Sri Dasam Granth Sahib Path Bodh : ਸ੍ਰੀ ਦਸਮ ਗ੍ਰੰਥ ਸਾਹਿਬ ਦਾ ਸੁਧ ਪਾਠ ਬੋਧ ਸਮਾਗਮ ਗੁਰਦੁਆਰਾ ਬੁੰਗਾ ਮਸਤੂਆਣਾ ਸਾਹਿਬ ਦਮਦਮਾ ਸਾਹਿਬ ਵਿਖੇ ਹੋਇਆ ਆਰੰਭ

ਦੱਸ ਦਈਏ ਕਿ ਸਭ ਤੋਂ ਪਹਿਲਾਂ ਗੁਰਦੁਆਰਾ ਬੁੰਗਾ ਮਸਤੂਆਣਾ ਸਾਹਿਬ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਅਰਦਾਸ ਉਪਰੰਤ ਸਮਾਗਮ ਆਰੰਭ ਹੋਏ।

By  Aarti September 24th 2024 01:06 PM

Sri Dasam Granth Sahib Path Bodh :  ਸ੍ਰੀ ਦਸਮ ਗ੍ਰੰਥ ਸਾਹਿਬ ਜੀ ਦਾ ਸੁਧ ਪਾਠ ਬੋਧ ਸਮਾਗਮ ਅੱਜ ਪ੍ਰਸਿੱਧ ਧਾਰਮਿਕ ਸੰਸਥਾ ਲੰਗਰ ਬੁੰਗਾ ਮਸਤੂਆਣਾ ਧਾਰਮਿਕ ਮਹਾਂ ਵਿਦਿਆਲਾ ਦਮਦਮਾ ਸਾਹਿਬ ਵਿਖੇ ਗੁਰਮਰਿਯਾਦਾ ਮੁਤਾਬਿਕ ਆਰੰਭ ਹੋ ਗਿਆ ਹੈ। 

ਦੱਸ ਦਈਏ ਕਿ ਸਭ ਤੋਂ ਪਹਿਲਾਂ ਗੁਰਦੁਆਰਾ ਬੁੰਗਾ ਮਸਤੂਆਣਾ ਸਾਹਿਬ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਅਰਦਾਸ ਉਪਰੰਤ ਸਮਾਗਮ ਆਰੰਭ ਹੋਏ।


ਸੰਪਰਦਾਇ ਭਿੰਡਰਾਂ ਦੇ ਮੁਖੀ ਗਿਆਨੀ ਹਰਭਜਨ ਸਿੰਘ ਢੁੱਡੀਕੇ ਨੇ ਸਮਾਗਮ ਦੀ ਆਰੰਭਤਾ ਸਮੇਂ ਗੁਰੂ ਕਾਲ ਵੇਲੇ ਤੋਂ ਲੈਕੇ ਸਿੱਖ ਧਰਮ ਸਬੰਧੀ ਪੈਦਾ ਕੀਤੀਆਂ ਜਾਂਦੀਆਂ ਰਹੀਆਂ ਸ਼ੰਕਾਵਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਅੱਜ ਵੀ ਸ੍ਰੀ ਦਸਮ ਗ੍ਰੰਥ ਸਾਹਿਬ ਸਮੇਤ ਹੋਰਨਾਂ ਧਾਰਮਿਕ ਮਾਮਲਿਆਂ ਸਬੰਧੀ ਸੰਗਤਾਂ ’ਚ ਸ਼ੰਕਾ ਪੈਦਾ ਕਰਨ ਦੀਆਂ ਕੋਸ਼ਿਸਾਂ ਕੀਤੀਆਂ ਜਾ ਰਹੀਆਂ ਹਨ ਪਰ ਸੰਗਤਾਂ ਨੂੰ ਸਿਰਫ਼ ਗੁਰੂ ਸਾਹਿਬ ’ਤੇ ਭਰੋਸਾ ਰੱਖਣਾ ਚਾਹੀਦਾ ਹੈ। ਇਸ ਉਪਰੰਤ ਵੱਡੀ ਗਿਣਤੀ ’ਚ ਇਕੱਤਰ ਹੋਈ ਸੰਗਤ ਨੂੰ ਸ੍ਰੀ ਦਸਮ ਗ੍ਰੰਥ ਸਾਹਿਬ ਦੀ ਸੰਥਿਆ ਆਰੰਭ ਕਰਵਾਈ ਗਈ।


ਸਮਾਗਮ ਦੀ ਸ਼ੁਰੂਆਤ ਉਪਰੰਤ ਗੱਲਬਾਤ ਕਰਦਿਆਂ ਸੰਪਰਦਾਇ ਮਸਤੂਆਣਾ ਮੁਖੀ ਬਾਬਾ ਟੇਕ ਸਿੰਘ ਧਨੌਲਾ ਅਤੇ ਗੁਰਦੁਆਰਾ ਬੁੰਗਾ ਮਸਤੂਆਣਾ ਮੁਖੀ ਬਾਬਾ ਕਾਕਾ ਸਿੰਘ ਨੇ ਦੱਸਿਆ ਕਿ ਇਹ ਮਹਾਨ ਸਮਾਗਮ 27 ਅਕਤੂਬਰ ਤੱਕ ਨਿਰੰਤਰ ਚੱਲੇਗਾ ਅਤੇ ਇਸ ਵਿੱਚ ਮਹਾਨ ਵਿਦਵਾਨ ਗਿਆਨੀ ਹਰਭਜਨ ਸਿੰਘ ਢੁੱਡੀਕੇ ਅਤੇ ਟਕਸਾਲ ਦੇ ਵਿਦਿਆਰਥੀ ਸੰਗਤਾਂ ਨੂੰ ਸਵੇਰੇ 8 ਤੋਂ 10 ਅਤੇ ਬਾਅਦ ਦੁਪਹਿਰ 2 ਤੋਂ 5 ਵਜੇ ਤੱਕ ਸ੍ਰੀ ਦਸਮ ਗ੍ਰੰਥ ਸਾਹਿਬ ਦੀ ਬਾਣੀ ਦੀ ਸੰਥਿਆ ਕਰਵਾਇਆ ਕਰਨਗੇ।

ਇਹ ਵੀ ਪੜ੍ਹੋ : ਘਰ ਨਹੀਂ ਪਹੁੰਚੀ 'AAP Ki Sarkar' ਤਾਂ ਖੁਦ ਹੀ ਡੀਸੀ ਦਫਤਰ ਪਹੁੰਚ ਗਈ 98 ਸਾਲਾਂ ਬਜ਼ੁਰਗ, ਜਾਣੋ ਪੂਰਾ ਮਾਮਲਾ

Related Post