ਸੁਧੀਰ ਸੂਰੀ ਕਤਲ ਮਾਮਲਾ: ਪੰਜਾਬ 'ਚ ਲਾਅ ਐਂਡ ਆਰਡਰ ਦੀ ਸਥਿਤੀ 'ਤੇ ਚੁੱਕੇ ਜਾ ਰਹੇ ਹਨ ਸਵਾਲ
ਚੰਡੀਗੜ੍ਹ: ਪੰਜਾਬ ਵਿੱਚ ਆਮ ਆਦਮੀ ਪਾਰਟੀ ਵੱਲੋਂ ਸੱਤਾ ਸੰਭਾਲਣ ਮਗਰੋਂ ਲਾਅ ਐਂਡ ਆਰਡਰ ਦੀ ਸਥਿਤੀ ਦਿਨੋਂ ਦਿਨ ਖਰਾਬ ਹੁੰਦੀ ਜਾਂ ਰਹੀ ਹੈ। ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਅਮਨ ਸ਼ਾਂਤੀ ਹੋਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਹਕੀਕਤ ਕੁਝ ਹੋਰ ਹੀ ਤਸਵੀਰ ਪੇਸ਼ ਕਰ ਰਹੀ ਹੈ। ਅੱਜ ਸ਼ੁਕਰਵਾਰ ਨੂੰ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਨੂੰ ਅੰਮ੍ਰਿਤਸਰ ਸਥਿਤ ਗੋਪਾਲ ਮੰਦਿਰ ਦੇ ਬਾਹਰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਹਮਲੇ ਦੀਆਂ ਵੀਡੀਓਜ਼ ਵੀ ਵਾਇਰਲ ਹੋ ਰਹੀਆ ਹਨ ਜਿਸ ਵਿੱਚ ਸਪੱਸ਼ਟ ਦਿਖਾਈ ਦੇ ਰਿਹਾ ਹੈ ਕਿ ਕਿਵੇਂ ਗੋਲੀਆ ਮਾਰ ਕੇ ਮੁਲਜ਼ਮ ਫਰਾਰ ਹੋਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਦੂਜੇ ਪਾਸੇ ਸੂਰੀ ਦੇ ਨਾਲ ਪੁਲਿਸ ਦੀ ਸਕਿਉਰਿਟੀ ਵੀ ਸੀ।
ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ ਨੇ ਕਤਲ ਦੀ ਜਾਣਕਾਰੀ ਦਿੰਦਿਆ ਦੱਸਿਆ ਕਿ ਸਾਨੂੰ ਕੰਟਰੋਲ ਰੂਮ ਤੋਂ 3.50 ਤੋਂ 4 ਵਿਚਕਾਰ ਫੋਨ ਆਇਆ ਸੀ ਕਿ ਸਿਵ ਸੈਨਾ ਆਗੂ ਸੁਧੀਰ ਸੂਰੀ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ। ਬੁਲੇਟ ਇੰਜਰੀ ਕਰਕੇ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਸਕੋਟ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ ਹੈ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਫਿਲਹਾਲ ਗੋਲੀ ਚਲਾਉਣ ਵਾਲੇ ਅਪਰਾਧੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਕੋਲੋਂ ਹਥਿਆਰ ਵੀ ਬਰਾਮਦ ਕਰ ਲਿਆ ਹੈ। ਇਸ ਦੌਰਾਨ ਪੁਲਿਸ ਕਮਿਸ਼ਨਰ ਨੇ ਅੰਮ੍ਰਿਤਸਰ ਦੇ ਲੋਕਾਂ ਸ਼ਾਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਇਸ ਤੋਂ ਇਲਾਵਾ ਉਨਾਂ ਕਿਹਾ ਕਿ ਇਸ ਮਾਮਲੇ ਵਿੱਚ ਜਾਂਚ ਚੱਲ ਰਹੀ ਹੈ।
ਸੁਧੀਰ ਸੂਰੀ ਤੋਂ ਪਹਿਲਾ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ 29 ਮਈ ਦੀ ਸ਼ਾਮ ਗੋਲੀਆਂ ਮਾਰ ਕੇ ਕਤਲ ਕੀਤਾ ਜਾਂਦਾ ਹੈ। ਉਸ ਤੋਂ ਬਾਅਦ ਮੂਸੇਵਾਲਾ ਦੇ ਪਿਤਾ ਦੇ ਬਿਆਨਾਂ ਆਧਰਿਤ ਮਾਮਲਾ ਦਰਜ ਕੀਤਾ ਜਾਂਦਾ ਹੈ। ਪੁਲਿਸ ਵੱਲੋਂ ਲਾਰੈਸ਼ ਬਿਸ਼ਨੋਈ ਨੂੰ ਦਿੱਲੀ ਤੋਂ ਪੰਜਾਬ ਲਿਆ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਗੈਂਗਸਟਰਾਂ ਅਤੇ ਸ਼ਾਰਪ ਸ਼ੂਟਰਾਂ ਦੀ ਗ੍ਰਿਫ਼ਤਾਰੀ ਹੋਈ ਪਰ ਅਜੇ ਤੱਕ ਪੁਲਿਸ ਦੀ ਜਾਂਚ ਕਿਸੇ ਕਿਨਾਰੇ ਨਹੀਂ ਪਹੁੰਚੀ।
ਇਹ ਵੀ ਪੜ੍ਹੋ: ਪਾਕਿ ਦੀ ਨਾਪਾਕ ਹਰਕਤ, ਭਾਰਤ-ਪਾਕਿ ਸਰਹੱਦ 'ਤੇ ਫਿਰ ਡਰੋਨ ਦੀ ਹਲਚਲ