Sub Inspector Arrest : 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਬ-ਇੰਸਪੈਕਟਰ ਅਤੇ ਉਸਦੇ ਸਾਥੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਵੇਂ ਮੁਲਜ਼ਮਾਂ ਵਿਰੁੱਧ ਕੁਲਦੀਪ ਸਿੰਘ ਵਾਸੀ ਮਠੇਰੇ ਪਿੰਡ ,ਜ਼ਿਲ੍ਹਾ ਫਿਰੋਜ਼ਪੁਰ ਵੱਲੋਂ ਦਰਜ ਕਰਵਾਈ ਸ਼ਿਕਾਇਤ ਤੋਂ ਬਾਅਦ ਕੇਸ ਦਰਜ ਕੀਤਾ ਗਿਆ ਹੈ।

By  Aarti April 4th 2025 08:39 AM
Sub Inspector Arrest : 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਬ-ਇੰਸਪੈਕਟਰ ਅਤੇ ਉਸਦੇ ਸਾਥੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Sub Inspector Arrest : ਭ੍ਰਿਸ਼ਟਾਚਾਰ ਵਿਰੁੱਧ ਆਪਣੀ ਨਾ-ਕਾਬਿਲ-ਏ-ਬਰਦਾਸ਼ਤ ਪਹੁੰਚ  ਨੂੰ ਜਾਰੀ ਰੱਖਦੇ ਹੋਏ, ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਸਬ- ਇੰਸਪੈਕਟਰ ਅਤੇ ਉਸਦੇ ਸਾਥੀ ਪ੍ਰਾਈਵੇਟ ਆਪਰੇਟਰ ਨੂੰ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿੱਚ ਤਾਇਨਾਤ ਪੁਲਿਸ ਚੌਕੀ ਇੰਚਾਰਜ ਸਬ -ਇੰਸਪੈਕਟਰ ਸਰਵਣ ਸਿੰਘ ਅਤੇ ਉਸਦੇ ਸਾਥੀ ਪ੍ਰਦੀਪ ਸਿੰਘ ਪ੍ਰਾਈਵੇਟ ਆਪਰੇਟਰ ਵਜੋਂ ਹੋਈ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਵੇਂ ਮੁਲਜ਼ਮਾਂ ਵਿਰੁੱਧ ਕੁਲਦੀਪ ਸਿੰਘ ਵਾਸੀ ਮਠੇਰੇ ਪਿੰਡ ,ਜ਼ਿਲ੍ਹਾ ਫਿਰੋਜ਼ਪੁਰ ਵੱਲੋਂ ਦਰਜ ਕਰਵਾਈ ਸ਼ਿਕਾਇਤ ਤੋਂ ਬਾਅਦ ਕੇਸ ਦਰਜ ਕੀਤਾ ਗਿਆ ਹੈ।

ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਦੱਸਿਆ ਹੈ ਕਿ ਸਬ- ਇੰਸਪੈਕਟਰ ਨੇ ਉਸਦੇ ਭਰਾ ਵਿਰੁੱਧ ਦਰਜ ਮੁਕੱਦਮੇ ਵਿੱਚ ਸ਼ਿਕਾਇਤਕਰਤਾ ਦੀ ਮਦਦ ਕਰਨ ਲਈ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਆਪਣੇ ਪ੍ਰਾਈਵੇਟ ਆਪਰੇਟਰ ਪ੍ਰਦੀਪ ਸਿੰਘ ਰਾਹੀਂ 20000 ਰੁਪਏ ਮੌਕੇ ’ਤੇ ਹੀ ਲੈ ਲਏ ਸਨ । ਜਦੋਂ ਮੁਲਜ਼ਮ ਵੱਲੋਂ ਬਾਕੀ ਰਕਮ ਦੀ ਮੰਗ ਕੀਤੀ ਗਈ ਤਾਂ ਸ਼ਿਕਾਇਤਕਰਤਾ ਨੇ ਉਸਦੀ  ਵੀਡੀਓ ਵੀ ਰਿਕਾਰਡ ਕਰ ਲਈ ਸੀ ।

ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸਬੰਧ ਵਿੱਚ ਦੋਵਾਂ ਮੁਲਜ਼ਮਾਂ ਵਿਰੁੱਧ ਪੀ.ਸੀ. (ਸੋਧ) ਮੁਤਾਬਿਕ ਸੋਧੇ ਐਕਟ 2018 ਅਧੀਨ ਭ੍ਰਿਸ਼ਟਾਚਾਰ ਰੋਕੂ ਕਾਨੂੰਨ 1988 ਦੀ ਧਾਰਾ 7 ਦੇ ਤਹਿਤ, ਫਿਰੋਜ਼ਪੁਰ ਦੇ ਵੀ.ਬੀ. ਰੇਂਜ ਪੁਲਿਸ ਸਟੇਸ਼ਨ ਵਿਖੇ ਕੇਸ ਦਰਜ ਕੀਤਾ ਗਿਆ ਹੈ। ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ : ਸਾਰੇ ਅਕਾਲੀ ਦਲ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ, ਕੋਈ ਇੱਕ ਮਾਨਤਾ ਪ੍ਰਾਪਤ ਦਾ ਦਾਅਵਾ ਨਹੀਂ ਕਰ ਸਕਦਾ : ਜਥੇਦਾਰ ਕੁਲਦੀਪ ਸਿੰਘ ਗੜਗਜ

Related Post