ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ, ਸੰਗਤ ਲਈ ਠੰਢੇ-ਮਿੱਠੇ ਜਲ ਦਾ ਪ੍ਰਬੰਧ

ਤਖਤ ਸਾਹਿਬ ਦੇ ਗੁਰਦੁਆਰਾ ਮਾਤਾ ਸਾਹਿਬ ਕੌਰ ਮਾਤਾ ਸੁੰਦਰ ਕੌਰ ਜੀ ਦੇਖੇ ਸਮਾਗਮ ਸਬੰਧੀ ਤਿੰਨ ਦਿਨ ਤੋਂ ਪ੍ਰਕਾਸ਼ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।

By  Aarti June 10th 2024 10:55 AM

Bathinda: ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਦੁਨੀਆ ਭਰ ਵਿੱਚ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਤਖ਼ਤ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਮਨਾਇਆ ਗਿਆ ਜਿੱਥੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਲਗਵਾਈ। 

ਤਖਤ ਸਾਹਿਬ ਦੇ ਗੁਰਦੁਆਰਾ ਮਾਤਾ ਸਾਹਿਬ ਕੌਰ ਮਾਤਾ ਸੁੰਦਰ ਕੌਰ ਜੀ ਦੇਖੇ ਸਮਾਗਮ ਸਬੰਧੀ ਤਿੰਨ ਦਿਨ ਤੋਂ ਪ੍ਰਕਾਸ਼ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਭੋਗ ਸਮਾਗਮ ਮੌਕੇ ਤਖ਼ਤ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਕੀਰਤਨ ਕੀਤਾ ਗਿਆ। ਤਖਤ ਸਾਹਿਬ ਦੇ ਹੈਡ ਗ੍ਰੰਥੀ ਭਾਈ ਜਗਤਾਰ ਸਿੰਘ ਨੇ ਅਰਦਾਸ ਕੀਤੀ, ਭਾਈ ਜਗਤਾਰ ਸਿੰਘ ਨੇ ਸ਼ਹੀਦੀ ਦਿਹਾੜੇ ’ਤੇ ਚਾਨਣਾ ਪਾਇਆ। 

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਮੌਕੇ ਦੇਸ਼ ਵਿਦੇਸ਼ ਤੋਂ ਆਉਣ ਵਾਲੀ ਸੰਗਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੀ ਰਿਹਾਇਸ਼, ਲੰਗਰ ਅਤੇ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ। ਸ਼ਹਿਰ ਚ ਅਨੇਕਾਂ ਸਥਾਨਾਂ ਤੇ ਸੰਗਤਾਂ ਵੱਲੋਂ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਅਤੇ ਤਰ੍ਹਾਂ ਤਰ੍ਹਾਂ ਦੇ ਸਵਾਦੀ ਲੰਗਰ ਅਤੁੱਟ ਵਰਤਾਏ ਗਏ। 

ਇਹ ਵੀ ਪੜ੍ਹੋ: ਪੰਚਮ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਵਿਸ਼ੇਸ਼

Related Post