SGPC ਦਾ ਮੁੜ ਪ੍ਰਧਾਨ ਬਣਨ 'ਤੇ ਸੁਖਬੀਰ ਸਿੰਘ ਬਾਦਲ ਨੇ ਐਡਵੋਕੇਟ ਧਾਮੀ ਨੂੰ ਦਿੱਤੀ ਵਧਾਈ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਵਧਾਈ ਦਿੱਤੀ ਹੈ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਮੈਂ ਅਕਾਲ ਪੁਰਖ, ਖਾਲਸਾ ਪੰਥ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦਾ ਧੰਨਵਾਦ ਕਰਦਾ ਹਾਂ ਜਿਹਨਾਂ ਨੇ ਅੱਜ ਸ਼੍ਰੋਮਣੀ ਕਮੇਟੀ ਦੀ ਚੋਣ ਵਿਚ ਸ਼੍ਰੋਮਣੀ ਅਕਾਲੀ ਦਲ ’ਤੇ ਵਿਸ਼ਵਾਸ ਕਰ ਕੇ ਸਿੱਖ ਵਿਰੋਧੀ ਸਾਜ਼ਿਸ਼ਕਾਰਾਂ ਤੇ ਉਹਨਾਂ ਦੀਆਂ ਕਠਪੁਤਲੀਆਂ ਨੂੰ ਕਰਾਰਾ ਜਵਾਬ ਦਿੱਤਾ। ਉਨ੍ਹਾਂ ਨੇ ਕਿਹਾ ਹੈ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਵਧਾਈ ਦਿੰਦਾ ਹਾਂ ਅਤੇ ਗੁਰੂ ਖਾਲਸਾ ਪੰਥ ਦੀ ਹੋਰ ਸਮਰਪਣ, ਵਚਨਬੱਧਤਾ ਤੇ ਨਿਮਰਤਾ ਨਾਲ ਸੇਵਾ ਜਾਰੀ ਰੱਖਣ ਵਾਸਤੇ ਆਪਣੀਆਂ ਸ਼ੁਭ ਇੱਛਾਵਾਂ ਭੇਂਟ ਕਰਦਾ ਹਾਂ।
ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਵਿਰੋਧੀ ਤਾਕਤਾਂ ਕੌਮ ਨੂੰ ਤੋੜਨਾ ਚਾਹੁੰਦੀਆਂ ਹਨ ਇਸ ਲਈ ਸਾਰੇ ਮੈਂਬਰਾਂ ਨੂੰ ਇਕਜੁੱਟ ਹੋ ਕੇ ਰਹਿਣਾ ਚਾਹੀਦਾ ਹੈ। ਉਨ੍ਹਾਂ ਨੇ ਅਪੀਲ ਕਰਦੇ ਹੋਏ ਕਿਹਾ ਹੈ ਕਿ ਜੋ ਵੀ ਮੈਂਬਰ ਗੁੰਮਰਾਹ ਹੋਏ ਹਨ ਉਹ ਪਾਰਟੀ ਵਿੱਚ ਆਉਣ ਅਤੇ ਪੰਥ ਦੇ ਲਈ ਇਕਜੁੱਟ ਹੋ ਕੇ ਸੇਵਾ ਕਰਨ।
ਦੱਸ ਦੇਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਮੁਕਾਬਲੇ ਵਿੱਚ ਹਰਜਿੰਦਰ ਸਿੰਘ ਧਾਮੀ ਨੇ ਵੱਡੀ ਜਿੱਤ ਹਾਸਿਲ ਕੀਤੀ ਹੈ। ਇਸ ਚੋਣ ਨਾਲ 11 ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਨੂੰ ਚੁਣਿਆ ਗਿਆ ਹੈ।
ਇਹ ਵੀ ਪੜ੍ਹੋ: ਰਜਿੰਦਰ ਸਿੰਘ ਧਾਮੀ ਮੁੜ ਬਣੇ SGPC ਦੇ ਪ੍ਰਧਾਨ