ਸ੍ਰੀ ਗੁਰੂ ਰਾਮਦਾਸ ਜੀ ਦੇ 450 ਸਾਲਾ ਗੁਰਤਾ ਗੱਦੀ ਦਿਵਸ ਨੂੰ ਸਮਰਪਤ ਸਮਾਗਮ ਸ਼ੁਰੂ, ਸ੍ਰੀ ਹਰਮੰਦਿਰ ਸਾਹਿਬ ਵੱਡੀ ਗਿਣਤੀ ਸੰਗਤ ਹੋ ਰਹੀ ਨਤਮਸਤਕ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਰਾਜਦੀਪ ਸਿੰਘ ਨੇ ਸਮੂਹ ਸੰਗਤਾਂ ਨੂੰ ਬੇਨਤੀ ਹੈ ਕਿ ਇਨ੍ਹਾਂ ਸਮਾਗਮਾਂ ਵਿੱਚ ਵੱਧ ਚੜ੍ਹ ਕੇ ਹਾਜ਼ਰੀਆਂ ਭਰੋ ਅਤੇ ਗੁਰੂ ਘਰ ਵਿੱਚ ਨਤਮਸਤਕ ਹੋਵੋ, ਤਾਂ ਜੋ ਕਿ ਗੁਰਬਾਣੀ ਉਪਦੇਸ਼ ਰਾਹੀਂ ਆਪਣਾ ਜੀਵਨ ਢਾਲ ਕੇ ਮਨੁੱਖਾ ਜਨਮ ਸਫਲ ਕਰੀਏ।

By  KRISHAN KUMAR SHARMA September 16th 2024 12:22 PM -- Updated: September 16th 2024 12:23 PM

Sri Guru Ram Das Ji 450th anniversary of Gurta Gadi Diwas : ਸ੍ਰੀ ਗੁਰੂ ਰਾਮਦਾਸ ਜੀ ਦੇ 450 ਸਾਲਾ ਗੁਰਤਾ ਗੱਦੀ ਦਿਵਸ ਦੇ ਮੌਕੇ ਸੰਗਤਾਂ ਸੱਚਖੰਡ ਹਰਿਮੰਦਰ ਸਾਹਿਬ ਨਤਮਸਤਕ ਹੋਣ ਦੇ ਲਈ ਪੁੱਜੀਆਂ, ਜਿੱਥੇ ਉਨ੍ਹਾਂ ਗੁਰੂ ਘਰ ਵਿੱਚ ਮੱਥਾ ਟੇਕਿਆ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਤੇ ਬਾਣੀ ਦਾ ਆਨੰਦ ਮਾਣਿਆ ਉੱਥੇ ਹੀ ਪਵਿੱਤਰ ਸਰੋਵਰ ਇਸ਼ਨਾਨ ਕੀਤਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਵੀ ਅੱਜ ਦੇ ਪਵਿੱਤਰ ਦਿਹਾੜੇ ਨੂੰ ਲੈ ਕੇ ਪੁੱਖਤਾ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਰਾਜਦੀਪ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਸੱਚੇ ਪਾਤਸ਼ਾਹ ਮਹਾਰਾਜ ਜੀ, ਜਿਨਾਂ ਨੂੰ ਅੱਜ ਦੇ ਦਿਨ ਸਨ 1574 ਦੇ ਵਿੱਚ ਧੰਨ ਧੰਨ ਸ੍ਰੀ ਗੁਰੂ ਅਮਰਦਾਸ ਸਾਹਿਬ ਸੱਚੇ ਪਾਤਸ਼ਾਹ ਮਹਾਰਾਜ ਜੀ ਨੇ ਗੁਰਿਆਈ ਦੀ ਬਖਸ਼ਿਸ਼ ਕੀਤੀ ਸੀ, ਦਾ ਗੁਰਤਾਗੱਦੀ ਦਿਵਸ ਦਾ ਇਹ ਪਾਵਨ ਪਵਿੱਤਰ ਦਿਹਾੜਾ ਦੇਸ਼ਾਂ-ਵਿਦੇਸ਼ਾਂ ਵਿੱਚ ਸੰਗਤਾਂ ਵੱਲੋਂ ਮਨਾਇਆ ਜਾ ਰਿਹਾ।

ਉਨ੍ਹਾਂ ਦੱਸਿਆ ਕਿ ਇਸ ਦਿਹਾੜੇ ਦੀ ਖੁਸ਼ੀ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਦੇ ਨਾਲ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਸੱਚੇ ਪਾਤਸ਼ਾਹ ਮਹਾਰਾਜ ਜੀ ਦਾ 450 ਸਾਲਾ ਗੁਰਿਆਈ ਗੁਰਪੁਰਬ ਤੇ ਧੰਨ ਧੰਨ ਸ੍ਰੀ ਗੁਰੂ ਅਮਰਦਾਸ ਸਾਹਿਬ ਸੱਚੇ ਪਾਤਸ਼ਾਹ ਮਹਾਰਾਜ ਜੀ ਦਾ ਜੋਤੀ ਜੋਤ ਗੁਰਪੁਰਬ ਜੋ ਕੇ 18 ਸਤੰਬਰ ਨੂੰ ਆ ਰਿਹਾ, ਉਹ ਅਰਧ ਸ਼ਤਾਬਦੀਆਂ ਦੇ ਦਿਹਾੜੇ ਦੇ ਰੂਪ ਵਿੱਚ ਮਨਾਇਆ ਜਾ ਰਿਹਾ, ਜਿਸ ਦੇ ਸਬੰਧ ਵਿੱਚ ਦੋ ਦਿਨ ਪ੍ਰਮੁੱਖ ਸਮਾਗਮ ਇੱਥੇ ਗੁਰਦੁਆਰਾ ਦੀਵਾਨ ਹਾਲ ਮੰਜੀ ਸਾਹਿਬ ਵਿਖੇ ਹੋਏ ਅਤੇ ਅੱਜ ਤੋਂ ਸਮਾਗਮ 16 -17 ਅਤੇ 18 ਸਤੰਬਰ ਤਿੰਨ ਦਿਨ ਲਗਾਤਾਰ ਪ੍ਰਮੁੱਖ ਸਮਾਗਮ ਕਰਵਾਏ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਸ਼ਤਾਬਦੀਆਂ ਨੂੰ ਮੁੱਖ ਰੱਖ ਕੇ ਉਹ ਸ੍ਰੀ ਗੋਇੰਦਵਾਲ ਸਾਹਿਬ ਜੀ ਦੀ ਪਾਵਨ ਪਵਿੱਤਰ ਧਰਤੀ ਤੇ ਕਰਵਾਏ ਜਾ ਰਹੇ ਹਨ। ਉਨ੍ਹਾਂ ਸਮੂਹ ਸੰਗਤਾਂ ਨੂੰ ਬੇਨਤੀ ਹੈ ਕਿ ਇਨ੍ਹਾਂ ਸਮਾਗਮਾਂ ਵਿੱਚ ਵੱਧ ਚੜ੍ਹ ਕੇ ਹਾਜ਼ਰੀਆਂ ਭਰੋ ਅਤੇ ਗੁਰੂ ਘਰ ਵਿੱਚ ਨਤਮਸਤਕ ਹੋਵੋ, ਤਾਂ ਜੋ ਕਿ ਗੁਰਬਾਣੀ ਉਪਦੇਸ਼ ਰਾਹੀਂ ਆਪਣਾ ਜੀਵਨ ਢਾਲ ਕੇ ਮਨੁੱਖਾ ਜਨਮ ਸਫਲ ਕਰੀਏ।

ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਰਾਜਦੀਪ ਸਿੰਘ ਜੰਮੂ ਕਸ਼ਮੀਰ ਅਤੇ ਧਰਮ ਪ੍ਰਚਾਰ ਕਮੇਟੀ ਦੇ ਕੋਡੀਨੇਟਰ ਜਗਤਾਰ ਸਿੰਘ ਨੇ ਸ੍ਰੀ ਗੁਰੂ ਰਾਮਦਾਸ ਦਾ ਗੁਰਤਾ ਗੱਦੀ ਦਿਵਸ ਸਮੂਹ ਸੰਗਤ ਨੂੰ ਵਧਾਈ ਦਿੱਤੀ।

Related Post