ਲੁਧਿਆਣਾ ਚ SKM ਨੇ ਮੀਟਿੰਗ ਚ ਲਿਆ ਵੱਡਾ ਫੈਸਲਾ, 4 ਅਪ੍ਰੈਲ ਨੂੰ ਫੂਕੇ ਜਾਣਗੇ ਪੁਤਲੇ

SKM News : ਕਿਸਾਨ ਆਗੂਆਂ ਨੇ ਕਿਹਾ ਕਿ ਅਮਰੀਕਾ ਵੱਲੋਂ ਵੱਡੀ ਗਿਣਤੀ 'ਚ ਉਤਪਾਦ ਇਥੇ ਭੇਜੇ ਜਾਣਗੇ। ਉਨ੍ਹਾਂ ਕਿਹਾ ਕਿ 4 ਅਪ੍ਰੈਲ ਨੂੰ ਤਹਿਸੀਲ ਅਤੇ ਬਲਾਕ ਪੱਧਰ 'ਤੇ ਟਰੰਪ ਅਤੇ ਪੀਐਮ ਮੋਦੀ ਦੇ ਪੁਤਲੇ ਫੂਕੇ ਜਾਣਗੇ।

By  KRISHAN KUMAR SHARMA April 2nd 2025 04:50 PM
ਲੁਧਿਆਣਾ ਚ SKM ਨੇ ਮੀਟਿੰਗ ਚ ਲਿਆ ਵੱਡਾ ਫੈਸਲਾ, 4 ਅਪ੍ਰੈਲ ਨੂੰ ਫੂਕੇ ਜਾਣਗੇ ਪੁਤਲੇ

Ludhiana News : ਲੁਧਿਆਣਾ 'ਚ ਸੰਯੁਕਤ ਕਿਸਾਨ ਮੋਰਚੇ (SKM) ਦੀ ਬੈਠਕ ਹੋਈ, ਜਿਸ ਤੋਂ ਬਾਅਦ ਕਿਸਾਨ ਆਗੂਆਂ ਨੇ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ 4 ਮਈ ਨੂੰ ਸਾਡੇ ਵੱਲੋਂ ਇੱਕ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਦੇ ਨਾਲ ਮਿਲ ਕੇ ਕੇਂਦਰ ਸਰਕਾਰ ਸਾਡੇ ਕਾਰੋਬਾਰ ਅਤੇ ਖੇਤੀ ਖਿਲਾਫ ਗਲਤ ਨੀਤੀਆਂ ਬਣਾਈਆਂ ਨੇ ਉਸ ਦੇ ਵਿਰੁੱਧ ਸਭ ਨੂੰ ਜਾਗਰੂਕ ਕੀਤਾ ਜਾਵੇਗਾ।

ਕਿਸਾਨ ਆਗੂਆਂ ਨੇ ਕਿਹਾ ਕਿ ਅਮਰੀਕਾ ਵੱਲੋਂ ਵੱਡੀ ਗਿਣਤੀ 'ਚ ਉਤਪਾਦ ਇਥੇ ਭੇਜੇ ਜਾਣਗੇ। ਉਨ੍ਹਾਂ ਕਿਹਾ ਕਿ 4 ਅਪ੍ਰੈਲ ਨੂੰ ਤਹਿਸੀਲ ਅਤੇ ਬਲਾਕ ਪੱਧਰ 'ਤੇ ਟਰੰਪ ਅਤੇ ਪੀਐਮ ਮੋਦੀ ਦੇ ਪੁਤਲੇ ਫੂਕੇ ਜਾਣਗੇ। ਉਨ੍ਹਾਂ ਨੇ ਕਿਹਾ ਕਿ ਪਿਛਲੇ ਧਰਨਿਆਂ ਦੇ ਦੌਰਾਨ ਜਿਵੇਂ ਸੂਬਾ ਸਰਕਾਰ ਨੇ ਸਾਡੇ ਕਿਸਾਨਾਂ ਨੂੰ ਕੁੱਟਿਆ ਅਤੇ ਲੁੱਟਿਆ ਉਸ ਦੇ ਖਿਲਾਫ ਵੀ ਬੈਠਕ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੇ ਕਿਸਾਨਾਂ ਦੀਆਂ ਟਰਾਲੀਆਂ, ਪੱਖੇ ਹੋਰ ਸਮਾਨ ਚੋਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਈਚਾਰਕ ਤੌਰ 'ਤੇ ਪੰਜਾਬ ਸਰਕਾਰ ਸਾਨੂੰ ਤੋੜਨ ਦੀ ਕੋਸ਼ਿਸ਼ ਕੀਤੀ ਹੈ।

ਕਿਸਾਨ ਆਗੂਆਂ ਨੇ ਕਿਹਾ 20 ਅਤੇ 21 ਤਰੀਕ ਨੂੰ ਦਿੱਲੀ ਦੇ ਵਿੱਚ ਵੀ ਬੈਠਕ ਹੋਵੇਗੀ। ਉਨ੍ਹਾਂ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਬਿਆਨ 'ਤੇ ਵੀ ਨਿੰਦਾ ਕੀਤੀ ਅਤੇ ਕਿਹਾ ਕਿ ਸਰਕਾਰ ਆਪਣੀਆਂ ਹਰਕਤਾਂ ਤੋਂ ਬਾਜ਼ ਆਵੇ। ਉਨ੍ਹਾਂ ਨੇ ਕਿਹਾ ਕਿ ਸਰਕਾਰ ਆਪਣੇ ਕੀਤੇ ਵਾਅਦੇ ਪੂਰੇ ਕਰੇ। ਆਗੂਆਂ ਨੇ ਕਿਹਾ ਕਿ ਸਰਕਾਰ ਵੱਡੇ ਕਿੰਗ ਪਿੰਨ 'ਤੇ ਕਾਰਵਾਈ ਕਿਉਂ ਨਹੀਂ ਕਰ ਰਹੀ। ਉਨ੍ਹਾਂ ਕਿਹਾ ਸਰਕਾਰ ਨਸ਼ਾ ਤਸਕਰਾਂ ਦੇ ਨਾਲ ਜੁੜੀ ਹੋਈਂ ਹੈ। ਇਸ ਤੋਂ ਇਲਾਵਾ ਟੋਲ ਦੀਆਂ ਵਧੀਆਂ ਕੀਮਤਾਂ ਵੀ ਵਾਪਿਸ ਲੈਣ ਦੀ ਮੰਗ ਕੀਤੀ। ਖੇਤੀ ਸੰਦਾਂ ਨੂੰ ਟੋਲ ਮੁਆਫ ਕੀਤਾ ਜਾਵੇ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਨੇ ਗਲਤ ਫੈਸਲੇ ਲਏ ਹਨ। ਪੰਜਾਬ ਸਰਕਾਰ ਨੇ ਪਾਣੀਆਂ ਨੂੰ ਪ੍ਰਦੂਸ਼ਿਤ ਕਰਨ ਵਾਲਿਆਂ ਨੂੰ ਸਜ਼ਾ ਦੇਣ ਦੀ ਤਜਵੀਜ਼ ਵੀ ਖਤਮ ਕਰ ਦਿੱਤੀ ਹੈ। ਕੇਂਦਰ ਨੇ ਇਹ ਕਾਨੂੰਨ ਪਾਸ ਕੀਤਾ ਜਦੋਂ ਕੇ ਸਰਕਾਰ ਨੇ ਇਸ ਦਾ ਵਿਰੋਧ ਨਹੀਂ ਕੀਤਾ।

Related Post