Paris Olympics: ਸ਼੍ਰੀਜੇਸ਼ ਨੇ ਦਿੱਤੀ ਜਰਸੀ ਤੇ ਮਨੂ ਨੇ ਦਿੱਤੀ ਪਿਸਤੌਲ, ਓਲੰਪਿਕ 'ਚ ਝੰਡਾ ਲਹਿਰਾਉਣ ਵਾਲੇ ਐਥਲੀਟਾਂ ਨੂੰ ਮਿਲੇ PM ਮੋਦੀ
Paris Olympics: ਪੀਐਮ ਮੋਦੀ ਨੇ ਪੈਰਿਸ ਓਲੰਪਿਕ ਵਿੱਚ ਭਾਗ ਲੈਣ ਵਾਲੇ ਭਾਰਤੀ ਖਿਡਾਰੀਆਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਭਾਰਤੀ ਪ੍ਰਧਾਨ ਮੰਤਰੀ ਨੇ ਅਥਲੀਟਾਂ ਨਾਲ ਵੀ ਗੱਲਬਾਤ ਕੀਤੀ।
Paris Olympics: ਪੀਐਮ ਮੋਦੀ ਨੇ ਪੈਰਿਸ ਓਲੰਪਿਕ ਵਿੱਚ ਭਾਗ ਲੈਣ ਵਾਲੇ ਭਾਰਤੀ ਖਿਡਾਰੀਆਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਭਾਰਤੀ ਪ੍ਰਧਾਨ ਮੰਤਰੀ ਨੇ ਅਥਲੀਟਾਂ ਨਾਲ ਵੀ ਗੱਲਬਾਤ ਕੀਤੀ। ਪੈਰਿਸ ਓਲੰਪਿਕ ਵਿੱਚ ਭਾਰਤ ਦੇ 117 ਖਿਡਾਰੀਆਂ ਨੇ ਭਾਗ ਲਿਆ। ਭਾਰਤੀ ਹਾਕੀ ਟੀਮ ਦੇ ਗੋਲਕੀਪਰ ਪੀਆਰ ਸ਼੍ਰੀਜੇਸ਼ ਨੇ ਪੀਐਮ ਮੋਦੀ ਨੂੰ ਆਪਣੀ ਜਰਸੀ ਦਿੱਤੀ। ਜਦੋਂਕਿ ਨਿਸ਼ਾਨੇਬਾਜ਼ ਮਨੂ ਭਾਕਰ ਨੇ ਪ੍ਰਧਾਨ ਮੰਤਰੀ ਨੂੰ ਪਿਸਤੌਲ ਦਿੱਤਾ ਸੀ।
ਪੈਰਿਸ ਓਲੰਪਿਕ 'ਚ ਭਾਰਤੀ ਹਾਕੀ ਟੀਮ ਨੇ ਸੈਮੀਫਾਈਨਲ 'ਚ ਸਪੇਨ ਨੂੰ ਹਰਾ ਕੇ ਕਾਂਸੀ ਦਾ ਤਗਮਾ ਜਿੱਤਿਆ ਹੈ। ਉਥੇ ਹੀ ਭਾਰਤੀ ਨਿਸ਼ਾਨੇਬਾਜ਼ ਮਨੂ ਭਾਕਰ ਵੀ ਕਾਂਸੀ ਦਾ ਤਗਮਾ ਜਿੱਤਣ 'ਚ ਕਾਮਯਾਬ ਰਹੀ। ਹਾਲਾਂਕਿ ਇਨ੍ਹਾਂ ਤਮਗਾ ਜੇਤੂਆਂ ਤੋਂ ਇਲਾਵਾ ਪੈਰਿਸ ਓਲੰਪਿਕ 'ਚ ਹਿੱਸਾ ਲੈਣ ਵਾਲੇ ਹੋਰ ਐਥਲੀਟਾਂ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪੀਐਮ ਮੋਦੀ ਨੇ ਲਕਸ਼ਯ ਸੇਨ, ਸਰਬਜੋਤ ਸਿੰਘ, ਮਨੂ ਭਾਕਰ ਅਤੇ ਸਰਬਜੋਤ ਸਿੰਘ ਵਰਗੇ ਐਥਲੀਟਾਂ ਨਾਲ ਗੱਲਬਾਤ ਕੀਤੀ। ਹਾਲਾਂਕਿ ਜੈਵਲਿਨ ਥ੍ਰੋਅ 'ਚ ਚਾਂਦੀ ਦਾ ਤਮਗਾ ਜਿੱਤਣ ਵਾਲੇ ਨੀਰਜ ਚੋਪੜਾ ਇਸ ਸਮਾਰੋਹ ਦਾ ਹਿੱਸਾ ਨਹੀਂ ਸਨ। ਦਰਅਸਲ, ਇਸ ਸਮੇਂ ਨੀਰਜ ਚੋਪੜਾ ਜਰਮਨੀ ਵਿੱਚ ਆਪਣੀ ਸਰਜਰੀ ਕਰਵਾ ਰਹੇ ਹਨ। ਇਸ ਕਾਰਨ ਉਹ ਸਮਾਗਮ ਵਿੱਚ ਹਿੱਸਾ ਨਹੀਂ ਲੈ ਸਕੇ।
ਹਾਲਾਂਕਿ ਪੈਰਿਸ ਓਲੰਪਿਕ 'ਚ ਹਿੱਸਾ ਲੈ ਰਹੇ ਭਾਰਤੀ ਖਿਡਾਰੀਆਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਤੋਂ ਇਲਾਵਾ ਸੋਸ਼ਲ ਮੀਡੀਆ ਯੂਜ਼ਰਸ ਲਗਾਤਾਰ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।
ਤੁਹਾਨੂੰ ਦੱਸ ਦੇਈਏ ਕਿ ਪੈਰਿਸ ਓਲੰਪਿਕ ਵਿੱਚ ਭਾਰਤੀ ਖਿਡਾਰੀਆਂ ਨੇ 6 ਤਗਮੇ ਜਿੱਤੇ ਸਨ। ਜਿਸ ਵਿੱਚ 1 ਚਾਂਦੀ ਦੇ ਤਗਮੇ ਤੋਂ ਇਲਾਵਾ 5 ਕਾਂਸੀ ਦੇ ਤਗਮੇ ਸ਼ਾਮਲ ਹਨ। ਭਾਰਤੀ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੇ ਚਾਂਦੀ ਦਾ ਤਗਮਾ ਜਿੱਤਿਆ। ਇਸ ਤੋਂ ਇਲਾਵਾ ਮਿਕਸਡ ਟੀਮ ਵਿੱਚ ਮਨੂ ਭਾਕਰ, ਸਰਬਜੋਤ ਸਿੰਘ, ਅਮਨ ਸਹਿਰਾਵਤ ਅਤੇ ਸਵਪਨਿਲ ਕੁਸਲੇ ਕਾਂਸੀ ਦਾ ਤਗ਼ਮਾ ਜਿੱਤਣ ਵਿੱਚ ਸਫ਼ਲ ਰਹੇ।