ ਕੰਮ ਨੂੰ ਨੇਪਰੇ ਚਾੜ੍ਹਨ ਲਈ ਨਹਿਰ ਨੂੰ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ।
KRISHAN KUMAR SHARMA
January 9th 2025 09:20 PM
ਚੰਡੀਗੜ੍ਹ : ਪੰਜਾਬ ਦੇ ਜਲ ਸਰੋਤ ਵਿਭਾਗ ਨੇ ਜ਼ਰੂਰੀ ਕੰਮਾਂ ਦੇ ਮੱਦੇਨਜ਼ਰ ਸਰਹਿੰਦ ਫੀਡਰ ਨਹਿਰ ਨੂੰ 32 ਦਿਨਾਂ ਲਈ ਬੰਦ ਕਰਨ ਦਾ ਫੈਸਲਾ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਮੌਸਮ ਅਤੇ ਫਸਲੀ ਹਾਲਾਤ ਨੂੰ ਧਿਆਨ ਵਿੱਚ ਰੱਖਦੇ ਹੋਏ 10 ਜਨਵਰੀ ਤੋਂ 10 ਫਰਵਰੀ, 2025 ਤੱਕ (ਦੋਵੇਂ ਦਿਨ ਸ਼ਾਮਲ) ਤੱਕ ਸਰਹਿੰਦ ਫੀਡਰ ਨਹਿਰ ਦੀ ਰੀਲਾਈਨਿੰਗ ਦੇ ਕੰਮ ਨੂੰ ਨੇਪਰੇ ਚਾੜ੍ਹਨ ਲਈ ਨਹਿਰ ਨੂੰ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਇਹ ਹੁਕਮ ਨਾਰਦਰਨ ਇੰਡੀਆ ਕੈਨਾਲ ਐਂਡ ਡਰੇਨੇਜ ਐਕਟ, 1873 (1873 ਦਾ ਐਕਟ 8) ਤਹਿਤ ਜਾਰੀ ਨਿਯਮਾਂ ਦੇ ਨਿਯਮ 63 ਤਹਿਤ ਜਾਰੀ ਕੀਤਾ ਗਿਆ ਹੈ।