ਸੁਖਬੀਰ ਸਿੰਘ ਬਾਦਲ ਅੱਜ ਹੋਵੇਗਾ ਫੈਸਲਾ ? ਜਥੇਦਾਰ ਸਾਹਿਬ ਨੇ ਫੈਸਲਾ ਸੁਣਾਉਣਾ ਕੀਤਾ ਸ਼ੁਰੂ

Sukhbir Singh Badal : ਜਾਣਕਾਰੀ ਅਨੁਸਾਰ ਸ੍ਰੀ ਅਕਾਲ ਤਖਤ ਸਾਹਿਬ 'ਤੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ 1 ਵਜੇ ਦੇ ਲਗਭਗ ਹੋ ਸਕਦੀ ਹੈ। ਜ਼ਿਕਰਯੋਗ ਹੈ ਕਿ ਸਿੰਘ ਸਾਹਿਬ ਵੱਲੋਂ ਸੁਖਬੀਰ ਸਿੰਘ ਬਾਦਲ ਸਮੇਤ 2007 ਤੋਂ 2017 ਤੱਕ ਕੈਬਿਨੇਟ ਦਾ ਹਿੱਸਾ ਰਹੇ ਸਿੱਖ ਮੰਤਰੀ ਵੀ ਤਲਬ ਕੀਤੇ ਗਏ ਹਨ।

By  KRISHAN KUMAR SHARMA December 2nd 2024 10:03 AM -- Updated: December 2nd 2024 01:47 PM

Dec 2, 2024 01:47 PM

ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸੁਣਾ ਰਹੇ ਫੈਸਲਾ

ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸੁਣਾ ਰਹੇ ਹਨ ਫੈਸਲਾ

Dec 2, 2024 01:39 PM

ਜਥੇਦਾਰ ਸਾਹਿਬ ਨੇ ਫੈਸਲਾ ਸੁਣਾਉਣਾ ਕੀਤਾ ਸ਼ੁਰੂ

ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਖਤਮ ਹੋ ਗਈ ਹੈ ਅਤੇ ਹੁਣ ਜਥੇਦਾਰ ਸਾਹਿਬ ਨੇ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਫੈਸਲਾ ਸੁਣਾਉਣਾ ਸ਼ੁਰੂ ਕਰ ਦਿੱਤਾ ਹੈ...

Dec 2, 2024 01:37 PM

ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ 'ਤੇ ਪਹੁੰਚੇ ਪੰਜ ਸਿੰਘ ਸਾਹਿਬਾਨ

ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ, ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ, ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਜਥੇਦਾਰ ਤਖਤ ਸ਼੍ਰੀ ਕੇਸਗੜ੍ਹ ਸਾਹਿਬ, ਗ੍ਰੰਥੀ ਸੱਚਖੰਡ ਸ੍ਰੀ ਹਰਮੰਦਰ ਸਾਹਿਬ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਅਤੇ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ 'ਤੇ ਪਹੁੰਚੇ।

Dec 2, 2024 01:24 PM

ਫ਼ੈਸਲੇ ਦੀ ਘੜੀ ਅੱਜ...ਸੁਖਬੀਰ ਸਿੰਘ ਬਾਦਲ ਨੂੰ ਕੁੱਝ ਦੇਰ 'ਚ ਹੋਵੇਗੀ ਧਾਰਮਿਕ ਸਜ਼ਾ ?

ਫ਼ੈਸਲੇ ਦੀ ਘੜੀ ਅੱਜ...ਸੁਖਬੀਰ ਸਿੰਘ ਬਾਦਲ ਨੂੰ ਕੁੱਝ ਦੇਰ 'ਚ ਹੋਵੇਗੀ ਧਾਰਮਿਕ ਸਜ਼ਾ ?

Dec 2, 2024 01:18 PM

ਤਨਖਾਹੀਆ ਕਰਾਰ ਦੇਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਦਾ ਆਇਆ ਸੀ ਇਹ ਬਿਆਨ

ਤਨਖਾਹੀਆ ਕਰਾਰ ਦੇਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ ਕਿ ‘ਵਾਹਿਗਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ, ਮੀਰੀ ਪੀਰੀ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੁਕਮ ਨੂੰ ਦਾਸ ਸਿਰ ਨਿਵਾਂ ਕੇ ਪ੍ਰਵਾਨ ਕਰਦਾ ਹੈ। ਹੁਕਮ ਅਨੁਸਾਰ ਜਲਦੀ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਪੇਸ਼ ਹੋ ਕੇ ਖ਼ਿਮਾ ਜਾਚਨਾ ਕਰਾਂਗਾ ਜੀ।’

Dec 2, 2024 01:18 PM

ਪੰਜ ਸਿੰਘ ਸਾਹਿਬਾਨ ਦਾ ਸੁਖਬੀਰ ਸਿੰਘ ਬਾਦਲ 'ਤੇ ਕੀ ਕਿਹਾ ਸੀ

''ਸੁਖਬੀਰ ਸਿੰਘ ਬਾਦਲ ਨੇ ਬਤੌਰ ਡਿਪਟੀ ਮੁੱਖ ਮੰਤਰੀ ਪੰਜਾਬ ਸਰਕਾਰ ਅਤੇ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਹੁੰਦਿਆਂ ਹੋਇਆ ਕੁਝ ਅਜਿਹੇ ਫੈਸਲੇ ਲਏ, ਜਿਸ ਨਾਲ ਪੰਥਕ ਸਰੂਪ ਦੇ ਅਕਸ ਨੂੰ ਬਹੁਤ ਭਾਰੀ ਢਾਹ ਲੱਗੀ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਹਾਲਤ ਬਹੁਤ ਪਤਲੀ ਹੋਈ ਪੰਥਕ ਹਿੱਤਾਂ ਨੂੰ ਬਹੁਤ ਭਾਰੀ ਨੁਕਸਾਨ ਹੋਇਆ। ਇਸ ਲਈ 2007 ਤੋਂ 2017 ਤੇ ਸਰਕਾਰ ਵਿੱਚ ਮੌਜੂਦ ਰਹੇ ਇਸ ਦੇ ਭਾਈਵਾਲ ਸਿੱਖ ਕੈਬਨਟ ਮੰਤਰੀ ਇਸ ਸਬੰਧੀ ਆਪਣਾ ਸਪਸ਼ਟੀਕਰਨ 15 ਦਿਨਾਂ ਦੇ ਅੰਦਰ ਅੰਦਰ ਨਿਜੀ ਰੂਪ ਵਿੱਚ ਪੇਸ਼ ਹੋ ਕੇ ਸ੍ਰੀ ਅਕਾਲ ਤਖਤ ਸਾਹਿਬ ਜੀ ਵਿਖੇ ਦੇਣ ਸੁਖਬੀਰ ਸਿੰਘ ਬਾਦਲ ਜਿੰਨਾ ਚਿਰ ਨਿਮਾਣੇ ਸਿੱਖ ਦੀ ਤਰ੍ਹਾਂ ਸ੍ਰੀ ਅਕਾਲ ਤਖਤ ਸਾਹਿਬ ਜੀ ਉੱਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿੱਚ ਸਿੱਖ ਸੰਗਤ ਤੇ ਪੰਜ ਸਿੰਘ ਸਾਹਿਬਾਨ ਦੀ ਹਾਜ਼ਰੀ ਵਿੱਚ ਆਪਣੇ ਕੀਤੇ ਹੋਏ ਗੁਨਾਹਾਂ ਦੀ ਮਾਫੀ ਨਹੀਂ ਮੰਗਦੇ, ਉਨ੍ਹਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਜੀ ਤੋਂ ਤਨਖਾਹੀਆ ਘੋਸ਼ਿਤ ਕੀਤਾ ਜਾਂਦਾ ਹੈ। ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ।''

Dec 2, 2024 01:15 PM

ਸੁਖਬੀਰ ਸਿੰਘ ਬਾਦਲ ਨੂੰ 30 ਅਗਸਤ ਨੂੰ ਦਿੱਤਾ ਗਿਆ ਸੀ ਤਨਖਾਹੀਆ ਕਰਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਸਿੰਘ ਬਾਦਲ ਨੂੰ 30 ਅਗਸਤ 2024 ਨੂੰ ਤਨਖਾਹੀਆ ਕਰਾਰ ਦਿੱਤਾ ਸੀ। ਸੁਖਬੀਰ ਬਾਦਲ 'ਤੇ ਆਪਣੀ ਸਰਕਾਰ ਦੌਰਾਨ ਕਈ ਗੁਨਾਹ ਕੀਤੇ ਜਾਣ ਦੇ ਇਲਜ਼ਾਮ ਲੱਗੇ ਸਨ। ਇਹ ਫੈਸਲਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 5 ਸਿੰਘ ਸਾਹਿਬਾਨਾਂ ਦੀ ਹੋਈ ਬੈਠਕ ਵਿੱਚ ਲਿਆ ਗਿਆ ਸੀ। ਇਸ ਪਿੱਛੋਂ ਅੱਜ ਸੁਖਬੀਰ ਸਿੰਘ ਬਾਦਲ ਨੂੰ ਸਜ਼ਾ 'ਤੇ ਫੈਸਲਾ ਆਉਣ ਦੀ ਸੰਭਾਵਨਾ ਹੈ।

Dec 2, 2024 12:51 PM

ਇਕੱਤਰਤਾ ਤੋਂ ਪਹਿਲਾਂ ਸਿੰਘ ਸਾਹਿਬ ਨੇ ਕੀਤੀ ਅਰਦਾਸ

ਇਕੱਤਰਤਾ ਕੁੱਝ ਹੀ ਸਮੇਂ ਵਿੱਚ ਸ਼ੁਰੂ ਹੋਣ ਜਾ ਰਹੀ ਹੈ, ਜਿਸ ਨੂੰ ਲੈ ਕੇ ਲਗਭਗ ਸਾਰੇ ਆਗੂ ਪਹੁੰਚ ਰਹੇ ਹਨ। ਇਕੱਤਰਤਾ ਤੋਂ ਪਹਿਲਾ ਪੰਜ ਸਿੰਘ ਸਾਹਿਬਾਨ ਵੱਲੋਂ ਅਰਦਾਸ ਕੀਤੀ ਗਈ ਹੈ।

ਉਧਰ, ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਸਮੇਤ ਪਹੁੰਚ ਚੁੱਕੇ ਹਨ। ਇਸਤੋਂ ਇਲਾਵਾ ਬਾਗੀ ਧੜੇ ਦੇ ਆਗੂ ਵੀ ਪਹੁੰਚੇ ਹੋਏ ਹਨ।

Dec 2, 2024 12:39 PM

ਸੁਖਬੀਰ ਸਿੰਘ ਬਾਦਲ ਤੇ ਮਜੀਠੀਆ ਵੀ ਪਹੁੰਚੇ ਸ੍ਰੀ ਅਕਾਲ ਤਖਤ ਸਾਹਿਬ

ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਸਮੇਤ ਸੁਰਜੀਤ ਸਿੰਘ ਰੱਖੜਾ ਅਤੇ ਮਨਜਿੰਦਰ ਸਿੰਘ ਸਿਰਸਾ ਵੀ ਪਹੁੰਚ ਗਏ ਹਨ ਅਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਤਮਸਤਕ ਹੋ ਰਹੇ ਹਨ।


Dec 2, 2024 12:14 PM

ਦਲਜੀਤ ਸਿੰਘ ਚੀਮਾ ਸਮੇਤ ਅਕਾਲੀ ਦਲ ਦੇ ਕਈ ਆਗੂ ਸ੍ਰੀ ਅਕਾਲ ਤਖਤ ਸਾਹਿਬ ਪਹੁੰਚੇ

ਮੀਟਿੰਗ 'ਚ ਸ਼ਾਮਲ ਹੋਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾਕਟਰ ਦਲਜੀਤ ਸਿੰਘ ਚੀਮਾ, ਹੀਰਾ ਸਿੰਘ ਗਾਬੜੀਆ, ਸੋਹਨ ਸਿੰਘ ਠੰਡਲ ਅਤੇ ਪਰਮਿੰਦਰ ਸਿੰਘ ਢੀਡਸਾ ਸਮੇਤ ਕਈ ਆਗੂ ਪਹੁੰਚ ਚੁੱਕੇ ਹਨ।


Dec 2, 2024 12:11 PM

ਮੀਟਿੰਗ ਵਿੱਚ ਪੰਜ ਸਿੰਘ ਸਾਹਿਬਾਨ ਕਰਨਗੇ ਫੈਸਲਾ

ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ, ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ, ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਜਥੇਦਾਰ ਤਖਤ ਸ਼੍ਰੀ ਕੇਸਗੜ੍ਹ ਸਾਹਿਬ, ਗ੍ਰੰਥੀ ਸੱਚਖੰਡ ਸ੍ਰੀ ਹਰਮੰਦਰ ਸਾਹਿਬ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਅਤੇ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਹੋਣਗੇ ਮੀਟਿੰਗ 'ਚ ਸ਼ਾਮਿਲ।

Dec 2, 2024 12:09 PM

ਸੁਖਬੀਰ ਸਿੰਘ ਬਾਦਲ ਦੇ ਮਾਮਲੇ 'ਚ ਅੱਜ ਫੈਸਲਾ ਸੰਭਵ...ਦੇਖੋ ਲਾਈਵ

ਸੁਖਬੀਰ ਸਿੰਘ ਬਾਦਲ 'ਤੇ ਫੈਸਲਾ ਅੱਜ ਸੰਭਵ...

Sukhbir Singh Badal Update : ਪੰਜਾਬ 'ਚ ਇਸ ਸਮੇਂ ਸਭ ਤੋਂ ਵੱਧ ਸੁਖਬੀਰ ਸਿੰਘ ਬਾਦਲ ਦਾ ਮਾਮਲਾ ਭਖਿਆ ਹੋਇਆ ਹੈ। ਸਮੂਹ ਰਾਜਸੀ ਤੇ ਧਾਰਮਿਕ ਆਗੂਆਂ ਤੇ ਧਿਰਾਂ ਸਮੇਤ ਸਭ ਦੀਆਂ ਨਜ਼ਰਾਂ ਇਸ ਮਾਮਲੇ 'ਤੇ ਟਿਕੀਆਂ ਹੋਈਆਂ ਹਨ ਕਿ ਸੁਖਬੀਰ ਸਿੰਘ ਬਾਦਲ ਦੇ ਮਾਮਲੇ ਸ੍ਰੀ ਅਕਾਲ ਤਖਤ ਸਾਹਿਬ ਕੀ ਫੈਸਲਾ ਸੁਣਾਉਂਦਾ ਹੈ।

ਜਾਣਕਾਰੀ ਅਨੁਸਾਰ ਸ੍ਰੀ ਅਕਾਲ ਤਖਤ ਸਾਹਿਬ 'ਤੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ 1 ਵਜੇ ਦੇ ਲਗਭਗ ਹੋ ਸਕਦੀ ਹੈ। ਜ਼ਿਕਰਯੋਗ ਹੈ ਕਿ  ਸਿੰਘ ਸਾਹਿਬ ਵੱਲੋਂ ਸੁਖਬੀਰ ਸਿੰਘ ਬਾਦਲ ਸਮੇਤ 2007 ਤੋਂ 2017 ਤੱਕ ਕੈਬਿਨੇਟ ਦਾ ਹਿੱਸਾ ਰਹੇ ਸਿੱਖ ਮੰਤਰੀ ਵੀ ਤਲਬ ਕੀਤੇ ਗਏ ਹਨ। ਇਸਤੋਂ ਇਲਾਵਾ 2015 'ਚ SGPC ਦੀ ਅੰਤਰਿਮ ਕਮੇਟੀ ਅਤੇ ਅਕਾਲੀ ਦਲ ਦੀ ਕੋਰ ਕਮੇਟੀ ਦਾ ਹਿੱਸਾ ਰਹੇ ਸਮੂਹ ਮੈਂਬਰਾਂ ਨੂੰ ਸੱਦਿਆ ਮਾਮਲੇ 'ਚ ਸੱਦਿਆ ਗਿਆ ਹੈ।

ਜਾਣਕਾਰੀ ਅਨੁਸਾਰ ਇਕੱਤਰਤਾ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੋਕੇਟ ਹਰਜਿੰਦਰ ਸਿੰਘ ਧਾਮੀ ਵੀ ਮੌਜੂਦ ਰਹਿਣਗੇ। ਦੱਸ ਦਈਏ ਕਿ ਸ੍ਰੀ ਅਕਾਲ ਤਖਤ ਸਾਹਿਬ ਤੋਂ ਤਲਬ ਕੀਤੇ ਜਾਣ ਪਿੱਛੋਂ ਇਕੱਤਰਤਾ ਤੋਂ ਪਹਿਲਾਂ ਹੀ 3 ਸਾਬਕਾ ਜਥੇਦਾਰ ਆਪਣਾ ਸਪੱਸ਼ਟੀਕਰਨ ਸੌਂਪ ਚੁੱਕੇ ਹਨ।

ਕਾਬਿਲੇਗੌਰ ਹੈ ਕਿ 30 ਅਗਸਤ ਨੂੰ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਸੀ। ਉਸ ਸਮੇਂ ਤੋਂ ਲੈ ਕੇ ਲਗਾਤਾਰ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਦਾ ਇੰਤਜ਼ਾਰ ਕੀਤਾ ਜਾ ਰਿਹਾ ਸੀ। ਬੀਤੀ 18 ਨਵੰਬਰ ਨੂੰ ਸੁਖਬੀਰ ਸਿੰਘ ਬਾਦਲ ਵੱਲੋਂ ਮੁੜ ਤੋਂ ਚਿੱਠੀ ਲਿਖ ਕੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਜਲਦ ਫੈਸਲਾ ਕਰਨ ਦੀ ਅਪੀਲ ਕੀਤੀ ਗਈ ਸੀ। 

ਖਬਰ ਅਪਡੇਟ ਜਾਰੀ...

Related Post