CM Bhagwant Mann : ਪੰਜਾਬ 'ਚ ਬੰਦ ਹੋਵੇਗਾ ਇੱਕ ਹੋਰ ਟੋਲ ਪਲਾਜ਼ਾ; CM ਮਾਨ ਨੇ ਟਵੀਟ ਕਰ ਦਿੱਤੀ ਜਾਣਕਾਰੀ
ਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਐਲਾਨ ਕੀਤਾ ਗਿਆ ਹੈ ਕਿ 12 ਅਪ੍ਰੈਲ ਨੂੰ ਇੱਕ ਹੋਰ ਟੋਲ ਪਲਾਜ਼ਾ ਬੰਦ ਕਰਵਾਇਆ ਜਾਵੇਗਾ। ਦੱਸ ਦਈਏ ਸੀਐਮ ਭਗਵੰਤ ਮਾਨ ਵੱਲੋਂ ਇਕ ਰੈਲੀ ਨੂੰ ਸੰਬੋਧਨ ਦੌਰਾਨ ਇਹ ਜਾਣਕਾਰੀ ਦਿੱਤੀ ਗਈ ਕਿ ਉਹ ਕੱਲ੍ਹ ਜਾ ਕੇ ਇਕ ਹੋਰ ਟੋਲ ਪਲਾਜ਼ੇ ਨੂੰ ਬੰਦ ਕਰਵਾਉਗੇ।
CM Bhagwant Mann: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਐਲਾਨ ਕੀਤਾ ਗਿਆ ਹੈ ਕਿ 12 ਅਪ੍ਰੈਲ ਨੂੰ ਇੱਕ ਹੋਰ ਟੋਲ ਪਲਾਜ਼ਾ ਬੰਦ ਕਰਵਾਇਆ ਜਾਵੇਗਾ। ਦੱਸ ਦਈਏ ਸੀਐਮ ਭਗਵੰਤ ਮਾਨ ਵੱਲੋਂ ਇਕ ਰੈਲੀ ਨੂੰ ਸੰਬੋਧਨ ਦੌਰਾਨ ਇਹ ਜਾਣਕਾਰੀ ਦਿੱਤੀ ਗਈ ਕਿ ਉਹ ਕੱਲ੍ਹ ਜਾ ਕੇ ਇਕ ਹੋਰ ਟੋਲ ਪਲਾਜ਼ੇ ਨੂੰ ਬੰਦ ਕਰਵਾਉਗੇ।
ਇਸ ਮੌਕੇ ਆਪਣੇ ਸੰਬੋਧਨ 'ਚ CM ਮਾਨ ਨੇ ਕਿਹਾ ਕਿ 12 ਅਪ੍ਰੈਲ ਨੂੰ ਇੱਕ ਹੋਰ ਟੋਲ ਪਲਾਜ਼ੇ ਦੀ ਵਾਰੀ ਹੈ। ਉਹ ਆਪ ਜਾਣਗੇ ਤੇ ਪਟਿਆਲੇ ਵੱਲ ਟੋਲ ਪਲਾਜ਼ੇ ਨੂੰ ਬੰਦ ਕਰਵਾ ਕੇ ਆਉਣਗੇ। ਇਸ ਦੌਰਾਨ ਉਨ੍ਹਾਂ ਵੱਲੋਂ ਪਿਛਲੀਆਂ ਸਰਕਾਰਾਂ 'ਤੇ ਵੀ ਹਮਲਾ ਕੀਤਾ ਗਿਆ।
ਦੱਸ ਦਈਏ ਕਿ ਮੁੱਖ ਮੰਤਰੀ ਮਾਨ ਨੇ ਇਸ ਬਾਰੇ ਟਵੀਟ ਕਰਦਿਆਂ ਕਿਹਾ, "ਪਰਸੋਂ ਨੂੰ ਇਕ ਹੋਰ ਟੋਲ ਪਲਾਜ਼ੇ ਦੀ ਵਾਰੀ ਹੈ। 8 ਪਹਿਲਾਂ ਅਸੀਂ ਬੰਦ ਕਰ ਚੁੱਕੇ ਹਾਂ। ਪਹਿਲਾਂ ਵਾਲੇ ਟੋਲ ਕੰਪਨੀਆਂ ਨਾਲ ਰਲੇ ਹੁੰਦੇ ਸੀ ਤਾਹੀਓਂ ਪੰਜਾਬੀਆਂ ਦੇ ਪੈਸੇ ਦੀ ਲੁੱਟ ਜਾਰੀ ਰਹੀ। ਹੁਣ ਇਹ ਲੁੱਟ ਬਿਲਕੁੱਲ ਬੰਦ ਕਰ ਦੇਵਾਂਗੇ।"
ਇਹ ਵੀ ਪੜ੍ਹੋ: Ludhiana Murder: ਲੁੱਟ ਦੀ ਨੀਅਤ ਨਾਲ ਕਾਰੋਬਾਰੀ ਦਾ ਕਤਲ; ਕਰੋੜਾਂ ਰੁਪਏ ਦੀ ਲੁੱਟ ਹੋਣ ਦਾ ਖਦਸ਼ਾ