ਲੂ ਦੇ ਸੇਕ ਤੋਂ ਪਰੇਸ਼ਾਨ ਹੋਏ ਲੋਕਾਂ ਲਈ ਵੱਡੀ ਖੂਸ਼ਖ਼ਬਰੀ; ਅੱਜ ਸ਼ਾਮ ਤੋਂ ਬਦਲ ਸਕਦਾ ਪੰਜਾਬ ’ਚ ਮੌਸਮ ਦਾ ਮਿਜ਼ਾਜ
ਮੌਮਸ ਵਿਭਾਗ ਮੁਤਾਬਿਕ ਆਉਣ ਵਾਲੇ ਤਿੰਨ ਦਿਨਾਂ ਤੱਕ ਮੀਂਹ ਦੇ ਨਾਲ ਨਾਲ ਤੇਜ਼ ਹਵਾਵਾਂ ਚੱਲਣਗੀਆਂ ਤੇ ਹਨੇਰੀ ਤੇ ਝੱਖੜ ਦੇ ਵੀ ਆਸਾਰ ਹਨ। ਜਿਸ ਨਾਲ ਗਰਮੀ ਤੋਂ ਥੋੜੀ ਰਾਹਤ ਮਿਲੇਗੀ

Punjab Weather Update: ਪੰਜਾਬ ’ਚ ਲੋਕ ਗਰਮੀ ਤੋਂ ਕਾਫੀ ਪਰੇਸ਼ਾਨ ਹੋਏ ਪਏ ਹਨ। ਜਿਸ ਕਾਰਨ ਉਨ੍ਹਾਂ ਦਾ ਘਰੋਂ ਬਾਹਰ ਨਿਕਲਣਾ ਔਖਾ ਹੋਇਆ ਪਿਆ ਹੈ। ਪਰ ਹੁਣ ਮੌਸਮ ਵਿਭਾਗ ਨੇ ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਦੇ ਮੁਤਾਬਿਕ ਸ਼ਾਮ ਤੋਂ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਚ ਮੌਸਮ ਦਾ ਮਿਜ਼ਾਜ ਬਦਲੇਗਾ।
ਮੌਮਸ ਵਿਭਾਗ ਮੁਤਾਬਿਕ ਆਉਣ ਵਾਲੇ ਤਿੰਨ ਦਿਨਾਂ ਤੱਕ ਮੀਂਹ ਦੇ ਨਾਲ ਨਾਲ ਤੇਜ਼ ਹਵਾਵਾਂ ਚੱਲਣਗੀਆਂ ਤੇ ਹਨੇਰੀ ਤੇ ਝੱਖੜ ਦੇ ਵੀ ਆਸਾਰ ਹਨ। ਜਿਸ ਨਾਲ ਗਰਮੀ ਤੋਂ ਥੋੜੀ ਰਾਹਤ ਮਿਲੇਗੀ ਪਰ ਮੌਸਮ ’ਚ ਬਦਲਾਅ ਕਾਰਨ ਕਿਸਾਨਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਕਿਉਂਕਿ ਤੇਜ਼ ਹਵਾਵਾਂ ਕਿਸਾਨਾਂ ਦੀਆਂ ਫਸਲਾਂ ਨੂੰ ਖਰਾਬ ਕਰ ਸਕਦੀਆਂ ਹਨ।
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੰਜਾਬ ’ਚ 40 ਤੋਂ 50 ਕਿਲੋਮੀਟਰ ਦੀ ਰਫਤਾਰ ਨਾਲ ਹਵਾਵਾਂ ਚਲਣਗੀਆਂ। ਜਿਸ ਨਾਲ ਤਾਪਮਾਨ ’ਚ ਗਿਰਾਵਟ ਦਰਜ ਕੀਤੀ ਜਾਵੇਗੀ।
ਉੱਥੇ ਹੀ ਜੇਕਰ ਪੰਜਾਬ ਦੇ ਸਭ ਤੋਂ ਗਰਮ ਜ਼ਿਲ੍ਹੇ ਦੇ ਗੀਲ ਕਰੀਏ ਤਾਂ ਪੰਜਾਬ ਦਾ ਜ਼ਿਲ੍ਹਾ ਬਠਿੰਡਾ ਸਭ ਤੋਂ ਗਰਮ ਜ਼ਿਲ੍ਹਾ ਰਿਹਾ ਹੈ। ਇੱਥੇ ਦਾ ਪਾਰਾ 40 ਡਿਗਰੀ ਤੱਕ ਪਹੁੰਚ ਗਿਆ ਹੈ। ਇਸ ਸਬੰਧੀ ਮੌਸਮ ਵਿਭਾਗ ਦੇ ਮੁਖੀ ਏਕੇ ਸਿੰਘ ਨੇ ਦਿੱਤੀ ਹੈ। ਉਨ੍ਹਾਂ ਮੁਤਾਬਿਕ ਪੱਛਮੀ ਗੜਬੜੀ ਦੇ ਕਾਰਨ ਮੌਸਮ ’ਚ ਤਬਦੀਲੀ ਆਵੇਗੀ।
ਇਹ ਵੀ ਪੜ੍ਹੋ: ਰਾਜਪੁਰਾ ’ਚ ਵਾਪਰੀ ਵੱਡੀ ਘਟਨਾ; ਕੋਲਡ ਸਟੋਰ 'ਚੋਂ ਅਮੋਨੀਆ ਗੈਸ ਹੋਈ ਲੀਕ, ਫਾਇਰ ਬ੍ਰਿਗੇਡ ਦੇ 4 ਮੁਲਾਜ਼ਮ ਹੋਏ ਬੇਹੋਸ਼