Bhaana Sidhu Arrested: ਸੋਸ਼ਲ ਮੀਡੀਆ ਫੇਮ ਭਾਨਾ ਸਿੱਧੂ ਗ੍ਰਿਫ਼ਤਾਰ; ਪੁਲਿਸ ਮੁਲਾਜ਼ਮ ਨੂੰ ਦਿੱਤੀ ਸੀ ਧਮਕੀ
ਸੋਸ਼ਲ ਮੀਡੀਆ 'ਤੇ ਮਸ਼ਹੂਰ ਹੋਏ ਯੂਥ ਆਗੂ ਭਾਨਾ ਸਿੱਧੂ ਨੂੰ ਬਰਨਾਲਾ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਕੁਝ ਦਿਨ ਪਹਿਲਾਂ ਇੱਕ ਪੁਲਿਸ ਮੁਲਾਜ਼ਮ ਦੀ ਸ਼ਿਕਾਇਤ ’ਤੇ ਭਾਨਾ ਸਿੱਧੂ ਖ਼ਿਲਾਫ਼ ਕੇਸ ਦਰਜ ਕੀਤਾ ਸੀ।
ਬਰਨਾਲਾ: ਸੋਸ਼ਲ ਮੀਡੀਆ 'ਤੇ ਮਸ਼ਹੂਰ ਹੋਏ ਯੂਥ ਆਗੂ ਭਾਨਾ ਸਿੱਧੂ ਨੂੰ ਬਰਨਾਲਾ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਕੁਝ ਦਿਨ ਪਹਿਲਾਂ ਇੱਕ ਪੁਲਿਸ ਮੁਲਾਜ਼ਮ ਦੀ ਸ਼ਿਕਾਇਤ ’ਤੇ ਭਾਨਾ ਸਿੱਧੂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਮਹਿਲ ਕਲਾਂ ਥਾਣਾ ਬਰਨਾਲਾ ਵਿਖੇ 189, 355, 506, 500 ਅਤੇ ਐਸ.ਸੀ/ਐਸ.ਟੀ ਦੀਆਂ ਧਾਰਾਵਾਂ ਦਰਜ ਕੀਤੀਆਂ ਗਈਆਂ ਹਨ।
ਪੁਲਿਸ ਨੂੰ ਦਿੱਤੀ ਧਮਕੀਆਂ
ਅੱਜ ਭਾਨਾ ਸਿੱਧੂ ਨੂੰ ਬਰਨਾਲਾ ਦੀ ਸੀਆਈਏ ਟੀਮ ਨੇ ਬਠਿੰਡਾ ਜ਼ਿਲ੍ਹੇ ਦੇ ਇੱਕ ਪਿੰਡ ਤੋਂ ਗ੍ਰਿਫ਼ਤਾਰ ਕੀਤਾ ਹੈ। ਉਸਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਡੀਐਸਪੀ ਬਰਨਾਲਾ ਸਤਵੀਰ ਸਿੰਘ ਨੇ ਕੀਤੀ ਹੈ। ਇਹ ਪਰਚਾ ਭਾਨਾ ਸਿੱਧੂ 'ਤੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਪੁਲਿਸ ਪ੍ਰਸ਼ਾਸਨ ਨੂੰ ਧਮਕੀਆਂ ਦੇਣ ਤੋਂ ਬਾਅਦ ਪਿਆ ਹੈ।
ਜਾਤੀ ਸੂਚਕ ਸ਼ਬਦਾਵਲੀ ਦੀ ਵਰਤੋਂ
ਪੁਲਿਸ ਵੱਲੋਂ ਦਰਜ ਕਰਵਾਈ ਗਈ ਐਫ.ਆਈ.ਆਰ ਅਨੁਸਾਰ ਭਾਨਾ ਸਿੱਧੂ ਨੇ ਉਕਤ ਪੁਲਿਸ ਮੁਲਾਜ਼ਮ ਨੂੰ ਜਾਤੀ ਸੂਚਕ ਸ਼ਬਦ ਵਰਤ ਕੇ ਧਮਕੀਆਂ ਵੀ ਦਿੱਤੀਆਂ ਅਤੇ ਪੁਲਿਸ ਨੇ ਭਾਨਾ ਸਿੱਧੂ ਖ਼ਿਲਾਫ਼ ਪਰਚਾ ਦਰਜ ਕਰ ਲਿਆ। ਇਸ ਮਾਮਲੇ ਵਿੱਚ ਅੱਜ ਪੁਲਿਸ ਨੇ ਭਾਨਾ ਸਿੱਧੂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਪੁਲਿਸ ਦੀ ਗ੍ਰਿਫ਼ਤ 'ਚ ਆਉਣ ਤੋਂ ਪਹਿਲਾਂ ਸੋਸ਼ਲ ਮੀਡੀਆ 'ਤੇ ਲਾਈਵ ਹੋ ਦਿੱਤਾ ਇਹ ਬਿਆਨ
ਡੀਐਸਪੀ ਦਾ ਬਿਆਨ ਆਇਆ ਸਾਹਮਣੇ
ਡੀਐਸਪੀ ਸਤਵੀਰ ਸਿੰਘ ਨੇ ਦੱਸਿਆ ਕਿ ਭਾਨਾ ਸਿੱਧੂ ਦੇ ਨਾਲ ਅਮਨਦੀਪ ਸਿੰਘ ਨਾਮ ਦੇ ਇੱਕ ਹੋਰ ਵਿਅਕਤੀ ਖ਼ਿਲਾਫ਼ ਵੀ ਮਾਮਲਾ ਦਰਜ ਕੀਤਾ ਗਿਆ, ਜਿਸ ਦੀ ਗ੍ਰਿਫ਼ਤਾਰੀ ਹੋਣੀ ਬਾਕੀ ਹੈ। ਭਾਨਾ ਸਿੱਧੂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ।
ਇਸ ਮੌਕੇ ਜਾਣਕਾਰੀ ਦਿੰਦਿਆਂ ਡੀਐਸਪੀ ਬਰਨਾਲਾ ਸਤਵੀਰ ਸਿੰਘ ਨੇ ਦੱਸਿਆ ਕਿ ਪੁਲਿਸ ਮੁਲਾਜ਼ਮ ਗੁਰਮੇਲ ਸਿੰਘ ਦੀ ਸ਼ਿਕਾਇਤ 'ਤੇ ਥਾਣਾ ਮਹਿਲ ਕਲਾਂ ਵਿਖੇ ਕੋਟਦੁੱਨਾ ਵਾਸੀ ਭਗਵਾਨ ਸਿੰਘ ਉਰਫ ਭਾਨਾ ਸਿੱਧੂ ਦੇ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਭਗਵਾਨ ਸਿੰਘ ਭਾਨਾ ਸਿੱਧੂ ਨੂੰ ਅੱਜ ਸੀਆਈਏ ਸਟਾਫ਼ ਦੇ ਇੰਚਾਰਜ ਬਲਜੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਬਠਿੰਡਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਉਹ ਬਠਿੰਡਾ ਜ਼ਿਲ੍ਹੇ ਦੇ ਪਿੰਡ ਗੁੰਮਟੀ ਵਿੱਚ ਲੁਕਿਆ ਹੋਇਆ ਸੀ, ਜਿੱਥੇ ਸੀਆਈਆਈ ਸਟਾਫ਼ ਦੀ ਪੁਲਿਸ ਪਾਰਟੀ ਨੇ ਮੌਕੇ ’ਤੇ ਛਾਪਾ ਮਾਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਕੇਸ ਵਿੱਚ ਅਮਨਦੀਪ ਸਿੰਘ ਵਾਸੀ ਕੋਟਦੁੱਨਾ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ, ਜਦਕਿ ਉਸ ਦੀ ਗ੍ਰਿਫ਼ਤਾਰੀ ਹੋਣੀ ਬਾਕੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਭਾਨਾ ਸਿੱਧੂ ਨੂੰ ਭਲਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ।
- ਮਹਾਰਾਜਾ ਰਣਜੀਤ ਸਿੰਘ ਤੇ ਸਿਕੰਦਰ ਨਾਲ ਜੁੜਿਆ ਇਸ ਸ਼ਿਵ ਮੰਦਿਰ ਦਾ ਇਤਿਹਾਸ