ਸੁਖਬੀਰ ਸਿੰਘ ਬਾਦਲ ਨੇ 'ਆਪ' ਸਰਕਾਰ ਨੂੰ ਲੈ ਕੇ ਕੀਤੇ ਵੱਡੇ ਖੁਲਾਸੇ

By  Pardeep Singh February 8th 2023 02:39 PM

ਚੰਡੀਗੜ੍ਹ:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰੈਸ ਕਾਨਫਰੰਸ ਕਰਕੇ ਪੰਜਾਬ ਸਰਕਾਰ ਨੂੰ ਲੈ ਕੇ ਵੱਡੇ ਖੁਲਾਸੇ ਕੀਤੇ ਹਨ। ਉਨ੍ਹਾਂ ਨੇ ਚੋਣ ਪੱਤਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕਿਹਾ ਹੈ ਕਿ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਡਰਾਮੇ ਵਿੱਚ ਹੇਰਾਫੇਰੀ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਨਾਇਬ ਤਹਿਸੀਲਦਾਰ ਦੀ ਭਰਤੀ ਰੱਦ ਹੋ ਗਈ  ਹੈ।

'ਗੁਜਰਾਤੀ ਸਿਆਣੇ ਰਹੇ, ਪਹਿਚਾਣ ਲਿਆ ਤੇ ਵੜਨ ਨਹੀਂ ਦਿੱਤਾ'  

ਗੁਜਰਾਤ ਵਾਲਿਆ ਨੂੰ ਆਮ ਆਦਮੀ ਪਾਰਟੀ ਦੀ ਸੱਚਾਈ ਬਾਰੇ ਪਤਾ ਲੱਗ ਗਿਆ ਸੀ ਇਸ ਕਰਕੇ ਗੁਜਰਾਤ ਦੇ ਲੋਕਾਂ ਨੇ ਇੰਨ੍ਹਾ ਨੂੰ ਵੜਨ ਨਹੀਂ ਦਿੱਤਾ। ਉਨ੍ਹਾਂ ਨੇ ਕਿਹਾ ਹੈ ਕਿ ਇਵੇ ਹੀ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਸਵੀਕਾਰ ਨਹੀਂ ਕੀਤਾ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਵਿਚੋਂ ਲਾਅ ਐਡ ਆਰਡਰ ਖਤਮ ਹੋ ਗਿਆ ਹੈ।

'ਮੁਹੱਲਾ ਕਲੀਨਿਕ ਦੀ ਇੱਕ ਵੀ ਬਿਲਡਿੰਗ ਨਵੀਂ ਨਹੀਂ'

ਉਨ੍ਹਾਂ ਨੇ ਕਿਹਾ ਹੈ ਕਿ ਮਹੱਲਾ ਕਲੀਨਿਕ ਦੀ ਸੱਚਾਈ ਹੈ ਕਿ ਇਹ ਸਾਰੇ ਸੁਵਿਧਾ ਸੈਂਟਰ ਸਨ ਇੰਨਾਂ ਨੇ ਪੁਰਾਣੀਆਂ ਬਿਲਡਿੰਗਾਂ ਹੀ ਵਰਤੀਆ ਹਨ। ਉਨ੍ਹਾਂ ਨੇ ਕਿਹਾ ਹੈ ਕਿ ਡਾਕਟਰਾਂ ਦੀ ਕੋਈ ਨਵੀਂ ਭਰਤੀ ਨਹੀਂ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪਿੰਡਾਂ ਦੀ ਡਿਸਪੈਂਸਰੀਆਂ ਬੰਦ ਕਰ ਦਿੱਤੀਆ ਹਨ।

ਨਾਮ ਬਦਲਣ ਦੀ ਸਰਕਾਰ 

ਉਨ੍ਹਾਂ ਨੇ ਕਿਹਾ ਹੈ ਕਿ ਅਕਾਲੀ ਸਰਕਾਰ ਮੌਕੇ ਬਣਾਏ ਗਏ ਸਕੂਲਾਂ ਦੇ ਨਾਮ ਬਦਲੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਹੈਕਿ ਇਹ ਨਾਮ ਬਦਲਣ ਦੀ ਸਰਕਾਰ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਸੁਵਿਧਾ ਸੈਂਟਰ ਨੂੰ ਮਹੱਲਾ ਕਲੀਨਿਕ ਅਤੇ ਪੁਰਾਣੇ ਸਕੂਲਾਂ ਦੇ ਨਾਮ ਬਦਲੇ ਜਾ ਰਹੇ ਹਨ।

ਬਿਜਲੀ ਮਹਿਕਮਾ ਪੂਰੀ ਤਰ੍ਹਾਂ ਕੀਤਾ ਤਬਾਹ, ਸਤਾ ਰਿਹੈ ਡਰ'

ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਬਿਜਲੀ ਸੰਕਟ ਵੱਧ ਰਿਹਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਵਿੱਚ ਬਿਜਲੀ ਨਹੀਂ ਮਿਲੇਗੀ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਬਿਜਲੀ ਬੋਰਡ ਦੀ ਹਾਲਤ ਤਰਸਯੋਗ ਹੋ ਗਈ ਹੈ।

ਪੰਜਾਬ ਦੇ ਸਨਅਤਕਾਰ ਯੂਪੀ ਭੱਜ ਰਹੇ 

ਪੰਜਾਬ ਦੇ ਸਨਅਤਕਾਰ ਯੂਪੀ ਤੇ ਜੰਮੂ ਕਸ਼ਮੀਰ ਵੱਲ ਨੂੰ ਭੱਜ ਰਹੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਗੈਂਗਸਟਰਵਾਦ ਹੋਣ ਕਾਰਨ ਪੰਜਾਬ ਦੀ ਸਨਅਤ ਛੱਡ ਕੇ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇੰਡਸਟਰੀ ਖਤਮ ਹੋ ਗਈ ਤਾਂ ਬਹੁਤ ਨੁਕਸਾਨ ਹੋਵੇਗਾ।

ਦਿੱਲੀ ਦੇ ਅਧਿਕਾਰੀ ਰਾਜ ਕਰ ਰਹੇ

ਉਨ੍ਹਾਂ ਨੇ ਕਿਹਾ ਹੈ ਕਿ ਦਿੱਲੀ ਦੇ ਆਗੂ ਪੰਜਾਬ ਵਿੱਚ ਰਾਜ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਇੰਨ੍ਹਾਂ ਦੇ ਮੰਤਰੀ ਅਨਪੜ ਹਨ ਜੋ ਫਾਈਲ ਪੜ੍ਹ ਨਹੀ ਸਕਦੇ। ਉਨ੍ਹਾਂ ਨੇ ਕਿਹਾ ਹੈ ਕਿ ਦਿੱਲੀ ਦੇ ਅਧਿਕਾਰੀ ਪੰਜਾਬ ਵਿੱਚ ਆ ਕੇ ਆਪਣੇ ਹੁਕਮ ਜਾਰੀ ਕਰ ਰਹੇ ਹਨ।

Related Post