ਅੰਮ੍ਰਿਤਸਰ ਵਿੱਚ ਡਿਊਟੀ ਦੌਰਾਨ ਸਬ ਇੰਸਪੈਕਟਰ ਦੀ ਮੌਤ, ਸਰਕਾਰੀ ਸਨਮਾਨਾਂ ਨਾਲ ਕੀਤਾ ਅੰਤਮ ਸਸਕਾਰ

2 ਦਿਨ ਪਹਿਲਾ ਅੰਮ੍ਰਿਤਸਰ ਵਿੱਚ ਡਿਊਟੀ ਦੌਰਾਨ ਸਬ ਇੰਸਪੈਕਟਰ ਮਨਮੋਹਨ ਸਿੰਘ ਦੀ ਮੌਤ ਹੋ ਗਈ ਸੀ, ਜਿਹਨਾਂ ਦਾ ਅੱਜ ਸਰਕਾਰੀ ਸਨਮਾਨਾਂ ਦਾ ਅੰਤਮ ਸਸਕਾਰ ਕੀਤਾ ਗਿਆ।

By  Dhalwinder Sandhu June 16th 2024 05:02 PM

ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਡਿਊਟੀ ਦੌਰਾਨ ਸਬ ਇੰਸਪੈਕਟਰ ਮਨਮੋਹਨ ਸਿੰਘ ਦੀ ਮੌਤ ਹੋ ਗਈ ਸੀ, ਜਿਹਨਾਂ ਦਾ ਅੱਜ ਸਰਕਾਰੀ ਸਨਮਾਨ ਨਾਲ ਅੰਤਮ ਸਸਕਾਰ ਕੀਤਾ ਗਿਆ। ਸਸਕਾਰ ਮੌਕੇ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਨਾਲ-ਨਾਲ ਪੁਲਿਸ ਦੇ ਹੋਰ ਆਲਾ ਅਧਿਕਾਰੀ ਮੌਜੂਦ ਸਨ। ਮਰਹੂਮ ਸਬ ਇੰਸਪੈਕਟਰ ਆਪਣੇ ਪਿਛੇ 2 ਧੀਆਂ ਅਤੇ ਇੱਕ ਪੁੱਤਰ ਛੱਡ ਗਏ ਹਨ। 

ਇਸ ਮੌਕੇ ਮ੍ਰਿਤਕ ਸਬ ਇੰਸਪੈਕਟਰ ਮਨਮੋਹਨ ਸਿੰਘ ਦੇ ਪੁੱਤਰ ਰਣਜੀਤ ਸਿੰਘ ਨੇ ਦੱਸਿਆ ਕਿ ਉਹਨਾਂ ਦੇ ਪਿਤਾ ਐੱਸਐੱਸਪੀਆਰਐੱਨ ਢੋਕੇ ਨਾਲ ਕਾਫੀ ਲੰਮੇ ਸਮੇਂ ਤੋਂ ਡਿਊਟੀ ਨਿਭਾ ਰਹੇ ਸਨ ਅਤੇ 2 ਦਿਨ ਪਹਿਲਾ ਡਿਊਟੀ ਦੌਰਾਨ ਉਹਨਾਂ ਦੀ ਮੌਤ ਹੋ ਜਾਣ ਕਾਰਨ ਪਰਿਵਾਰ ਸਦਮੇ ਵਿੱਚ ਹੈ। ਫਿਲਹਾਲ ਪੁਲਿਸ ਪ੍ਰਸ਼ਾਸਨ ਵੱਲੋਂ ਪੂਰਨ ਸਹਿਯੋਗ ਦੇ ਨਾਲ ਉਹਨਾਂ ਦਾ ਸਸਕਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Moving Car Fire: ਚੱਲਦੀ ਕਾਰ ਨੂੰ ਲੱਗੀ ਭਿਆਨਕ ਅੱਗ, ਜ਼ਿੰਦਾ ਸੜਿਆ ਡਰਾਈਵਰ

Related Post