Monsoon Remain Active : ਹੁੰਮਸ ਭਰੀ ਗਰਮੀ ਤੋਂ ਜਲਦ ਮਿਲੇਗੀ ਰਾਹਤ; ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ’ਚ ਪਵੇਗਾ ਭਾਰੀ ਮੀਂਹ, ਜਾਣੋ ਕਦੋਂ ਤੱਕ ਰਹੇਗਾ ਮਾਨਸੂਨ ਐਕਟਿਵ

ਕੱਲ੍ਹ ਪੰਜਾਬ ਦੇ ਮੋਹਾਲੀ 'ਚ 70 ਮਿਲੀਮੀਟਰ ਬੱਦਲ ਛਾਏ, ਜਦਕਿ ਪਠਾਨਕੋਟ 'ਚ ਵੀ ਮੀਂਹ ਪਿਆ। ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹਿਣ ਕਾਰਨ ਤਾਪਮਾਨ ਵਿੱਚ ਵੀ ਮਾਮੂਲੀ ਗਿਰਾਵਟ ਦੇਖਣ ਨੂੰ ਮਿਲੀ।

By  Aarti September 3rd 2024 08:23 AM

Monsoon Remain Active : ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋ ਗਿਆ ਹੈ। ਮਾਨਸੂਨ 5 ਸਤੰਬਰ ਤੱਕ ਸਰਗਰਮ ਰਹਿਣ ਦੀ ਸੰਭਾਵਨਾ ਹੈ। ਅੱਜ ਚੰਡੀਗੜ੍ਹ ਸਮੇਤ ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਚੰਗੀ ਬਾਰਿਸ਼ ਅਤੇ ਬਾਕੀ ਜ਼ਿਲ੍ਹਿਆਂ ਵਿੱਚ ਆਮ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ।

ਕੱਲ੍ਹ ਪੰਜਾਬ ਦੇ ਮੋਹਾਲੀ 'ਚ 70 ਮਿਲੀਮੀਟਰ ਬੱਦਲ ਛਾਏ, ਜਦਕਿ ਪਠਾਨਕੋਟ 'ਚ ਵੀ ਮੀਂਹ ਪਿਆ। ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹਿਣ ਕਾਰਨ ਤਾਪਮਾਨ ਵਿੱਚ ਵੀ ਮਾਮੂਲੀ ਗਿਰਾਵਟ ਦੇਖਣ ਨੂੰ ਮਿਲੀ। ਪੰਜਾਬ ਦੇ ਬਠਿੰਡਾ ਵਿੱਚ ਸੋਮਵਾਰ ਸ਼ਾਮ ਨੂੰ ਸਭ ਤੋਂ ਵੱਧ ਤਾਪਮਾਨ 36.2 ਡਿਗਰੀ ਦਰਜ ਕੀਤਾ ਗਿਆ।

ਮੌਸਮ ਵਿਭਾਗ ਅਨੁਸਾਰ ਅੱਜ ਸੂਬੇ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂ ਸ਼ਹਿਰ, ਰੂਪਨਗਰ ਅਤੇ ਐਸਏਐਸ ਨਗਰ ਵਿੱਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਜ਼ਿਆਦਾਤਰ ਇਲਾਕਿਆਂ 'ਚ ਮੀਂਹ ਤੋਂ ਬਾਅਦ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : Farmers March : ਕਿਸਾਨਾਂ ਨੇ ਚੰਡੀਗੜ੍ਹ ਦੇ ਮਟਕਾ ਚੌਕ ਤੱਕ ਕੱਢਿਆ ਮਾਰਚ, ਖੇਤੀਬਾੜੀ ਮੰਤਰੀ ਨੂੰ ਦਿੱਤਾ ਮੰਗ ਪੱਤਰ, ਸੈਕਟਰ 34 ’ਚ ਪੱਕਾ ਮੋਰਚਾ ਜਾਰੀ

Related Post