Guru Nanak Dev ji : ਪ੍ਰਕਾਸ਼ ਪੁਰਬ ਨੂੰ ਲੈ ਕੇ ਸੰਗਤ 'ਚ ਭਾਰੀ ਉਤਸ਼ਾਹ, ਲੱਖਾਂ ਦੀ ਤਦਾਦ 'ਚ ਸੰਗਤਾਂ ਨਤਮਸਤਕ ਹੋਣ ਪਹੁੰਚ ਰਹੀਆਂ, ਵੇਖੋ ਤਸਵੀਰਾਂ
Sri Guru Nanak Dev ji 555th Parkas Purab : ਲੱਖਾਂ ਦੀ ਤਦਾਦ ਵਿੱਚ ਸ਼ਰਧਾਲੂ ਗੁਰਦੁਆਰਾ ਸਾਹਿਬਾਨ ਵਿੱਚ ਨਤਮਸਤਕ ਹੋ ਰਹੇ ਹਨ। ਗੁਰਪੁਰਬ ਨੂੰ ਲੈ ਕੇ ਅੰਮ੍ਰਿਤਸਰ ਵਿਖੇ ਸ੍ਰੀ ਹਰਮੰਦਿਰ ਸਾਹਿਬ ਨੂੰ ਵਿਸ਼ੇਸ਼ ਤੌਰ 'ਤੇ ਐਸਜੀਪੀਸੀ ਵੱਲੋਂ ਲਾਈਟਾਂ ਨਾਲ ਸਜਾਇਆ ਗਿਆ ਹੈ, ਜਿਥੇ ਸੰਗਤਾਂ ਦਾ ਹੜ੍ਹ ਆਇਆ ਹੋਇਆ ਹੈ।
555th Gurpurab : ਦੇਸ਼-ਦੁਨੀਆ ਭਰ ਵਿੱਚ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਦੁਨੀਆ ਭਰ ਵਿੱਚ ਵੱਸਦੇ ਸਿੱਖਾਂ ਵਿੱਚ ਗੁਰਪੁਰਬ ਨੂੰ ਲੈ ਕੇ ਸੰਗਤ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਠੰਢ ਵੀ ਸੰਗਤ ਦੇ ਉਤਸ਼ਾਹ ਨੂੰ ਨਹੀਂ ਰੋਕ ਸਕੀ ਹੈ ਅਤੇ ਲੱਖਾਂ ਦੀ ਤਦਾਦ ਵਿੱਚ ਸ਼ਰਧਾਲੂ ਗੁਰਦੁਆਰਾ ਸਾਹਿਬਾਨ ਵਿੱਚ ਨਤਮਸਤਕ ਹੋ ਰਹੇ ਹਨ। ਗੁਰਪੁਰਬ ਨੂੰ ਲੈ ਕੇ ਅੰਮ੍ਰਿਤਸਰ ਵਿਖੇ ਸ੍ਰੀ ਹਰਮੰਦਿਰ ਸਾਹਿਬ ਨੂੰ ਵਿਸ਼ੇਸ਼ ਤੌਰ 'ਤੇ ਐਸਜੀਪੀਸੀ ਵੱਲੋਂ ਲਾਈਟਾਂ ਨਾਲ ਸਜਾਇਆ ਗਿਆ ਹੈ, ਜਿਥੇ ਸੰਗਤਾਂ ਦਾ ਹੜ੍ਹ ਆਇਆ ਹੋਇਆ ਹੈ।
ਇਹ ਤਸਵੀਰ ਪਹਿਲੀ ਪਾਤਸ਼ਾਹੀ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਸੁਲਤਾਨਪੁਰ ਲੋਧੀ ਸਥਿਤ ਗੁਰੂਦਵਾਰਾ ਸ਼੍ਰੀ ਬੇਰ ਸਾਹਿਬ ਦੀ ਹੈ, ਜਿਥੇ ਸੰਗਤ ਦਾ ਠਾਠਾ ਮਾਰਦਾ ਇਕੱਠ ਨਜ਼ਰ ਆ ਰਿਹਾ ਹੈ।
ਗੁਰਪੁਰਬ ਨੂੰ ਲੈ ਕੇ ਗੁਰਦੁਆਰਾ ਸਾਹਿਬ ਨੂੰ ਸਜਾਉਣ ਦੀਆਂ ਤਿਆਰੀਆਂ ਬੀਤੇ ਦਿਨਾਂ ਤੋਂ ਹੀ ਸ਼ੁਰੂ ਹੋ ਗਈਆਂ ਸਨ। ਇਸ ਦੌਰਾਨ ਰਾਤ ਸਮੇਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਦਰਬਾਰ ਦੇ ਅੰਦਰ ਕੀਤੀ ਗਈ ਫੁੱਲਾਂ ਦੀ ਸਜਾਵਟ ਕੀਤੀ ਗਈ ਤੇ ਆਤਿਸ਼ਬਾਜ਼ੀ ਵੀ ਚਲਾਈ ਗਈ। ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਦੁਪਹਿਰ ਸਮੇਂ ਸਥਾਨਕ ਖਾਲਸਾ ਸਕੂਲ ਤੋਂ ਨਗਰ ਕੀਰਤਨ ਦੀ ਆਰੰਭਤਾ ਹੋਵੇਗੀ।
ਸਿੱਖਾਂ ਦੇ ਚੌਥੇ ਤਖਤ ਸ੍ਰੀ ਦਮਦਮਾ ਸਾਹਿਬ ਦੀ ਇਹ ਤਸਵੀਰ ਵੀ ਬਹੁਤ ਹੀ ਮਨਭਾਉਂਦੀ ਹੈ। ਗੁਰਦੁਆਰਾ ਸਾਹਿਬ ਅੰਦਰ ਬਹੁਤ ਹੀ ਸ਼ਾਨਦਾਰ ਲਾਈਟਾਂ ਨਾਲ ਸਜਾਵਟ ਕੀਤੀ ਗਈ ਹੈ ਅਤੇ ਸੰਗਤ ਵੱਡੀ ਗਿਣਤੀ ਨਤਮਸਤਕ ਹੋ ਰਹੀ ਹੈ। ਇਸ ਮੌਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਮੂਹ ਸਿੱਖ ਸੰਗਤ ਨੂੰ ਸੰਦੇਸ਼ ਵੀ ਦਿੱਤਾ ਗਿਆ।