’ਗੁਰੂ ਕੀ ਨਗਰੀ’ ਦੇ ਵਿਕਾਸ ਲਈ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਹਮਾਇਤ ਕਰਨ: ਸੁਖਬੀਰ ਸਿੰਘ ਬਾਦਲ

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਾਡਾ ਦਿਲ ’ਗੁਰੂ ਕੀ ਨਗਰੀ’ ਲਈ ਧੜਕਦਾ ਹੈ। ਉਹਨਾਂ ਕਿਹਾ ਕਿ ਇਹੀ ਕਾਰਣ ਹੈ ਕਿ ਅਸੀਂ ਵਿਰਾਸਤੀ ਮਾਰਗ ਬਣਾ ਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਹਨ ਜਿਸ ਸਦਮਾ ਸ਼ਹਿਰ ਦੇ ਅੰਦਰੂਨੀ ਹਿੱਸੇ ਦਾ ਵਿਕਾਸ ਹੋਇਆ ਤੇ ਸੈਰ ਸਪਾਟਾ ਗਤੀਵਿਧੀਆਂ ਨੂੰ ਵੀ ਹੁਲਾਰਾ ਮਿਲਿਆ ਹੈ।

By  KRISHAN KUMAR SHARMA May 29th 2024 09:34 PM

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ’ਗੁਰੂ ਕੀ ਨਗਰੀ’ ਦੇ ਨਾਲ-ਨਾਲ ਇਸ ਪਾਰਲੀਮਾਨੀ ਹਲਕੇ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਅਕਾਲੀ ਦਲ ਦੀ ਹਮਾਇਤ ਕਰਨ ਕਿਉਂਕਿ ਇਸ ਪਾਰਟੀ ਨੇ ਹੀ ਇਸ ਸ਼ਹਿਰ ਨੂੰ ਸੈਰ-ਸਪਾਟਾ ਹੱਬ ਵਜੋਂ ਵਿਕਸਤ ਕੀਤਾ ਹੈ ਤੇ ਉਹਨਾਂ ਨੇ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਪਾਕਿਸਤਾਨ ਨਾਲ ਵਪਾਰ ਮੁੜ ਸ਼ੁਰੂ ਕਰਨ ਅਤੇ ਸਰਹੱਦੀ ਪੱਟੀ ’ਤੇ ਉਦਯੋਗਾਂ ਲਈ ਵਿਸ਼ੇਸ਼ ਪੈਕੇਜ ਦੇਣ ਦਾ ਵਾਅਦਾ ਕੀਤਾ।

ਅਕਾਲੀ ਦਲ ਦੇ ਪ੍ਰਧਾਨ ਜਿਹਨਾਂ ਅੰਮ੍ਰਿਤਸਰ ਵਿਚ ਪਾਰਟੀ ਉਮੀਦਵਾਰ ਅਨਿਲ ਜੋਸ਼ੀ ਦੇ ਹੱਕ ਵਿਚ ਵਿਸ਼ਾਲ ਰੋਡ ਦੀ ਅਗਵਾਈ ਕੀਤੀ ਜਿਥੇ ਪਿਛਲੇ ਸਾਰੇ ਰਿਕਾਰਡ ਟੁੱਟ ਗਏ। ਇਸ ਮੌਕੇ ਹਜ਼ਾਰਾਂ ਲੋਕ ਸੜਕਾਂ ’ਤੇ ਨਿਤਰ ਆਏ ਤੇ ਅਕਾਲੀ ਦਲ ਦੇ ਪ੍ਰਧਾਨ ਨਾਲ ਮੁਲਾਕਾਤ ਕੀਤੀ ਤੇ ਉਹਨਾਂ ਦੇ ਟਰੱਕ ਦੇ ਚੜ੍ਹ ਕੇ ਉਹਨਾਂ ਨੂੰ ਫੁੱਲਾਂ ਦੇ ਹਾਰ ਪਾਏ ਤੇ ਉਹਨਾਂ ’ਤੇ ਫੁੱਲ ਪੱਤੀਆਂ ਦੀ ਵਰਖਾ ਵੀ ਕੀਤੀ ਤੇ ਉਹਨਾਂ ਨੂੰ ਗੇਂਦੇ ਦੇ ਫੁੱਲਾਂ ਦੇ ਹਾਰ ਵੀ ਪਾਏ।

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਾਡਾ ਦਿਲ ’ਗੁਰੂ ਕੀ ਨਗਰੀ’ ਲਈ ਧੜਕਦਾ ਹੈ। ਉਹਨਾਂ ਕਿਹਾ ਕਿ ਇਹੀ ਕਾਰਣ ਹੈ ਕਿ ਅਸੀਂ ਵਿਰਾਸਤੀ ਮਾਰਗ  ਬਣਾ ਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਹਨ ਜਿਸ ਸਦਮਾ ਸ਼ਹਿਰ ਦੇ ਅੰਦਰੂਨੀ ਹਿੱਸੇ ਦਾ ਵਿਕਾਸ ਹੋਇਆ ਤੇ ਸੈਰ ਸਪਾਟਾ ਗਤੀਵਿਧੀਆਂ ਨੂੰ ਵੀ ਹੁਲਾਰਾ ਮਿਲਿਆ ਹੈ। ਉਹਨਾਂ ਕਿਹਾ ਕਿ ਅਸੀਂ ਸ੍ਰੀ ਦਰਬਾਰ ਸਾਹਿਬ ਦੇ ਆਲੇ-ਦੁਆਲੇ ਖੂਬਸੂਰਤ ਪਲਾਜ਼ਾ ਦਾ ਨਿਰਮਾਣ ਕੀਤਾ, ਦੁਰਗਿਆਣਾ ਮੰਦਿਰ ਤੇ ਰਾਮ ਤੀਰਥ ਸਥਲ ਦਾ ਸੁੰਦਰੀ ਕਰਨ ਕੀਤਾ। ਆਪਣਾ ਪਿੰਡ ਤੇ ਪਾਰਟੀਸ਼ਨ ਮਿਊਜ਼ੀਅਮ ਵਰਗੇ ਪ੍ਰਾਜੈਕਟਾਂ ਨੂੰ ਲਿਆਂਦਾ। ਉਹਨਾਂ ਕਿਹਾ ਕਿ ਸਾਰੇ ਵਿਰਾਸਤੀ ਸ਼ਹਿਰ ਨੂੰ ਨਵੀਂ ਦਿੱਖ ਦੇਣ ਲਈ 1500 ਕਰੋੜ ਰੁਪਏ ਖਰਚੇ ਜਾਣਗੇ।

ਉਹਨਾਂ ਕਿਹਾ ਕਿ ਅਸੀਂ ਪਾਕਿਸਤਾਨ ਨਾਲ ਕੌਮਾਂਤਰੀ ਸਰਹੱਦ ’ਤੇ ਵਪਾਰ ਮੁੜ ਸ਼ੁਰੂ ਕਰਨ ਦੇ ਯਤਨ ਕਰਾਂਗੇ ਤੇ ਅਸੀਂ ਸਰਹੱਦੀ ਪੱਟੀ ਲਈ ਵਿਸ਼ੇਸ਼ ਉਦਯੋਗਿਕ ਨੀਤੀ ਦੀ ਸਿਰਜਣਾ ਕਰਨ ਵਾਸਤੇ ਵਚਨਬੱਧ ਹਾਂ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਕਾਲੀ ਦੀ ਹਮਾਇਤ ਕਰਨ ਜੋ ਇਕਲੌਤੀ ਪਾਰਟੀ ਹੈ ਜਿਸਨੇ ਸ਼ਹਿਰਾਂ ਤੇ ਸਰਹੱਦੀ ਪੱਟੀ ਨੂੰ ਵਿਕਾਸ ਦੇ ਮਾਮਲੇ ਵਿਚ ਨਵੇਂ ਸਿਖ਼ਰਾਂ ’ਤੇ ਲਿਆਂਦਾ ਹੈ। ਉਹਨਾਂ ਕਿਹਾ ਕਿ ਤੁਸੀਂ ਆਪਣੇ ਆਲੇ ਦੁਆਲੇ ਵੇਖੋ, ਅੰਮ੍ਰਿਤਸਰ ਸਿਆਸੀ ਬੇਰੁਖੀ ਦਾ ਸ਼ਿਕਾਰ ਹੋ ਚੁੱਕਾ ਹੈ। ਉਹਨਾਂ ਕਿਹਾ ਕਿ ਨਾ ਤਾਂ ਕਾਂਗਰਸ ਪਾਰਟੀ ਤੇ ਨਾ ਹੀ ਆਪ ਨੇ ਪਵਿੱਤਰ ਸ਼ਹਿਰ ਵਾਸਤੇ ਕੁਝ ਕੀਤਾ ਹੈ।

ਪਾਰਟੀ ਪ੍ਰਧਾਨ ਨੇ ਲੋਕਾਂ ਨੂੰ  ਅਪੀਲ ਕੀਤੀ ਕਿ ਉਹ ਅਕਾਲੀ ਦਲ ਦੀ ਹਮਾਇਤ ਕਰਨ ਤਾਂ ਜੋ ਅਨਿਲ ਜੋਸ਼ੀ ਸ਼ਹਿਰ ਵਿਚੋਂ ਵੱਡੀ ਜਿੱਤ ਹਾਸਲ ਕਰ ਸਕਣ ਕਿਉਂਕਿ ਉਹਨਾਂ ਨੂੰ ਵਿਕਾਸ ਦਾ ਮਸੀਹਾ ਮੰਨਿਆ ਜਾਂਦਾ ਹੈ। ਇਸ ਮੌਕੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੀ ਵਿਸ਼ਾਲ ਰੋਡ ਸ਼ੋਅ ਦੌਰਾਨ ਪਾਰਟੀ ਪ੍ਰਧਾਨ ਦੇ ਨਾਲ ਹਾਜ਼ਰ ਸੀ।

Related Post