ਅੱਜ ਵੀ ਜਾਰੀ ਰਹੇਗਾ ਸਰਕਾਰੀ ਬੱਸਾਂ ਦਾ ਚੱਕਾ ਜਾਮ, ਆਮ ਲੋਕ ਖੱਜਲ ਖੁਆਰ

By  Aarti December 17th 2022 12:49 PM

contractual employees Protest: ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਰੋਡਵੇਜ਼ ਅਤੇ ਪਨਬਸ ਠੇਕਾ ਮੁਲਾਜ਼ਮਾਂ ਦਾ ਬੱਸਾ ਦਾ ਚੱਕਾ ਜਾਮ ਕਰਕੇ ਰੋਸ ਪ੍ਰਦਰਸ਼ਨ ਦੂਜੇ ਦਿਨ ਵਿੱਚ ਦਾਖਲ ਕਰ ਗਿਆ ਹੈ। ਜਿਸ ਕਾਰਨ ਯਾਤਰੀਆਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬੱਸਾ ਨਾ ਚੱਲਣ ਕਾਰਨ ਲੋਕ ਮਹਿੰਗੀਆਂ ਟੈਕਸੀਆਂ ਅਤੇ ਹੋਰ ਮਹਿੰਗੇ ਸਾਧਨਾਂ ਦੀ ਵਰਤੋਂ ਕਰ ਰਹੇ ਹਨ। 

ਦੱਸ ਦਈਏ ਕਿ ਬੀਤੇ ਦਿਨ ਵੀ ਸਰਕਾਰੀ ਬੱਸਾਂ ਦਾ ਚੱਕਾ ਜਾਮ ਕੀਤਾ ਗਿਆ ਸੀ ਅਤੇ ਇਹ ਚੱਕਾ ਜਾਮ ਅੱਜ ਵੀ ਜਾਰੀ ਰਹੇਗਾ। ਹਾਲਾਂਕਿ ਸੂਬੇ ਭਰ ਵਿੱਚ ਪੱਕਾ ਮੁਲਾਜਮਾਂ ਵੱਲੋਂ ਆਪਣੀਆਂ ਡਿਊਟੀਆਂ ਨਿਭਾਈ ਜਾ ਰਹੀ ਹੈ। ਪਰ ਕੱਚੇ ਮੁਲਾਜ਼ਮਾਂ ਦਾ ਸਾਫ ਕਹਿਣਾ ਹੈ ਜਦੋਂ ਤੱਕ ਉਨ੍ਹਾਂ ਦੀਆਂ  ਮੰਗਾਂ ਪੂਰੀਆਂ ਨਹੀਂ ਹੁੰਦੀ ਉਨ੍ਹਾਂ ਦਾ ਰੋਸ ਪ੍ਰਦਰਸ਼ਨ ਚੱਲਦਾ ਰਹੇਗਾ। 

ਕਾਬਿਲੇਗੌਰ ਹੈ ਕਿ ਬੀਤੇ ਦਿਨ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸਪੈਸ਼ਲ ਰਵੀ ਭਗਤ ਨਾਲ ਮੀਟਿੰਗ ਹੋਈ ਸੀ। ਕੱਚੇ ਕਾਮਿਆਂ ਦੀ ਇਹ ਮੀਟਿੰਗ ਬੇਸਿੱਟਾ ਰਹੀ ਜਿਸ ਕਾਰਨ ਉਨ੍ਹਾਂ ਦਾ ਰੋਸ ਪ੍ਰਦਰਸ਼ਨ ਜਾਰੀ ਰਹੇਗੀ। ਕੱਚੇ ਕਾਮਿਆਂ ਵੱਲੋਂ 28 ਡਰਾਈਵਰਾਂ  ਦੀ ਭਰਤੀ ਨੂੰ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਇਨ੍ਹਾਂ ਦੇ ਨਾਲ ਹੀ ਕਈ ਹੋਰ ਵੀ ਮੰਗਾਂ ਹਨ। 

ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀਆਂ ਮੁੱਖ ਮੰਗਾਂ 

1.ਆਉਟਸੋਰਸ ਰਾਹੀ ਗ਼ੈਰ ਕਾਨੂੰਨੀ ਭਰਤੀ ਨੂੰ ਤਰੁੰਤ ਰੱਦ ਕਰਕੇ ਕੋਈ ਨੀਤੀ ਬਣਾਕੇ ਵਿਭਾਗ ਖ਼ੁਦ ਭਰਤੀ ਕਰੇ।

2. ਕੰਡੀਸਨਾਂ ਲਾ ਕੇ ਕੱਢੇਂ ਮੁਲਾਜ਼ਮਾਂ ਨੂੰ ਬਹਾਲ ਕੀਤਾਂ ਜਾਵੇਂ ਅਤੇ ਸ਼ਰਤਾਂ ਰੱਦ ਕੀਤੀਆਂ ਜਾਣ।

3. 01/10/2022 ਤੋਂ 5% ਇੰਕਰੀਮੈਂਟ ਲਾਗੂ ਤਰੁੰਤ ਬਕਾਇਆ ਸਮੇਂਤ ਵਰਕਰਾਂ ਦੇ ਖਾਤਿਆਂ ਵਿੱਚ ਪਾਇਆ ਜਾਵੇ।

4. 15/09/2021 ਤੋਂ ਬਾਅਦ ਬਹਾਲ ਹੋ‌‌ਏ ਅਤੇ ਨਵੇਂ ਭਰਤੀ ਹੋਏ ਪੀ ਆਰ ਟੀ ਸੀ ਦੇ ਮੁਲਾਜ਼ਮਾਂ ਤੇ ਤਨਖਾਹ ਵਾਧਾ ਲਾਗੂ ਕੀਤਾ ਜਾਵੇ।

5. ਪਨਬੱਸ ਦੇ ਡਾਟਾ ਐਂਟਰੀ ਉਪਰੇਟਰ ਅਤੇ ਪੀ ਆਰ ਟੀ ਸੀ ਦੇ ਅਡਵਾਸ ਬੁਕਰਾ ਤੇ ਤਨਖਾਹ ਵਾਧਾ ਲਾਗੂ ਕੀਤਾ ਜਾਵੇ।

6.ਬਟਾਲੇ ਡਿਪੂ ਦੇ ਕਡੰਕਟਰ ਦੀ ਨਜਾਇਜ਼ ਤਰੀਕੇ ਨਾਲ ਇਨਕੁਆਰੀ ਕਰਕੇ ਦੋਸੀ ਪਾਉਣ ਤੇ ਨਜਾਇਜ਼ ਧੱਕੇਸ਼ਾਹੀ ਬੰਦ ਕਰਕੇ ਬਹਾਲ ਕੀਤਾ ਜਾਵੇ।

7.ਸਮੂਹ ਪਨਬੱਸ/ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਨੂੰ ਸਰਵਿਸ ਰੂਲਾਂ ਨਾਲ ਰੈਗੂਲਰ ਕੀਤਾਂ ਜਾਵੇ।

8. ਕਿਲੋਮੀਟਰ( ਪ੍ਰ‌ਈਵੇਟ)ਬੱਸਾਂ ਦਾ ਟੈਂਡਰ ਰੱਦ ਕਰਕੇ ਵਿਭਾਗ ਆਪਣੀਆਂ ਬੱਸਾਂ ਪਾਵੇ।

ਇਹ ਵੀ ਪੜੋ: ਜਗਤਾਰ ਸਿੰਘ ਹਵਾਰਾ ਦੀ ਸੁਰੱਖਿਆ ਕਾਰਨਾਂ ਕਰਕੇ ਚੰਡੀਗੜ੍ਹ ਜ਼ਿਲ੍ਹਾ ਅਦਾਲਤ ’ਚ ਨਹੀਂ ਹੋਵੇਗੀ ਪੇਸ਼ੀ

Related Post